ਬਠਿੰਡਾ: 18-19 ਜੂਨ ਦੀ ਰਾਤ ਨੂੰ ਚਾਰ ਨਾਬਾਲਗ ਨੌਜਵਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜੀਤ ਰੋਡ ਨੇੜੇ ਸਾਹਿਬਜ਼ਾਦਾ ਅਜੀਤ ਸਿੰਘ ਚੌਕ ਵਿਖੇ ਬਣਾਏ ਗਏ ਬੁੱਤ ‘ਤੇ ਚੜ੍ਹ ਕੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ, ਜਦਕਿ ਬੁੱਤ ਦੇ ਉੱਪਰ ਚੜ੍ਹ ਕੇ ਹੁੱਲੜਬਾਜ਼ੀ ਵੀ ਕੀਤੀ।
ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਉਪਰੋਕਤ ਚਾਰ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।
ਚਾਰਾਂ ਨੌਜਵਾਨਾਂ ਨੂੰ ਨਾਬਾਲਗ ਹੋਣ ਕਾਰਨ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਉਕਤ ਨੌਜਵਾਨਾਂ ਵੱਲੋਂ ਕੀਤੀ ਜਾ ਰਹੀ ਹੁੱਲੜਬਾਜ਼ੀ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਇਸ ਤੋਂ ਬਾਅਦ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਪੁਲਿਸ ਨੇ ਉਕਤ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ। ਪੁਲਿਸ ਨੇ ਚਾਰੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਐਚਆਰ -08 ਜ਼ੈਡ -6000 ਬਰਾਮਦ ਕੀਤੀ ਹੈ। ਏਐਸਆਈ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਪਰੋਕਤ ਚਾਰ ਨੌਜਵਾਨ ਨਾਬਾਲਗ ਹੋਣ ਕਾਰਨ ਜ਼ਮਾਨਤ ’ਤੇ ਰਿਹਾਅ ਹੋ ਗਏ ਹਨ।
ਇਹ ਵੀ ਪੜ੍ਹੋ : ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ‘ਤੇ ਮਾਮਲੇ ‘ਤੇ MLA ਹਰਜੋਤ ਕਮਲ ਨੇ ਚੁੱਕੇ ਸਵਾਲ, ਕੈਬਨਿਟ ਨੂੰ ਫੈਸਲਾ ਵਾਪਸ ਲੈਣ ਦੀ ਕੀਤੀ ਅਪੀਲ