ਫਿਰੋਜ਼ਪੁਰ ਡਰੱਗ ਰੈਜੇਟ ‘ਚ ਜੇਲ੍ਹ ਮਹਿਕਮੇ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਕੈਦੀਆਂ ਨੂੰ ਨਸ਼ਾ ਸਪਲਾਈ ਕਰਨ ਬਦਲੇ ਰਿਸ਼ਵਤ ਲੈਣ ਦੇ ਦੋਸ਼ ਵਿਚ 7 ਮੌਜੂਦਾ ਤੇ 4 ਸੇਵਾਮੁਕਤ ਜੇਲ੍ਹ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਦੱਸ ਦੇਈਏ ਕਿ ਤਿੰਨ ਤਸਕਰਾਂ ਰਾਜ ਕੁਮਾਰ ਉਰਫ਼ ਰਾਜਾ, ਸੋਨੂੰ ਅਤੇ ਅਮਰੀਕ ਸਿੰਘ ਦੇ ਵੱਲੋਂ ਜੇਲ੍ਹ ‘ਚ ਮੋਬਾਇਲ ਫੋਨਾਂ ਦੀ ਵਰਤੋਂ ਕੀਤੀ ਗਈ ਸੀ। ਉਨ੍ਹਾਂ ‘ਤੇ 43,000 ਤੋਂ ਵੱਧ ਫੋਨ ਕਾਲਾਂ ਕੀਤੇ ਜਾਣ ਦਾ ਦੋਸ਼ ਸੀ। ਤਸਕਰਾਂ ਵੱਲੋਂ ਜੇਲ੍ਹ ਵਿੱਚ ਕੁੱਲ 43432 ਫੋਨ ਕਾਲ ਕੀਤੀਆਂ ਗਈਆਂ ਹਨ, ਜਿਨ੍ਹਾਂ ਵੱਲੋਂ 38750 ਕਾਲਾਂ ਸਿਰਫ਼ ਇੱਕ ਮਹੀਨੇ ‘ਚ ਕੀਤੀਆਂ ਗਈਆਂ ਹਨ।
ਮਾਮਲੇ ਦੀ ਜਾਂਚ ਲਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਗਿਆ ਸੀ। ਨਵੀਂ ਗਠਿਤ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਨੇ 7 ਮੌਜੂਦਾ ਤੇ ਚਾਰ ਸੇਵਾਮੁਕਤ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਵਿਚ ਪਾਇਆ ਗਿਆ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਜੇਲ੍ਹ ਅਧਿਕਾਰੀਆਂ ਨੇ ਜੇਲ੍ਹ ਕੰਪਲੈਕਸ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ ਕਰਨ ਵਿਚ ਕੈਦੀਆਂ ਦੀ ਮਦਦ ਕੀਤੀ। ਕੈਦੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਏ ਪਰ ਕੋਈ ਕਾਰਵਾਈ ਨਹੀਂ ਕੀਤੀ।
ਇਹ ਵੀ ਪੜ੍ਹੋ : ਪੈਟਰੋਲ-ਡੀਜ਼ਲ ਦੇ ਰੇਟਾਂ ‘ਚ ਕਟੌਤੀ ਦੀਆਂ ਖ਼ਬਰਾਂ ਵਿਚਾਲੇ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਵੱਡਾ ਬਿਆਨ!
ਇਹ ਵੀ ਖਬਰ ਹੈ ਕਿ ਉਕਤ ਅਧਿਕਾਰੀ ਕੈਦੀਆਂ ਨੂੰ ਨਸ਼ਿਆਂ ਦੀ ਸਪਲਾਈ ਕਰਨ ਵਿਚ ਵੀ ਮਦਦ ਕਰਦੇ ਹਨ। ਇਸ ਬਦਲੇ ਉਹ ਰਿਸ਼ਵਤ ਲੈਂਦੇ ਸਨ। ਤੇ ਨਸ਼ਾ ਵਿਕਰੀ ਦੀ ਆਮਦਨ ਦਾ ਭੁਗਤਾਨ ਯੂਪੀਆਈ ਜ਼ਰੀਏ ਕੀਤਾ ਜਾਂਦਾ ਸੀ।