ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ। ਇਸ ਵਾਰ ਉਨ੍ਹਾਂ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਰਾਜਪਾਲ ਪੁਰੋਹਿਤ ਤੋਂ ਪੈਂਡਿੰਗ ਬਿੱਲਾਂ ‘ਤੇ ਦਸਤਖਤ ਕਰਨ ਦੀ ਮੰਗ ਕੀਤੀ ਹੈ। ਇਨ੍ਹਾਂ ਪੰਜ ਬਿੱਲਾਂ ਵਿੱਚੋਂ 4 ਬਿੱਲ 19-20 ਜੂਨ ਨੂੰ ਹੋਏ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਪਾਸ ਕੀਤੇ ਗਏ ਸਨ। ਇਸ ਦੇ ਜਵਾਬ ਵਿੱਚ ਰਾਜਪਾਲ ਨੇ ਉਨ੍ਹਾਂ ਨੂੰ ਜਲਦ ਹੀ ਇਨ੍ਹਾਂ ਬਿੱਲਾਂ ‘ਤੇ ਫੈਸਲਾ ਲੈਣ ਦਾ ਭਰੋਸਾ ਦਿੱਤਾ।
ਮੁੱਖ ਮੰਤਰੀ ਮਾਨ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਕਿਹਾ- ਪੰਜਾਬ ਵਿਧਾਨ ਸਭਾ ਵੱਲੋਂ ਪੰਜ ਬਿੱਲ ਪਾਸ ਕੀਤੇ ਗਏ ਹਨ ਜੋ ਤੁਹਾਡੀ ਸਹਿਮਤੀ ਲਈ ਤੁਹਾਡੇ ਕੋਲ ਪੈਂਡਿੰਗ ਹਨ। ਇਨ੍ਹਾਂ ਵਿੱਚੋਂ 4 ਬਿੱਲ 19 ਅਤੇ 20 ਜੂਨ 2023 ਨੂੰ ਹੋਈਆਂ ਬਜਟ ਸੈਸ਼ਨ ਦੀਆਂ ਮੀਟਿੰਗਾਂ ਵਿੱਚ ਪਾਸ ਕੀਤੇ ਗਏ ਸਨ।
ਇਸ ਚਿੱਠੀ ਦੇ ਜਵਾਬ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਮੈਨੂੰ ਇਹ ਨੋਟ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਸੈਂਬਲੀ ਨੂੰ ਮੁਲਤਵੀ ਕਰਨ ਅਤੇ ਬਿਨਾਂ ਮੁਲਤਵੀ ਕੀਤੇ ਇਸਨੂੰ ਵਾਪਸ ਬੁਲਾਉਣ ਦੀ ਪ੍ਰਥਾ ਆਖਰਕਾਰ ਖਤਮ ਹੋ ਗਈ। ਮੈਨੂੰ ਖੁਸ਼ੀ ਹੈ ਕਿ ਸਿਹਤਮੰਦ ਲੋਕਤੰਤਰੀ ਅਭਿਆਸਾਂ ਨੂੰ ਲੀਹ ‘ਤੇ ਲਿਆਂਦਾ ਗਿਆ ਹੈ। ਅਸਲ ਵਿੱਚ ਮੈਂ ਤੁਹਾਨੂੰ ਵਾਰ-ਵਾਰ ਉਸੇ ਪ੍ਰਕਿਰਿਆ ਦੀ ਪਾਲਣਾ ਕਰਨ ਦੀ ਸਲਾਹ ਦਿੰਦਾ ਰਿਹਾ ਹਾਂ ਜਿਸ ਬਾਰੇ ਤੁਸੀਂ ਸੁਪਰੀਮ ਕੋਰਟ ਵਿੱਚ ਸਹਿਮਤੀ ਦਿੱਤੀ ਸੀ।
ਤੁਹਾਡੇ ਪੱਤਰ ਵਿੱਚ ਦਰਸਾਏ ਪੰਜ ਬਿੱਲ ਮੇਰੇ ਵਿਚਾਰ ਅਧੀਨ ਹਨ ਅਤੇ ਮਾਣਯੋਗ ਸੁਪਰੀਮ ਕੋਰਟ ਦੇ ਮਿਤੀ 10-11-2023 ਦੇ ਫੈਸਲੇ ਨੂੰ ਧਿਆਨ ਵਿੱਚ ਰੱਖਦੇ ਹੋਏ, ਜੋਕਿ ਕੱਲ੍ਹ ਵੈੱਬਸਾਈਟ ‘ਤੇ ਅਪਲੋਡ ਕੀਤਾ ਗਿਆ ਸੀ, ਨੂੰ ਧਿਆਨ ਵਿੱਚ ਰੱਖਦੇ ਹੋਏ ਕਾਨੂੰਨ ਮੁਤਾਬਕ ਢੁਕਵਾਂ ਫੈਸਲਾ ਜਲਦੀ ਲਿਆ ਜਾਵੇਗਾ।
ਇਹ ਬਿੱਲ ਨੇ ਪੈਂਡਿੰਗ
1. ਸਿੱਖ ਗੁਰਦੁਆਰਾ (ਸੋਧ) ਬਿੱਲ, 2023;
2. ਪੰਜਾਬ ਪੁਲਿਸ (ਸੋਧ) ਬਿੱਲ, 2023;
3. ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) (ਸੋਧ) ਬਿੱਲ, 2023;
4. ਪੰਜਾਬ ਯੂਨੀਵਰਸਿਟੀ ਕਾਨੂੰਨ (ਸੋਧ) ਬਿੱਲ, 2023; ਅਤੇ
5 ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ, 2022
ਵੀਡੀਓ ਲਈ ਕਲਿੱਕ ਕਰੋ : –