ਲੁਧਿਆਣਾ ਸ਼ਹਿਰ ਵਿੱਚ ਚੋਰੀ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਤਾਜ਼ਾ ਮਾਮਲਾ ਜਵਾਹਰ ਨਗਰ ਕੈਂਪ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰ ਨੇ ਦਿਨ-ਦਿਹਾੜੇ ਇੱਕ ਨਵ ਵਿਆਹੀ ਜੋੜੀ ਦੇ ਘਰ ਨੂੰ ਨਿਸ਼ਾਨਾ ਬਣਾਇਆ।
ਮਿਲੀ ਜਾਣਕਾਰੀ ਮੁਤਾਬਕ, ਘਟਨਾ ਕੁਝ ਦਿਨ ਪਹਿਲਾਂ ਦੀ ਹੈ, ਜਦ ਪਰਿਵਾਰ ਦੇ ਸਾਰੇ ਮੈਂਬਰ ਘਰ ਤੋਂ ਬਾਹਰ ਗਏ ਹੋਏ ਸਨ। ਚੋਰ ਨੇ ਇਸ ਮੌਕੇ ਦਾ ਫਾਇਦਾ ਚੁੱਕਦਿਆਂ ਘਰ ਦੇ ਤਾਲੇ ਤੋੜੇ ਅਤੇ ਅਲਮਾਰੀ ਵਿੱਚ ਰੱਖੇ ਗਹਿਣੇ, ਸ਼ਗਨ ਅਤੇ ਹੋਰ ਕਈ ਕੀਮਤੀ ਸਮਾਨ ਚੋਰੀ ਕਰ ਲਿਆ। ਪੀੜਤ ਪਰਿਵਾਰ ਨੇ ਦੱਸਿਆ ਕਿ ਨਵ ਵਿਆਹੀ ਕੁੜੀ ਨੂੰ ਸਹੁਰੇ ਅਤੇ ਪੇਕੇ ਪਰਿਵਾਰ ਵੱਲੋਂ ਦਿੱਤੇ ਗਏ ਸੋਨੇ ਦੇ ਗਹਿਣੇ ਅਤੇ ਵਿਆਹ ਵਿੱਚ ਇਕੱਠੇ ਹੋਏ ਸ਼ਗਨ ਸਾਰੇ ਚੋਰੀ ਕਰ ਲਏ ਗਏ।
ਇਲਾਕੇ ਵਿੱਚ ਲਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਦੌਰਾਨ ਚੋਰ ਦੀ ਤਸਵੀਰ ਕੈਮਰੇ ‘ਚ ਕੈਦ ਹੋਈ ਹੈ। ਗੁਆਂਢੀਆਂ ਨੇ ਵੀ ਘਟਨਾ ਦੀ ਪੁਸ਼ਟੀ ਕੀਤੀ ਹੈ। ਚੋਰੀ ਤੋਂ ਬਾਅਦ ਘਰ ਦੇ ਅੰਦਰਲੇ ਤਾਲੇ ਟੁੱਟੇ ਹੋਏ ਮਿਲੇ।
ਇਹ ਵੀ ਪੜ੍ਹੋ : ਸਰਦੀਆਂ ‘ਚ ਇਨ੍ਹਾਂ ਤਰੀਕਿਆਂ ਨਾਲ ਕਰੋ ਹੱਥਾਂ ਦੀ ਰੁੱਖੀ ਅਤੇ ਬੇਜਾਨ ਸਕਿਨ ਦੀ ਦੇਖਭਾਲ !
ਇਸ ਮਾਮਲੇ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਸੀਸੀਟੀਵੀ ਫੁਟੇਜ ਅਤੇ ਸਬੂਤਾਂ ਦੇ ਆਧਾਰ ’ਤੇ ਚੋਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਨੇ ਪੁਲਿਸ ਤੋਂ ਮਦਦ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: