ਪੰਜਾਬ ਵਿੱਚ ਸਵੇਰੇ-ਸਵੇਰੇ ਛਾਈ ਸੰਘਣੀ ਧੁੰਦ ਕਰਕੇ ਹਾਦਸੇ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਕਪੂਰਥਲਾ ਤੇ ਮੋਗਾ ਵਿੱਚ ਅੱਜ ਧੁੰਦ ਕਰਕੇ ਸੜਕ ਹਾਦਸੇ ਵਾਪਰ ਗਏ। ਸਵੇਰੇ ਢਿਲਵਾਂ, ਕਪੂਰਥਲਾ ਨੇੜੇ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ 8-9 ਵਾਹਨਾਂ ਦੀ ਆਪਸ ‘ਚ ਟੱਕਰ ਹੋ ਗਈ। ਜਿਸ ਵਿੱਚ 5 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਘਟਨਾ ਤੋਂ ਬਾਅਦ ਹਾਈਵੇਅ ‘ਤੇ ਤਾਇਨਾਤ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਨੇੜਲੇ ਨਿੱਜੀ ਹਸਪਤਾਲਾਂ ‘ਚ ਦਾਖਲ ਕਰਵਾਇਆ, ਜਿੱਥੇ ਇਲਾਜ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਇਸ ਦੌਰਾਨ ਸੀਮਿੰਟ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਫਲਾਈਓਵਰ ਤੋਂ ਹੇਠਾਂ ਡਿੱਗ ਗਿਆ, ਜਿਸ ਵਿੱਚ ਟਰੱਕ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ। ਹਾਦਸੇ ਕਾਰਨ ਟ੍ਰੈਫਿਕ ਜਾਮ ਹੋ ਗਿਆ। ਹਾਈਵੇਅ ‘ਤੇ ਤਾਇਨਾਤ ਪੁਲਿਸ ਨੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਜਾਮ ਨੂੰ ਹਟਾਇਆ।
ਜ਼ਖ਼ਮੀ ਕਾਰ ਚਾਲਕ ਅੰਮ੍ਰਿਤ ਵਾਸੀ ਲੁਧਿਆਣਾ ਅਨੁਸਾਰ ਉਹ ਆਪਣੀ ਕਾਰ ਵਿੱਚ ਧੀਮੀ ਰਫ਼ਤਾਰ ਨਾਲ ਵਾਹਨਾਂ ਦੇ ਪਿੱਛੇ ਜਾ ਰਿਹਾ ਸੀ। ਜਿਵੇਂ ਹੀ ਉਹ ਬਿਆਸ ਨੇੜੇ ਪਹੁੰਚਿਆ ਤਾਂ ਹਾਈਵੇਅ ‘ਤੇ ਇਕ ਟੈਂਪੂ ਹਾਦਸੇ ਦਾ ਸ਼ਿਕਾਰ ਹੋ ਗਿਆ। ਅਚਾਨਕ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਉਸ ਨੇ ਰਾਹਗੀਰਾਂ ਦੀ ਮਦਦ ਨਾਲ ਆਪਣੇ ਪਰਿਵਾਰ ਨੂੰ ਕਾਰ ‘ਚੋਂ ਬਾਹਰ ਕੱਢਿਆ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਦੂਜੇ ਪਾਸੇ ਮੋਗਾ ‘ਚ ਦੇਰ ਰਾਤ ਟਰੈਕਟਰ ਟਰਾਲੀ ਅਤੇ ਘੋੜਾ ਟਰਾਲੀ ਵਿਚਾਲੇ ਟੱਕਰ ਹੋ ਗਈ, ਜਿਸ ਵਿੱਚ ਟਰੈਕਟਰ ਚਾਲਕ ਅਤੇ ਘੋੜਾ ਟਰਾਲੀ ਦਾ ਕੰਡਕਟਰ ਗੰਭੀਰ ਜ਼ਖ਼ਮੀ ਹੋ ਗਿਆ। ਸਵੇਰੇ ਸੰਘਣੀ ਧੁੰਦ ਕਾਰਨ ਗੁਰੂ ਹਰਸਹਾਏ ਤੋਂ ਮੋਗਾ ਵੱਲ ਆ ਰਿਹਾ ਕੈਂਟਰ ਉਸੇ ਘੋੜਾ ਟਰਾਲੀ ਨਾਲ ਟਕਰਾ ਗਿਆ, ਜਿਸ ਕਾਰਨ ਕੈਂਟਰ ਚਾਲਕ ਦੀ ਲੱਤ ਟੁੱਟ ਗਈ। ਤਿੰਨੋਂ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਮੋਗਾ ਦੇ ਕੋਟਕਪੂਰਾ ਬਾਈਪਾਸ ਪੁਲ ‘ਤੇ ਰੇਤ ਨਾਲ ਭਰੀ ਇਕ ਟਰੈਕਟਰ ਟਰਾਲੀ ਪੁਲ ਦੇ ਉਪਰੋਂ ਲੰਘ ਰਹੀ ਸੀ ਤਾਂ ਪਿੱਛੇ ਤੋਂ ਆ ਰਹੀ ਘੋੜਾ ਟਰਾਲੀ ਨਾਲ ਟਕਰਾ ਗਈ। ਟੱਕਰ ਲੱਗਣ ਕਾਰਨ ਟਰੈਕਟਰ ਚਾਲਕ ਛਾਲ ਮਾਰ ਕੇ ਪੁਲ ਤੋਂ ਹੇਠਾਂ ਡਿੱਗ ਗਿਆ।
ਇਹ ਵੀ ਪੜ੍ਹੋ : ਕਪੂਰਥਲਾ : ਪੈਟਰੋਲ ਪੰਪ ‘ਤੇ ਲੁੱਟ, ਲੱਖਾਂ ਦੀਆਂ ਸੋਲਰ ਬੈਟਰੀਆਂ ਤੇ ਨਕਦੀ ਲਿਜਾਂਦੇ ਚੋਰ CCTV ‘ਚ ਕੈਦ
ਟਰੈਕਟਰ ਚਾਲਕ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਘੋੜਾ ਟਰਾਲੀ ਦਾ ਡਰਾਈਵਰ ਵਾਲ-ਵਾਲ ਬਚ ਗਿਆ। ਪਰ ਕੰਡਕਟਰ ਟਰਾਲੀ ਦੇ ਕੈਬਿਨ ਵਿੱਚ ਬੁਰੀ ਤਰ੍ਹਾਂ ਫਸਿਆ ਹੋਇਆ ਸੀ ਅਤੇ ਉਸ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਉਸ ਨੂੰ ਸਿਵਲ ਹਸਪਤਾਲ ਮੋਗਾ ਲਿਜਾਇਆ ਗਿਆ।
ਕੈਂਟਰ ਚਾਲਕ ਨੇ ਦੱਸਿਆ ਕਿ ਰਾਤ ਸਮੇਂ ਘੋੜਾ ਟਰਾਲੀ ਦਾ ਐਕਸੀਡੈਂਟ ਹੋ ਗਿਆ ਸੀ ਪਰ ਪੁਲਿਸ ਵੱਲੋਂ ਡਰਾਈਵਰ ਨੇ ਘੋੜਾ ਟਰਾਲੀ ਦੇ ਪਿੱਛੇ ਕੋਈ ਚੀਜ਼ ਨਹੀਂ ਰੱਖੀ, ਜਿਸ ਨਾਲ ਪਿੱਛੋਂ ਆ ਰਹੇ ਲੋਕਾਂ ਨੂੰ ਚਿਤਾਵਨੀ ਮਿਲ ਸਕੇ।
ਵੀਡੀਓ ਲਈ ਕਲਿੱਕ ਕਰੋ : –