ਪੰਜਾਬ ‘ਚ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਪੁਲਿਸ ਲਗਾਤਾਰ ਕੰਮ ਕਰ ਰਹੀ ਹੈ। ਤਰਨਤਾਰਨ ਪੁਲਿਸ ਨੇ ਸ਼ਨੀਵਾਰ ਨੂੰ 6 ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਉਸ ਦੀ 5 ਕਰੋੜ 72 ਲੱਖ 30 ਹਜ਼ਾਰ ਰੁਪਏ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਨਸ਼ਾ ਤਸਕਰਾਂ ਦੇ ਘਰਾਂ ਦੇ ਬਾਹਰ ਨੋਟਿਸ ਵੀ ਚਿਪਕਾਏ ਹਨ।
ਇਹ ਕਾਰਵਾਈ ਐਸਐਸਪੀ ਵਿਸ਼ਾਲਜੀਤ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ ਹੈ। ਤਰਨਤਾਰਨ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ 6 ਅਜਿਹੇ ਨਸ਼ਾ ਤਸਕਰਾਂ ਨੂੰ ਟਰੇਸ ਕੀਤਾ ਸੀ, ਜਿਨ੍ਹਾਂ ਨੇ ਨਸ਼ਾ ਵੇਚ ਕੇ ਚੱਲ-ਅਚੱਲ ਜਾਇਦਾਦ ਬਣਾਈ ਸੀ। ਇਹ ਕਾਰਵਾਈ ਦਿੱਲੀ ਤੋਂ ਸਮਰੱਥ ਅਧਿਕਾਰੀ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ। ਹੁਣ ਤੱਕ ਪੁਲਿਸ 123 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਫਰੀਜ਼ ਕਰ ਚੁੱਕੀ ਹੈ। ਜਿਸ ਦੀ ਕੁੱਲ ਲਾਗਤ 1 ਅਰਬ 36 ਲੱਖ 72 ਲੱਖ 30 ਹਜ਼ਾਰ ਰੁਪਏ ਹੈ।
ਪੁਲਿਸ ਨੇ ਗੁਰਪਵਿੱਤਰ ਸਿੰਘ ਵਾਸੀ ਵਲਟੋਹਾ ਕੋਲੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ, ਆਰਮਜ਼, ਏਅਰਕ੍ਰਾਫਟ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਹ ਕੱਚਾ ਪਿੰਡ ਦਾ ਰਹਿਣ ਵਾਲਾ ਹੈ। ਉਸ ਦੇ ਘਰ ਦੀ ਕੀਮਤ ਕਰੀਬ 65 ਲੱਖ 50 ਹਜ਼ਾਰ ਰੁਪਏ ਹੈ।
ਚੋਹਲਾ ਸਾਹਿਬ ਦੇ ਰਹਿਣ ਵਾਲੇ ਪ੍ਰਭਜੀਤ ਸਿੰਘ ਦੇ ਮਕਾਨ ਦੀ ਕੀਮਤ 3 ਕਰੋੜ 4 ਲੱਖ 80 ਹਜ਼ਾਰ ਰੁਪਏ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 293.81 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਰੇਸ਼ਮ ਸਿੰਘ ਵਾਸੀ ਪਿੰਡ ਖਾਲੜਾ ਦੇ ਮਕਾਨ ਦੀ ਕੀਮਤ 25 ਲੱਖ 60 ਹਜ਼ਾਰ ਰੁਪਏ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 3 ਕਿਲੋ 834 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ : Asian games 2023 : ਭਾਰਤੀ ਪੁਰਸ਼ ਕਬੱਡੀ ਟੀਮ ਨੇ ਈਰਾਨ ਨੂੰ ਮਾਤ ਦੇ ਕੇ ਜਿੱਤਿਆ ਗੋਲਡ
ਗੋਇੰਦਵਾਲ ਵਾਸੀ ਮਨਜਿੰਦਰ ਸਿੰਘ ਦੇ ਘਰ ਦੀ ਕੀਮਤ 35 ਲੱਖ ਰੁਪਏ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 515 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਗੁਰਬਿੰਦਰ ਸਿੰਘ ਵਾਸੀ ਵੈਰੋਵਾਲ ਦੇ 70 ਲੱਖ ਰੁਪਏ ਦੀ ਕੀਮਤ ਦੇ ਮਕਾਨ ਨੂੰ ਜ਼ਬਤ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 274 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: