1 ਮਾਰਚ ਨੂੰ ਬੈਂਗਲੁਰੂ ਦੇ ਮਸ਼ਹੂਰ ਰਾਮੇਸ਼ਵਰਮ ਕੈਫੇ ਵਿੱਚ ਧਮਾਕਾ ਹੋਇਆ ਸੀ। ਇਸ ‘ਚ 10 ਲੋਕ ਜ਼ਖਮੀ ਹੋਏ ਸਨ। NIA ਇਸ ਮਾਮਲੇ ਦੀ ਜਾਂਚ ਕਰ ਰਹੀ ਸੀ। NIA ਨੇ ਮੁਲਜ਼ਮ ਦੀ ਫੋਟੋ ਵੀ ਜਾਰੀ ਕੀਤੀ ਸੀ ਤੇ ਬੈਂਗਲੁਰੂ ਦੇ ਰਾਮੇਸ਼ਵਰਮ ਕੈਫੇ ‘ਚ ਬੰਬ ਰੱਖਣ ਦੇ ਮੁਲਜ਼ਮ ‘ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ।
ਇਸੇ ਮਾਮਲੇ ਵਿਚ ਐੱਨਏਆਈ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਬੇਂਗਲੁਰੂ ਦੇ ਰਾਮੇਸ਼ਵਰਮ ਕੈਫੇ ਵਿਚ ਬਲਾਸਟ ਕਰਨ ਵਾਲੇ ਮੁਲਜ਼ਮ ਨੂੰ ਕਾਬੂ ਕਰ ਗਿਆ ਹੈ। ਜਾਣਕਾਰੀ ਮੁਤਾਬਕ NIA ਨੇ ਮੁਲਜ਼ਮ ਨੂੰ ਕਰਨਾਟਕਾ ਦੇ Ballari ਤੋਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਨੂੰ ਪਹਿਲਾਂ ਹੀ ਏਜੰਸੀ ਵੱਲੋਂ ਵਾਂਟੇਡ ਐਲਾਨਿਆ ਗਿਆ ਸੀ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ BJP ਨੇ ਜਾਰੀ ਕੀਤੀ ਦੂਜੀ ਲਿਸਟ, 72 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
ਦੱਸ ਦੇਈਏ ਕਿ ਧਮਾਕੇ ਦੌਰਾਨ ਕੈਫੇ ਵਿਚ ਕਾਫੀ ਲੋਕ ਮੌਜੂਦ ਸਨ ਤੇ ਜਿਸ ਕਾਰਨ ਬਹੁਤ ਹਫੜਾ-ਦਫੜੀ ਮਚ ਗਈ ਸੀ ਤੇ 10 ਦੇ ਕਰੀਬ ਲੋਕ ਜ਼ਖਮੀ ਹੋ ਗਏ ਸਨ। ਪਹਿਲਾਂ ਦਿੱਲੀ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤੇ ਇਸ ਤੋਂ ਬਾਅਦ 5 ਮਾਰਚ ਨੂੰ ਜਾਂਚ NIA ਨੂੰ ਸੌਂਪ ਦਿੱਤੀ ਗਈ ਤੇ ਜਿਸ ਵਿਚ ਅੱਜ ਏਜੰਸੀ ਨੂੰ ਸਫਲਤਾ ਮਿਲੀ ਹੈ।