ਬੀਤੇ ਦਿਨ ਚੰਡੀਗੜ੍ਹ ਹਵਾਈ ਅੱਡੇ ‘ਤੇ ਚੰਡੀਗੜ੍ਹ ਏਅਰਪੋਰਟ ‘ਤੇ CISF ਲੇਡੀ ਕਾਂਸਟੇਬਲ ਕੁਲਵਿੰਦਰ ਕੌਰ ਵੱਲੋਂ ਭਾਜਪਾ ਸੰਸਦ ਮੈਂਬਰ ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਇਸ ਵੇਲੇ ਕਾਫੀ ਭਖਿਆ ਹੋਇਆ ਹੈ। ਇਸ ਤੋਂ ਬਾਅਦ ਕੰਗਨਾ ਰਣੌਤ ਨੇ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਉਹ ਸੇਫ ਹੈ ਪਰ ਪੰਜਾਬ ‘ਚ ਵੱਧ ਰਿਹਾ ਅੱਤਵਾਦ ਅਤੇ ਕੱਟੜਵਾਦ ਚਿੰਤਾ ਦਾ ਵਿਸ਼ਾ ਹੈ। ਕੰਗਨਾ ਦੇ ਇਸ ਬਿਆਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਪ੍ਰਤਿਕਿਰਆ ਸਾਹਮਣੇ ਆਈ ਹੈ।
ਹਰਸਿਮਰਤ ਕੌਰ ਬਾਦਲ ਨੇ ਚੋਣ ਜਿੱਤਣ ‘ਤੇ ਵੋਟਰਾਂ ਦਾ ਧੰਨਵਾਦ ਕੀਤਾ ਤੇ ਕੰਗਨਾ ਨਾਲ ਹੋਏ ਥੱਪੜ ਕਾਂਡ ਬਾਰੇ ਉਨ੍ਹਾਂ ਦੇ ਵਿਚਾਰ ਜਾਣਨ ‘ਤੇ ਉਨ੍ਹਾਂ ਕਿਹਾ ਕਿ ਹਰੇਕ ਬੰਦੇ ਨੂੰ ਆਪਣੀ ਜ਼ੁਬਾਨ ‘ਤੇ ਲਗਾਮ ਰੱਖਣੀ ਚਾਹੀਦੀ ਏ। ਤੁਸੀਂ ਇੱਕ ਅਹੁਦੇ ‘ਤੇ ਬੈਠੇ ਹੋ ਅੱਜ ਤਾਂ ਜਦੋਂ ਅਹੁਦੇ ‘ਤੇ ਨਹੀਂ ਵੀ ਸੀ ਤਾਂ ਤੁਸੀਂ ਕੁਝ ਅਜਿਹੇ ਕਿੱਤੇ ਵਿਚ ਸੀ ਜਿਥੇ ਤੁਹਾਨੂੰ ਸੁਣਨ ਵਾਲੇ ਬਹੁਤ ਸਨ। ਜੇ ਤੁਸੀਂ ਇਸ ਅਹੁਦੇ ‘ਤੇ ਬੈਠ ਕੇ ਕੁਝ ਨਫਰਤ ਫੈਲਾਉਂਦੇ ਹੋ ਤਾਂ ਉਸ ਦਾ ਨਤੀਜਾ ਤਾਂ ਸਾਹਮਣਏ ਆਏਗਾ ਹੀ।
ਹਰਸਿਮਰਤ ਕੌਰ ਬਾਦਲ ਨੇ ਪੰਜਾਬੀਆਂ ਨੂੰ ਅੱਤਵਾਦੀ ਜਾਂ ਕੱਟੜਪੰਥੀ ਕਹਿਣ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਪੰਜਾਬੀਆਂ ਬਾਰੇ ਅਜਿਹੀਆਂ ਗੱਲਾਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਦੇਸ਼ ਭਗਤੀ ਦੇ ਜਜ਼ਬੇ ਵਿੱਚ ਪੰਜਾਬ ਸਭ ਤੋਂ ਅੱਗੇ ਹਨ ਅਤੇ ਉਹ ਸਰਹੱਦਾਂ ’ਤੇ ਦੇਸ਼ ਦੀ ਸੇਵਾ ਕਰਕੇ ਅਤੇ ਅੰਨਦਾਤਾ ਬਣ ਕੇ ਆਪਣੀ ਦੇਸ਼ ਭਗਤੀ ਨੂੰ ਪੂਰਾ ਕਰ ਰਹੇ ਹਨ। ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ : ਕੰਗਨਾ ਥੱ/ਪੜ ਮਾਮਲਾ : ‘ਜਿੰਨੀ ਗ਼ਲਤੀ ਹੋਈ ਓਨੀ ਧਾਰਾ ਲਾ ਦਿਓ’- CISF ਪੰਜਾਬਣ ਦੇ ਹੱਕ ‘ਚ ਬੋਲੇ ਰਾਕੇਸ਼ ਟਿਕੈਤ
ਹਰਸਿਮਰਤ ਕੌਰ ਬਾਦਲ ਨੇ ਟਵੀਟ ਕੀਤਾ, “ਮੈਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਸ਼ਿਕਾਇਤਾਂ ਵੱਲ ਧਿਆਨ ਦੇਣ ਅਤੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਅਪੀਲ ਕਰਦੀ ਹਾਂ। ਕਿਸੇ ਨੂੰ ਵੀ ਪੰਜਾਬੀਆਂ ਨੂੰ ਅੱਤਵਾਦੀ ਜਾਂ ਕੱਟੜਪੰਥੀ ਕਹਿਣ ਅਤੇ ਫਿਰਕੂ ਵੰਡ ਨੂੰ ਉਤਸ਼ਾਹਿਤ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਪੰਜਾਬੀ ਸਭ ਤੋਂ ਵੱਡੇ ਦੇਸ਼ ਭਗਤ ਹਨ, ਜੋ ਸਰਹੱਦਾਂ ‘ਤੇ ਅਤੇ ਅੰਨਦਾਤਾ ਦੇ ਰੂਪ ਵਿਚ ਦੇਸ਼ ਦੀ ਸੇਵਾ ਕਰਦੇ ਹਨ। ਅਸੀਂ ਇਸ ਤੋਂ ਬਿਹਤਰ ਦੇ ਹੱਕਦਾਰ ਹਾਂ।”
ਵੀਡੀਓ ਲਈ ਕਲਿੱਕ ਕਰੋ -: