ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਪਾਣੀ ਨੂੰ ਲੈ ਕੇ ਲੰਮੇ ਸਮੇਂ ਤੋਂ ਪੰਜਾਬ ਤੇ ਹਰਿਆਣਾ ਵਿੱਚ ਵਿਵਾਦ ਚੱਲ ਰਿਹਾ ਹੈ ਤੇ ਦੋਹਾਂ ਰਾਜਾਂ ਵਿੱਚ ਇਹ ਇੱਕ ਵੱਡਾ ਸਿਆਸੀ ਮੁੱਦਾ ਰਿਹਾ ਹੈ। ਹਰਿਆਣਾ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ, ਜਿਸ ਵਿੱਚ ਐੱਸ.ਵਾਈ.ਐੱਲ. ਨਹਿਰ ਤੋਂ ਪਾਣੀ ਦੇਣ ਦਾ ਮਤਾ ਵੀ ਪਾਸ ਕੀਤਾ ਗਿਆ ਸੀ, ਦੂਜੇ ਪਾਸੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਵੱਲੋਂ ਇਸ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਕੰਟੇਪਟ ਪਟੀਸ਼ਨ ਦਾਇਰ ਕਰਨ ਦੀ ਸੰਭਾਵਨਾ ਦੀ ਵੀ ਗੱਲ ਕਹੀ ਗਈ। ਇਸੇ ਵਿਚਾਲੇ ਆਮ ਆਦਮੀ ਪਾਰਟੀ ਦੇ ਹਰਿਆਣਾ ਇੰਚਾਰਜ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਨੇ ਵੱਡਾ ਬਿਆਨ ਦਿੱਤਾ ਹੈ।
ਸੁਸ਼ੀਲ ਗੁਪਤਾ ਨੇ ਦਾਅਵਾ ਕੀਤਾ ਹੈ ਕਿ ਜੇ ਹਰਿਆਣਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ 2025 ਵਿੱਚ SYL ਦਾ ਪਾਣੀ ਹਰਿਆਣਾ ਦੇ ਹਰ ਪਿੰਡ ਵਿੱਚ ਪਹੁੰਚ ਜਾਵੇਗਾ। ਇਹ ਸਾਡਾ ਵਾਅਦਾ ਹੈ, ਗਾਰੰਟੀ ਨਹੀਂ।
ਗੁਪਤਾ ਨੇ ਕਿਹਾ ਕਿ ਅੱਜ ਤੱਕ ਕੇਂਦਰ ਜਾਂ ਰਾਜ ਸਰਕਾਰ ਵੱਲੋਂ ਹਰਿਆਣਾ ਦੇ ਕਿਸੇ ਵੀ ਪਿੰਡ ਨੂੰ ਐੱਸ.ਵਾਈ.ਐੱਲ. ਦਾ ਪਾਣੀ ਸਪਲਾਈ ਨਹੀਂ ਕੀਤਾ ਗਿਆ ਹੈ। ਹੁਣ ਆਮ ਆਦਮੀ ਪਾਰਟੀ ਨੇ ਫੈਸਲਾ ਕੀਤਾ ਹੈ ਕਿ SYL ਦਾ ਪਾਣੀ ਹਰਿਆਣਾ ਦੇ ਹਰ ਖੇਤ ਤੱਕ ਪਹੁੰਚਾਉਣਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਸ਼ੀਲ ਗੁਪਤਾ ਨੇ ਸੂਬਾ ਸਰਕਾਰ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦੇ ਹੋਏ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਮੰਤਰੀਆਂ ‘ਤੇ ਆਪਣੀਆਂ ਕਾਲੋਨੀਆਂ ਨੂੰ ਕਾਨੂੰਨੀ ਰੂਪ ਦੇਣ ਦੇ ਦੋਸ਼ ਵੀ ਲਾਏ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਦਿੱਲੀ ‘ਚ ਹਨੂੰਮਾਨ ਜੈਅੰਤੀ ‘ਤੇ ਹੋਏ ਦੰਗਿਆਂ ਬਾਰੇ ਹਰਿਆਣਾ ਦੇ ਇੰਚਾਰਜ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੰਗੇ ਕਰਵਾਉਂਦੀ ਹੈ। ਹੁਣ ਤੱਕ ਭਾਜਪਾ ਦਿੱਲੀ ਵਿੱਚ ਦੋ ਦੰਗੇ ਕਰਵਾ ਚੁੱਕੀ ਹੈ। ਜੇ ਦਿੱਲੀ ਪੁਲਿਸ ਨੂੰ ਆਮ ਆਦਮੀ ਪਾਰਟੀ ਦੇ ਹਵਾਲੇ ਕਰ ਦਿੱਤਾ ਜਾਂਦਾ ਹੈ ਤਾਂ ਦਿੱਲੀ ਦਾ ਮਾਹੌਲ ਸ਼ਾਂਤਮਈ ਰਹੇਗਾ।