ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਜਨਤਾ ਨੇ ਮਨ ਬਣਾ ਲਿਆ ਹੈ ਕਿ ਉਹ ਸਾਰੀਆਂ 7 ਸੀਟਾਂ ਆਮ ਆਦਮੀ ਪਾਰਟੀ ਨੂੰ ਦੇਵੇਗੀ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੇ ਬਾਅਦ ਦਿੱਲੀ ਵਿਚ ਵੀ ਕੇਜਰੀਵਾਲ ਇਕੱਲੇ ਚੋਣਾਂ ਲੜਨਗੇ।
ਦੱਸ ਦੇਈਏ ਕਿ ਕੇਜਰੀਵਾਲ ਦੀ ਪਾਰਟੀ ਇੰਡੀਆ ਗਠਜੋੜ ਦਾ ਹਿੱਸਾ ਹੈ। ਇਸ ਤੋਂ ਪਹਿਲਾਂ ਕਾਂਗਰਸ ਤੇ ‘ਆਪ’ ਵਿਚ ਦਿੱਲੀ ਤੇ ਪੰਜਾਬ ‘ਤੇ ਸੀਟ ਸ਼ੇਅਰਿੰਗ ਨੂੰ ਲੈਕੇ ਚਰਚਾ ਹੋਈ ਸੀ। ਹਾਲਾਂਕਿ ਹੁਣ ਤੱਕ ਇਨ੍ਹਾਂ ਦੋਵੇਂ ਪਾਰਟੀਆਂ ਵੱਲੋਂ ਆਖਰੀ ਫੈਸਲਾ ਨਹੀਂ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸੀਟ ਸ਼ੇਅਰਿੰਗ ਦੀ ਚਰਚਾ ਨੂੰ ਲੈ ਕੇ ‘ਆਪ’ ਤੇ ਕਾਂਗਰਸ ਦੀ ਦੋ ਵਾਰ ਬੈਠਕ ਹੋ ਚੁੱਕੀ ਹੈ ਜਿਸ ਦੇ ਬਾਅਦ ਵੀ ਦੋਵੇਂ ਸੂਬਿਆਂ ਨੂੰ ਲੈ ਕੇ ਦੁਵਿਧਾ ਦੀ ਸਥਿਤੀ ਬਣੀ ਹੋਈ ਹੈ।
ਇਹ ਵੀ ਪੜ੍ਹੋ : ਦਿੱਲੀ ਕੂਚ ‘ਤੇ ਅੜੇ ਕਿਸਾਨ, ਸੀਲ ਕੀਤਾ ਗਿਆ ਪੰਜਾਬ-ਹਰਿਆਣਾ ਦਾ ਬਾਰਡਰ
ਜ਼ਿਕਰਯੋਗ ਹੈ ਕਿ ਪਿਛਲੀਆਂ ਚੋਣਾਂ ਵਿਚ ਦਿੱਲੀ ਦੀਆਂ ਸਾਰੀਆਂ 7 ਸੀਟਾਂ ‘ਤੇ ਭਾਜਪਾ ਨੇ ਜਿੱਤ ਹਾਸਲ ਕੀਤੀ ਸੀ। ਦੂਜੇ ਪਾਸੇ ਅਸਮ ਤੇ ਗੁਜਰਾਤ ਸਣੇ ਕੁਝ ਸੂਬਿਆਂ ਵਿਚ ਵੀ ‘ਆਪ’ ਨੇ ਕਾਂਗਰਸ ਨਾਲ ਕੁਝ ਸੀਟਾਂ ‘ਤੇ ਗਠਜੋੜ ਨਾ ਕਰਨ ਦੇ ਸੰਕੇਤ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ –