ਹੁਸ਼ਿਆਰਪੁਰ ਦੀ ਟਾਂਡਾ ਪੁਲਿਸ ਨੇ ਦੋ ਨਸ਼ਾ ਤਸਕਰ ਅਤੇ ਇੱਕ ਵਿਅਕਤੀ ਨੂੰ ਪੈਸੇ ਖੋਹਣ ਅਤੇ ਕੁੱਟਮਾਰ ਕਰਨ ਵਾਲੇ ਇੱਕ ਨੂੰ ਕਾਬੂ ਕੀਤਾ ਹੈ। ਐਸ.ਐਚ.ਓ ਓਮਕਾਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਅਤੇ ਡੀ.ਐਸ.ਪੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਐਸ.ਆਈ ਮਨਿੰਦਰ ਕੌਰ ਨੇ ਆਪਣੀ ਟੀਮ ਸਮੇਤ ਪਿੰਡ ਨੰਗਲ ਖੁੰਗਾ ਨੇੜੇ ਇੱਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ।

4 person arrested hoshiarpur
ਫੜੇ ਗਏ ਮੁਲਜ਼ਮ ਦੀ ਪਛਾਣ ਬਿੱਕਰ ਸਿੰਘ ਗੜੀ ਪੁੱਤਰ ਸਰਬਜੀਤ ਸਿੰਘ ਵਾਸੀ ਹਰਸੀਪਿੰਡ ਵਜੋਂ ਹੋਈ ਹੈ। ਪੁਲਸ ਟੀਮ ਨੇ ਉਸ ਦੇ ਕਬਜ਼ੇ ‘ਚੋਂ 210 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਉਸ ਨੂੰ ਨਸ਼ੇ ਦੀ ਸਪਲਾਈ ਕਰਨ ਵਾਲੀ ਜੋਤੀ ਪਤਨੀ ਰਾਜਨ ਵਾਸੀ ਅਹੀਆਪੁਰ ਨੂੰ ਵੀ ਕਾਬੂ ਕਰ ਲਿਆ ਗਿਆ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਇਸੇ ਦੌਰਾਨ ਟਾਂਡਾ ਪੁਲੀਸ ਨੇ ਰੇਲਵੇ ਸਟੇਸ਼ਨ ਚੌਕ ਨੇੜੇ ਇੱਕ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਸਦਰ ਦੇ ਇੰਚਾਰਜ ਬਰਾੜ ਨੇ ਦੱਸਿਆ ਕਿ ਪੁਲੀਸ ਨੇ ਇਹ ਕੇਸ ਕੁੱਟਮਾਰ ਦਾ ਸ਼ਿਕਾਰ ਹੋਏ ਜਤਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਦਾਤਾ ਅਤੇ ਉਸ ਦੇ ਚਾਚੇ ਦੇ ਲੜਕਿਆਂ ਲਵਜੀਤ ਸਿੰਘ ਪੁੱਤਰ ਲਖਵੀਰ ਸਿੰਘ ਦੇ ਬਿਆਨਾਂ ’ਤੇ ਦਰਜ ਕੀਤਾ ਹੈ।
























