ਪੰਜਾਬ ਵਿਚ ਸਿਆਸੀ ਮਾਹੌਲ ਭਖਿਆ ਹੋਇਆ ਹੈ। ਆਮ ਜਨਤਾ ਤੋਂ ਲੈ ਕੇ ਸੰਤ-ਮਹਾਤਮਾਵਾਂ ਤੱਕ ਨੇਤਾਵਾਂ ਪਹੁੰਚ ਕਰ ਰਹੇ ਹਨ। ਇਸੇ ਤਹਿਤ ਫਾਜ਼ਿਲਕਾ ਦੇ ਰਾਧਾ ਸੁਆਮੀ ਡੇਰਾ ਬਿਆਸ ਵਿਚ ਚੋਣਾਂ ਨੇੜੇ ਆਉਂਦੇ ਹੀ ਵੱਡੇ ਨੇਤਾਵਾਂ ਦੀ ਭੀੜ ਦੇਖਣ ਨੂੰ ਮਿਲ ਰਹੀ ਹੈ।
ਇਸ ਵਾਰ ਦੀਆਂ ਲੋਕ ਸਭਾ ਚੋਣਾਂ ਵਿਚ ਵੀ ਵੱਖ-ਵੱਖ ਸਿਆਸੀ ਦਲਾਂ ਨੇ ਨੇਤਾ ਡੇਰਾ ਬਿਆਸ ਜਾ ਕੇ ਰਾਧਾ ਸੁਆਮੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਦੇ ਨਜ਼ਰ ਆ ਰਹੇ ਹਨ।
ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਾਣਾ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸ਼ਰਨ ਵਿਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਖੁਸ਼ਬੂ ਤੇ ਫਾਜ਼ਿਲਕਾ ਦੇ ਸਮਾਜਿਕ ਵਰਕਰ ਤੇ ਆਪ ਨੇਤਾ ਕਰਨ ਗਿਲਹਿਤਰਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਪਟਿਆਲਾ ‘ਚ ‘AAP’ ਨੂੰ ਮਿਲੀ ਮਜ਼ਬੂਤੀ, ਸਾਬਕਾ ਡਿਪਟੀ ਮੇਅਰ ਇੰਦਰਜੀਤ ਸਣੇ ਕਈ ਆਗੂ ‘ਆਪ’ ‘ਚ ਹੋਏ ਸ਼ਾਮਲ
ਉਨ੍ਹਾਂ ਦੀ ਇਕ ਤਸਵੀਰ ਸਾਹਮਣੇ ਆਈ ਹੈ ਜਿਸ ਵਿਚ ਇਹ ਤਿੰਨੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਹੁਣ ਦੇਖਣਾ ਇਹ ਹੈ ਕਿ ਇਸ ਲੋਕ ਸਭਾ ਚੋਣਾਂ ਵਿਚ ਆਪ ਵਿਧਾਇਕ ਦੀ ਬਾਬਾ ਜੀ ਨਾਲ ਮੁਲਾਕਾਤ ਦਾ ਕੀ ਸਕਾਰਾਤਾਮਕ ਨਤੀਜਾ ਨਿਕਲਦਾ ਹੈ।