ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਦਿੱਲੀ ਅਤੇ ਹਰਿਆਣਾ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਲਿਸਟ ਵਿਚ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਸੀ.ਐੱਮ. ਭਗਵੰਤ ਮਾਨ, ਪਾਰਟੀ ਨੇਤਾ ਮਨੀਸ਼ ਸਿਸੋਦੀਆ, ਸਤਿਏਂਦਰ ਜੈਨ, ਸਾਂਸਦ ਵਿਜੇ ਸਿੰਘ, ਰਾਘਵ ਚੱਢਾ, ਦਿੱਲੀ ਦੇ ਮੰਤਰੀ ਗੋਪਾਲ ਰਾਏ, ਆਤਿਸ਼ੀ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਦਿੱਲੀ ਦੀ ਮੇਅਰ ਸ਼ੈਲੀ ਓਬਰਾਏ ਸਣੇ ਹੋਰ ਨੇਤਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਸੁਨੀਤਾ ਕੇਜਰੀਵਾਲ ਨੇ ਪਹਿਲਾਂ ਹੀ ਚੋਣਾਂ ਲਈ ਪਾਰਟੀ ਦੀ ਮੁਹਿੰਮ ਦੀ ਕਮਾਨ ਸੰਭਾਲ ਲਈ ਹੈ। ਉਹ ਦਿੱਲੀ ਅਤੇ ਗੁਜਰਾਤ ਵਿੱਚ ਪਾਰਟੀ ਦੇ ਲੋਕ ਸਭਾ ਉਮੀਦਵਾਰਾਂ ਦੇ ਸਮਰਥਨ ਵਿੱਚ ਰੋਡ ਸ਼ੋਅ ਕਰ ਰਹੀ ਹੈ। ਹਾਲ ਹੀ ਵਿੱਚ ਉਨ੍ਹਾਂ ਨੇ ਪੂਰਬੀ ਦਿੱਲੀ, ਪੱਛਮੀ ਦਿੱਲੀ ਅਤੇ ਗੁਜਰਾਤ ਦੇ ਭਰੂਚ ਅਤੇ ਭਾਵਨਗਰ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨਾਲ ਰੋਡ ਸ਼ੋਅ ਕੀਤਾ।
हारेगा तानाशाह – जीतेगा लोकतंत्र 🇮🇳
लोकतंत्र और देश बचाने के लोकसभा चुनाव में हरियाणा और दिल्ली में AAP के Star Campaigners की सूची 👇 pic.twitter.com/9s4YzsgIB9
— AAP (@AamAadmiParty) May 4, 2024
ਨਿਊਜ਼ ਏਜੰਸੀ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਦੱਸਿਆ ਕਿ ਸੁਨੀਤਾ ਕੇਜਰੀਵਾਲ ਦੱਖਣੀ ਦਿੱਲੀ ਸੀਟ ਤੋਂ ‘ਆਪ’ ਉਮੀਦਵਾਰ ਸਾਹੀ ਰਾਮ ਪਹਿਲਵਾਨ ਦੇ ਸਮਰਥਨ ‘ਚ ਐਤਵਾਰ ਨੂੰ ਰੋਡ ਸ਼ੋਅ ਕਰੇਗੀ। ਉਹ ਪੰਜਾਬ ਅਤੇ ਹਰਿਆਣਾ ਵਿੱਚ ਰੋਡ ਸ਼ੋਅ ਵੀ ਕਰੇਗੀ। ਚੋਣਾਂ ਲਈ ਸਟਾਰ ਪ੍ਰਚਾਰਕਾਂ ਵਿੱਚ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਸ਼ਾਮਲ ਹਨ। ਰਾਘਵ ਚੱਢਾ ਇਸ ਸਮੇਂ ਅੱਖਾਂ ਦੇ ਇਲਾਜ ਲਈ ਵਿਦੇਸ਼ ‘ਚ ਹਨ। ਇਸ ਸੂਚੀ ‘ਚ ਰਾਜ ਸਭਾ ਮੈਂਬਰ ਅਤੇ ਰਾਸ਼ਟਰੀ ਜਨਰਲ ਸਕੱਤਰ ਸੰਗਠਨ ਸੰਦੀਪ ਪਾਠਕ ਦੇ ਨਾਲ-ਨਾਲ ਆਤਿਸ਼ੀ, ਸੌਰਭ ਭਾਰਦਵਾਜ, ਗੋਪਾਲ ਰਾਏ, ਕੈਲਾਸ਼ ਗਹਿਲੋਤ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ ‘ਚ ਵੱਡੀ ਘਟਨਾ, ਬੇਅਦਬੀ ਦੇ ਕਥਿਤ ਦੋਸ਼ੀ ਦਾ ਲੋਕਾਂ ਵੱਲੋਂ ਕੁੱਟ-ਕੁੱਟ ਕਤ/ਲ
‘ਆਪ’ ਦਿੱਲੀ ਦੀਆਂ 7 ਲੋਕ ਸਭਾ ਸੀਟਾਂ ‘ਚੋਂ 4 ‘ਤੇ ਚੋਣ ਲੜ ਰਹੀ ਹੈ, ਜਦਕਿ ਕਾਂਗਰਸ 3 ਸੀਟਾਂ ‘ਤੇ ਚੋਣ ਲੜ ਰਹੀ ਹੈ। ਇਸ ਚੋਣ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਕਰਕੇ ਚੋਣ ਮੈਦਾਨ ਵਿੱਚ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਹਰਿਆਣਾ ਦੀ ਕੁਰੂਕਸ਼ੇਤਰ ਸੀਟ ਅਤੇ ਗੁਜਰਾਤ ਦੀ ਭਰੂਚ ਅਤੇ ਭਾਵਨਗਰ ਸੀਟ ਤੋਂ ਵੀ ਚੋਣ ਲੜ ਰਹੀ ਹੈ। ਹਾਲਾਂਕਿ ਦਿੱਲੀ, ਹਰਿਆਣਾ ਅਤੇ ਗੁਜਰਾਤ ਵਿੱਚ ਕਾਂਗਰਸ ਨਾਲ ਗਠਜੋੜ ਦੇ ਬਾਵਜੂਦ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: