ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਸੱਤ ਦਿਨਾਂ ਲਈ ਯਾਨੀ 1 ਜਨਵਰੀ, 2025 ਤੱਕ ਰਾਜਸੀ ਸੋਗ ਦਾ ਐਲਾਨ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਮੁਤਾਬਕ ਇਸ ਸੋਗ ਦੌਰਾਨ ਪੰਜਾਬ ਸਰਕਾਰ ਦੇ ਦਫ਼ਤਰਾਂ ਵਿੱਚ ਕੋਈ ਵੀ ਸਰਕਾਰੀ ਮਨੋਰੰਜਨ ਨਹੀਂ ਹੋਵੇਗਾ ਅਤੇ ਰਾਸ਼ਟਰੀ ਤਿਰੰਗਾ ਅੱਧਾ ਝੁਕਿਆ ਰੱਖਿਆ ਜਾਵੇਗਾ।
ਦੱਸ ਦਈਏ ਕਿ ਬੀਤੀ ਰਾਤ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ 92 ਦੀ ਉਮਰ ਵਿੱਚ AIIMS ਹਸਪਤਾਲ ਵਿਚ ਆਖਰੀ ਸਾਹ ਲਏ। ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਘਰ ਪਹੁੰਚ ਚੁੱਕੀ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ 28 ਦਸੰਬਰ ਨੂੰ ਸਵੇਰੇ 11.45 ਵਜੇ ਨਿਗਮਬੋਧ ਘਾਟ, ਨਵੀਂ ਦਿੱਲੀ ਵਿਖੇ ਸਰਕਾਰੀ ਸਨਮਾਨਾਂ ਨਾਲ ਹੋਵੇਗਾ।
ਇਹ ਵੀ ਪੜ੍ਹੋ : ਗਮ ‘ਚ ਬਦਲੀਆਂ ਖੁਸ਼ੀਆਂ, ਧੀ ਦੇ ਵਿਆਹ ਦਾ ਕਾਰਡ ਵੰਡਣ ਜਾ ਰਹੇ ਮਾਪਿਆਂ ਨਾਲ ਵਾਪਰਿਆ ਹਾ.ਦ/ਸਾ
ਉੱਥੇ ਹੀ ਭਾਰਤ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਦੇ ਦਿਹਾਂਤ ਦੀ ਖਬਰ ਮਗਰੋਂ ਅੱਜ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਇਸ ਦੇ ਨਾਲ ਹੀ 7 ਦਿਨਾਂ ਦੇ ਰਾਜਸੀ ਸੋਗ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਡਾ. ਮਨਮੋਹਨ ਸਿੰਘ 2004 ਤੋਂ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਉਹ ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ ਅਤੇ ਨਰਿੰਦਰ ਮੋਦੀ ਤੋਂ ਬਾਅਦ ਚੌਥੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਸਨ। ਮਨਮੋਹਨ ਸਿੰਘ ਭਾਰਤ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਸਨ।
ਵੀਡੀਓ ਲਈ ਕਲਿੱਕ ਕਰੋ -: