ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਹੂੰਝਾਫੇਰ ਜਿੱਤ ਹਾਸਿਲ ਕੀਤੀ ਹੈ । ਜਿਸਦੇ ਲਈ ਆਮ ਆਦਮੀ ਪਾਰਟੀ ਵੱਲੋਂ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਖਟਕੜ ਕਲਾਂ ਵਿਖੇ ਹਲਫ਼ ਲੈਣਗੇ । ਹਲਫ਼ ਲੈਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ‘ਆਪ’ ਵੱਲੋਂ ਪੰਜਾਬ ਵਿੱਚ ਕਈ ਵੱਡੇ ਫ਼ੈਸਲੇ ਲੈਣੇ ਸ਼ੁਰੂ ਕਰ ਦਿੱਤੇ ਗਏ ਹਨ ।
ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਦੇ 17 ਸਾਬਕਾ ਮੰਤਰੀਆਂ ਨੂੰ ਆਲੀਸ਼ਾਨ ਬੰਗਲੇ ਖ਼ਾਲੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ 40 ਸਾਬਕਾ ਵਿਧਾਇਕਾਂ ਨੂੰ ਵੀ ਲਗਜ਼ਰੀ ਫਲੈਟ ਵੀ ਖ਼ਾਲੀ ਕਰਨ ਨੂੰ ਕਹਿ ਦਿੱਤਾ ਗਿਆ ਹੈ। ਇਨ੍ਹਾਂ 17 ਸਾਬਕਾ ਮੰਤਰੀਆਂ ਨੂੰ 26 ਮਾਰਚ ਤੱਕ ਆਲੀਸ਼ਾਨ ਬੰਗਲੇ ਖ਼ਾਲੀ ਕਰਨ ਦਾ ਸਮਾਂ ਦਿੱਤਾ ਗਿਆ ਹੈ । ਜੇ ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਵੱਲੋਂ ਬੰਗਲੇ ਅਤੇ ਫਲੈਟ ਖ਼ਾਲੀ ਨਹੀਂ ਕੀਤੇ ਗਏ ਤਾਂ ਉਨ੍ਹਾਂ ਤੋਂ 160 ਗੁਣਾ ਜ਼ਿਆਦਾ ਕਿਰਾਇਆ ਲਿਆ ਜਾਵੇਗਾ । ਇਸ ਤੋਂ ਇਲਾਵਾ ਉਨ੍ਹਾਂ ਨੂੰ ਬੰਗਲੇ ਅਤੇ ਫਲੈਟ ਵਿੱਚ ਲੱਗੇ ਫਰਨੀਚਰ ਦਾ ਵੀ ਅਲੱਗ ਤੋਂ ਕਿਰਾਇਆ ਦੇਣਾ ਪਵੇਗਾ।
ਇਹ ਵੀ ਪੜ੍ਹੋ: ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ‘ਤੇ ਚਲਦੇ ਟੂਰਨਾਮੈਂਟ ਦੌਰਾਨ ਤਾਬੜ-ਤੋੜ ਫਾਇਰਿੰਗ, ਮੌਤ ਦੀ ਖ਼ਬਰ
ਦੱਸ ਦੇਈਏ ਕਿ ਜਿਨ੍ਹਾਂ ਸਾਬਕਾ ਵਿਧਾਇਕਾਂ ਨੂੰ ਬੰਗਲੇ ਤੇ ਫਲੀਟ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ ਉਨ੍ਹਾਂ ਵਿੱਚ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਸ਼ਾਮਿਲ ਹੈ। ਚਰਨਜੀਤ ਚੰਨੀ ਵੱਲੋਂ ਸਰਕਾਰੀ ਰਿਹਾਇਸ਼ ਨੂੰ ਪਹਿਲਾਂ ਹੀ ਖ਼ਾਲੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ ਜਿੱਤਣ ਵਾਲਿਆਂ ਨੂੰ ਚੰਡੀਗੜ੍ਹ ਦੇ ਸੈਕਟਰ 2 ਅਤੇ 4 ਵਿੱਚ ਰਹਿਣ ਲਈ ਸਰਕਾਰੀ ਫਲੈਟ ਦਿੱਤੇ ਜਾਂਦੇ ਹਨ, ਜਿਨ੍ਹਾਂ ਦਾ ਮਾਮੂਲੀ ਕਿਰਾਇਆ ਲਿਆ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -: