ਅਬੋਹਰ ਵਿਚ ਸੀਆਈਏ ਸਟਾਫ ਦੇ ਇੰਚਾਰਜ ਸੁਨੀਲ ਕੁਮਾਰ ਦੀ ਅਗਵਾਈ ਵਿਚ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚੱਲਦੇ ਸਹਾਇਕ ਥਾਣੇਦਾਰ ਕੇਵਲ ਸਿੰਘ ਨੇ ਬੀਤੀ ਸ਼ਾਮ 2 ਨੌਜਵਾਨਾਂ ਨੂੰ ਹੈਰੋਇਨ ਸਣੇ ਕਾਬੂ ਕੀਤਾ ਹੈ ਜਿਨ੍ਹਾਂ ਖਿਲਾਫ ਥਾਣਾ ਨੰਬਰ 2 ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਸਹਾਇਕ ਥਾਣੇਦਾਰ ਕੇਵਲ ਸਿੰਘ ਬੀਤੀ ਸ਼ਾਮ ਮਹਾਰਾਣਾ ਪ੍ਰਤਾਪ ਮਾਰਕੀਟ ਤੋਂ ਨਵੀਂ ਆਬਾਦੀ ਵੱਲ ਜਾ ਰਹੇ ਸਨ। ਉਨ੍ਹਾਂ ਨੇ ਰਸਤੇ ਵਿਚ ਇਕ ਐਕਟਿਵਾ ‘ਤੇ ਆ ਰਹੇ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਤਲਾਸ਼ੀ ਲਈ। ਉੁਨ੍ਹਾਂ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਨੌਜਵਾਨਾਂ ਦੀ ਪਛਾਣ ਗੌਰਵ ਪੁੱਤਰ ਰਵੀ ਕੁਮਾਰ ਵਾਸੀ ਸ਼ਹੀਦ ਭਗਤ ਸਿੰਘ ਨਗਰ ਤੇ ਸੰਨੀ ਪੁੱਤਰ ਕਾਲਾ ਸਿੰਘ ਵਾਸੀ ਧਰਮ ਨਗਰੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਕਪੂਰਥਲਾ : ਦਰੱਖਤ ਨਾਲ ਟਕਰਾਈ ਤੇਜ਼ ਰਫਤਾਰ ਸਵਿਫਟ ਕਾਰ, 2 ਲੋਕਾਂ ਦੀ ਮੌਕ ‘ਤੇ ਮੌ.ਤ
ਪੁਲਿਸ ਨੇ ਦੋਵਾਂ ਖਿਲਾਫ NDPS ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਸੁਖਮੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਨਸ਼ੇ ਦੇ ਆਦੀ ਹੈ। ਫਿਰੋਜ਼ਪੁਰ ਵਿਚ ਇਹ ਹੈਰੋਇਨ ਲੈ ਕੇ ਆਏ ਸਨ ਤੇ ਅਬੋਹਰ ਵਿਚ ਸਪਲਾਈ ਕਰਨੀ ਸੀ। ਦੋਵਾਂ ‘ਤੇ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਵੀ ਦਰਜ ਹਨ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਨਸ਼ਾ ਤਸਕਰੀ ਦੇ ਦੋਸ਼ ਵਿਚ 4 ਸਾਲਾਂ ਦੀ ਕੈਦ ਦੇ ਬਾਅਦ ਬਾਹਰ ਆਇਆ ਸੀ ਤੇ ਫਿਰ ਤੋਂ ਨਸ਼ਾ ਤਸਕਰੀ ਕਰਨ ਲੱਗਾ।
ਵੀਡੀਓ ਲਈ ਕਲਿੱਕ ਕਰੋ -: