ਬਿਹਾਰ ਦੀ ਰਾਜਧਾਨੀ ਪਟਨਾ ‘ਚ ਰੇਲਵੇ ਸਟੇਸ਼ਨ ਨੇੜੇ ਇਕ ਰੈਸਟੋਰੈਂਟ ‘ਚ ਵੀਰਵਾਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਛੇ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਪੁਲਿਸ ਨੇ ਤਿੰਨ ਮਰਦਾਂ ਅਤੇ ਤਿੰਨ ਔਰਤਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਇਸ ਹਾਦਸੇ ‘ਚ 20 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਪਟਨਾ ਦੇ PMCH ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਢਾਈ ਘੰਟੇ ਤੱਕ ਚੱਲੇ ਬਚਾਅ ਕਾਰਜ ਤੋਂ ਬਾਅਦ ਸਾਰਿਆਂ ਨੂੰ ਬਾਹਰ ਕੱਢ ਲਿਆ ਗਿਆ। ਹੁਣ ਪੁਲਿਸ ਅਧਿਕਾਰੀ ਟਰੈਫਿਕ ਨੂੰ ਸੁਚਾਰੂ ਬਣਾਉਣ ਵਿੱਚ ਲੱਗੇ ਹੋਏ ਹਨ।
ਦਰਅਸਲ ਪਟਨਾ ਜੰਕਸ਼ਨ ਸਥਿਤ ਪਾਲ ਹੋਟਲ ਦੀ ਰਸੋਈ ‘ਚ ਕੜਾਹੀ ਵਿਚ ਲੱਗੀ ਅੱਗ ਇੰਨੀ ਭਿਆਨਕ ਹੋ ਗਈ ਕਿ ਰੈਸਟੋਰੈਂਟ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਅੱਜ ਵੀਰਵਾਰ ਸਵੇਰੇ ਪਾਲ ਹੋਟਲ ‘ਚ ਨਾਸ਼ਤਾ ਕਰਨ ਲਈ ਲੋਕ ਇਕੱਠੇ ਹੋਏ ਸਨ। ਅੱਗ ਦਾ ਕਾਰਨ ਸਿਲੰਡਰ ਫਟਣਾ ਦੱਸਿਆ ਜਾ ਰਿਹਾ ਹੈ।
ਅੱਗ ਲੱਗਣ ਮਗਰੋਂ ਚਾਰ ਮੰਜ਼ਿਲਾ ਰੈਸਟੋਰੈਂਟ ਧੂੰ-ਧੂੰ ਕਰਕੇ ਸੜਨ ਲੱਗਾ। ਅੱਗ ਲੱਗਣ ਦੀ ਖ਼ਬਰ ਨਾਲ ਨੇੜਲੇ ਹੋਟਲ ਵਿੱਚ ਹਫੜਾ-ਦਫੜੀ ਮਚ ਗਈ। ਲੋਕਾਂ ਨੇ ਆਪਣੀਆਂ ਦੁਕਾਨਾਂ ਬਚਾਉਣ ਲਈ ਆਪਣਾ ਸਾਮਾਨ ਸੁਰੱਖਿਅਤ ਥਾਂ ’ਤੇ ਲਿਜਾਣਾ ਸ਼ੁਰੂ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਪਟਨਾ ਦੇ ਲੋਦੀਪੁਰ ਫਾਇਰ ਸਟੇਸ਼ਨ ਨੂੰ ਸੂਚਨਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਅੱਗ ਹੇਠਾਂ ਤੋਂ ਸ਼ੁਰੂ ਹੋਈ, ਜਿਸ ਕਾਰਨ ਉਪਰਲੀ ਮੰਜ਼ਿਲ ‘ਤੇ ਨਾਸ਼ਤਾ ਕਰ ਰਹੇ ਕਈ ਲੋਕ ਇਸ ਦੀ ਲਪੇਟ ‘ਚ ਆ ਗਏ।
ਇਹ ਵੀ ਪੜ੍ਹੋ : CM ਮਾਨ ਦੀ ਚੱਲਦੀ ਰੈਲੀ ‘ਚ ਛਾਲ ਮਾਰ ਸਟੇਜ ਕੋਲ ਪਹੁੰਚ ਗਿਆ ਬੰਦਾ, ਹਰਕਤ ‘ਚ ਆਈ ਪੂਰੀ ਫੋਰਸ!
ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਉੱਪਰ ਬੈਠੇ ਲੋਕਾਂ ਨੇ ਛੱਤ ਤੋਂ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਲੋਕਾਂ ਨੂੰ ਬਚਾਅ ਲਈ ਵਾਰ-ਵਾਰ ਅਪੀਲ ਕੀਤੀ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚੀ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਹੋਟਲ ‘ਚੋਂ ਕਰੀਬ 45 ਲੋਕਾਂ ਨੂੰ ਬਚਾਇਆ, ਜਿਨ੍ਹਾਂ ‘ਚ ਔਰਤਾਂ, ਮਰਦ ਅਤੇ ਬੱਚੇ ਦੱਸੇ ਜਾਂਦੇ ਹਨ। ਇਸ ਦੌਰਾਨ ਪੁਲਿਸ ਨੇ ਐਂਬੂਲੈਂਸ ਗੱਡੀ ਨੂੰ ਵੀ ਮੌਕੇ ’ਤੇ ਬੁਲਾਇਆ। ਬਚਾਏ ਗਏ ਲੋਕਾਂ ਨੂੰ ਇਲਾਜ ਲਈ ਪਟਨਾ ਦੇ ਪੀਐਮਸੀਐਚ ਵਿੱਚ ਭਰਤੀ ਕਰਵਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: