ਪੰਜਾਬ ਦੇ ਅਬੋਹਰ ‘ਚ ਵੀਰਵਾਰ ਦੇਰ ਰਾਤ 4 ਬਦਮਾਸ਼ਾਂ ਵੱਲੋਂ ਪੈਟਰੋਲ ਪੰਪ ‘ਤੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਬਦਮਾਸ਼ਾਂ ਨੇ ਪਿਸਤੌਲ ਦੀ ਨੋਕ ‘ਤੇ ਹਜ਼ਾਰਾਂ ਰੁਪਏ ਦੀ ਨਕਦੀ ਲੁੱਟ ਲਈ ਅਤੇ ਉੱਥੋਂ ਫਰਾਰ ਹੋ ਗਏ। ਮੁਲਾਜ਼ਮਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਥਾਣਾ ਬਹਾਵਵਾਲਾ ਦੀ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿੱਚ ਸੋਨੂੰ ਯਾਦਵ ਪੁੱਤਰ ਧਰਮਰਾਜ ਵਾਸੀ ਰਾਮਸਰਾ ਨੇ ਦੱਸਿਆ ਕਿ ਬੀਤੀ ਰਾਤ ਇੱਕ ਕਾਰ ਵਿੱਚ ਸਵਾਰ 4 ਵਿਅਕਤੀ ਰਾਮਸਰਾ ਸਥਿਤ ਨਾਇਰਾ ਪੈਟਰੋਲ ਪੰਪ ’ਤੇ ਆਏ। ਜਿਨ੍ਹਾਂ ‘ਚੋਂ 2 ਨੌਜਵਾਨਾਂ ਨੇ ਦਫ਼ਤਰ ਦੇ ਬਾਹਰ ਖੜ੍ਹੇ ਕਾਕਾ ਸਿੰਘ ਵਾਸੀ ਦਾਤਾਰਾਂਵਾਲੀ ਨੂੰ ਪਿਸਤੌਲ ਤਾਣ ਕੇ ਨਕਦੀ ਮੰਗੀ, ਜਦਕਿ ਦੂਸਰੇ ਨੌਜਵਾਨ ਦਫ਼ਤਰ ‘ਚ ਦਾਖ਼ਲ ਹੋ ਕੇ ਉਥੇ ਮੇਜ਼ ‘ਤੇ ਰੱਖੇ 27 ਹਜ਼ਾਰ 690 ਰੁਪਏ ਕੱਢ ਕੇ ਲੈ ਗਏ। ਇਸ ਤੋਂ ਬਾਅਦ ਉਕਤ ਸਾਰੇ ਨੌਜਵਾਨ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉਥੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਪਾਕਿਸਤਾਨ ‘ਚ ਸੱਤਵੇਂ ਅਸਮਾਨ ‘ਤੇ ਪਹੁੰਚੀ ਮਹਿੰਗਾਈ, 58 ਸਾਲਾਂ ਦਾ ਟੁੱਟਿਆ ਰਿਕਾਰਡ
ਇਸ ਘਟਨਾ ਮਗਰੋਂ ਪੈਟਰੋਲ ਪੰਪ ਦੇ ਮੁਲਾਜ਼ਮਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ‘ਤੇ ਥਾਣਾ ਬਹਾਵਵਾਲਾ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਮੁਲਾਜ਼ਮਾਂ ਦੇ ਬਿਆਨ ਦੇ ਆਧਾਰ ‘ਤੇ ਚਾਰ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦੀ ਟੀਮ ਨੇ ਬਦਮਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਆਸ ਪਾਸ ਲੱਗੇ CCTV ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: