ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਜਾਣ ਦਾ ਸਿਲਸਿਲਾ ਜਾਰੀ ਹੈ।ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਇੰਗਲੈਂਡ, ਅਮਰੀਕਾ, ਕੈਨੇਡਾ ਆਦਿ ਦੇਸ਼ਾਂ ਵਿਚ ਜਾ ਕੇ ਆਪਣਾ ਸੁਨਹਿਰੀ ਭਵਿੱਖ ਬਣਾਉਂਦੇ ਹਨ। ਉਨ੍ਹਾਂ ਦੀ ਸੁਪਨਾ ਹੁੰਦਾ ਹੈ ਕਿ ਵਿਦੇਸ਼ ਵਿਚ ਰਹਿ ਕੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਕਿ ਉਨ੍ਹਾਂ ਦੇ ਸਾਰੇ ਸੁਪਨੇ ਢਹਿ ਢੇਰੀ ਹੋ ਜਾਂਦੇ ਹਨ।
ਅਜਿਹਾ ਹੀ ਇਕ ਮਾਮਲਾ ਵਿਧਾਨ ਸਭਾ ਹਲਕਾ ਦੀਨਾਗਨਰ ਦੇ ਥਾਣਾ ਪੁਰਾਣਾਸ਼ਾਲਾ ਅਧੀਨ ਪੈਂਦੇ ਪਿੰਡ ਬਹਾਦੁਰ ਤੋਂ ਸਾਹਮਣੇ ਆਇਆ ਹੈ ਜਿਥੋਂ ਦੇ ਨੌਜਵਾਨ ਦੀ ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ। ਉਹ 2017 ਵਿਚ ਅਮਰੀਕਾ ਦੇ ਕੈਲੀਫੋਰਨੀਆ ਵਿਚ ਗਿਆ ਸੀ ਤੇ ਉਥੇ ਟਰੱਕ ਚਲਾਉਣ ਦਾ ਕੰਮ ਕਰਦਾ ਸੀ।
ਮਿਲੀ ਜਾਣਕਾਰੀ ਮੁਤਾਬਕ 28 ਅਗਸਤ ਨੂੰ ਵਾਪਰੇ ਸੜਕ ਹਾਦਸੇ ਦੌਰਾਨ ਜਗਜੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ।ਉਸ ਨੂੰ ਨਿੱਜੀ ਹਸਪਤਾਲ ਲਿਆਂਦਾ ਗਿਆ ਜਿਥੇ ਇਲਾਜ ਲਈ ਉਸ ਨੂੰ ਦਾਖਲ ਕਰਵਾਇਆ ਗਿਆ ਤੇ 7 ਸਤੰਬਰ ਉਸ ਦੀ ਮੌ.ਤ ਹੋ ਗਈ।
ਇਹ ਵੀ ਪੜ੍ਹੋ : ਭਾਰਤ ਅਤੇ ਭੂਟਾਨ ਵਿਚਾਲੇ ਚੱਲੇਗੀ ਟਰੇਨ, 57.5 ਕਿਲੋਮੀਟਰ ਲੰਬੀ ਰੇਲਵੇ ਲਾਈਨ ਇਸ ਰਾਜ ਤੋਂ ਜਾਵੇਗੀ ਭੂਟਾਨ
ਜਗਜੋਤ ਸਿੰਘ ਆਪਣੇ ਪਿੱਛੇ 2 ਮੁੰਡੇ, ਪਤਨੀ ਤੇ ਮਾਤਾ-ਪਿਤਾ ਨੂੰ ਛੱਡ ਗਿਆ ਹੈ। ਪਰਿਵਾਰ ਵਾਲਿਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇਗਾ। ਪੁੱਤ ਹੀ ਹੋਈ ਅਚਾਨਕ ਮੌਤ ਨੇ ਪੂਰੇ ਪਰਿਵਾਰ ਨੂੰ ਝਿੰਜੋੜ ਕੇ ਰੱਖ ਦਿੱਤਾ ਹੈ ਤੇ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਵੀਡੀਓ ਲਈ ਕਲਿੱਕ ਕਰੋ -: