ਸੰਸਦ ਸੁਰੱਖਿਆ ਕੁਤਾਹੀ ਮਾਮਲੇ ਵਿੱਚ ਭਗੌੜੇ ਛੇਵੇਂ ਮੁਲਜ਼ਮ ਲਲਿਤ ਝਾਅ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਰਾਜਸਥਾਨ ਤੋਂ ਲੈ ਕੇ ਹਰਿਆਣਾ ਤੱਕ ਛਾਪੇਮਾਰੀ ਕੀਤੀ ਹੈ। ਸੂਤਰਾਂ ਮੁਤਾਬਕ ਫਰਾਰ ਮੁਲਜ਼ਮ ਲਲਿਤ ਦੀ ਚਾਲ ਹਰਿਆਣਾ ਵੱਲ ਹੋ ਸਕਦੀ ਹੈ। ਇਸ ਲਈ ਕਈ ਟੀਮਾਂ ਹਰਿਆਣਾ ਦੇ ਨੀਮਰਾਨਾ ਅਤੇ ਹਿਸਾਰ ਵਿੱਚ ਛਾਪੇਮਾਰੀ ਕਰ ਰਹੀਆਂ ਹਨ। ਸਪੈਸ਼ਲ ਸੈੱਲ ਦੀ ਟੀਮ ਨੀਮਰਾਨਾ ਦੇ ਪਿੰਡ ਗੰਡਾਲਾ ਪਹੁੰਚੀ ਤਾਂ ਲਲਿਤ ਉਥੋਂ ਫਰਾਰ ਹੋ ਗਿਆ। ਸਪੈਸ਼ਲ ਸੈੱਲ ਦੀਆਂ ਦੋ ਟੀਮਾਂ ਲਲਿਤ ਦੀ ਭਾਲ ਵਿਚ ਹੀ ਰੁੱਝੀਆਂ ਹੋਈਆਂ ਹਨ।
Accused lalit jha Parliament
ਦਰਅਸਲ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਕਰਨ ਵਾਲੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਅੱਜ ਦੁਪਹਿਰ 2 ਵਜੇ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਪਰ ਛੇਵਾਂ ਮੁਲਜ਼ਮ ਲਲਿਤ ਝਾਅ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ ਹੈ। ਪੁਲਿਸ ਵੱਲੋਂ ਹੁਣ ਤੱਕ ਦਿੱਤੀ ਗਈ ਜਾਣਕਾਰੀ ਅਨੁਸਾਰ ਲਲਿਤ ਝਾਅ ਇਸ ਪੂਰੀ ਘਟਨਾ ਦਾ ਮਾਸਟਰਮਾਈਂਡ ਜਾਪਦਾ ਹੈ। ਦੱਸਿਆ ਗਿਆ ਕਿ ਲਲਿਤ ਝਾਅ ਸੰਸਦ ਦੇ ਬਾਹਰ ਅਮੋਲ ਸ਼ਿੰਦੇ ਅਤੇ ਨੀਲਮ ਦਾ ਵੀਡੀਓ ਬਣਾ ਰਹੇ ਸਨ ਅਤੇ ਉਨ੍ਹਾਂ ਨੇ ਇਹ ਵੀਡੀਓ ਆਪਣੇ ਇੰਸਟਾਗ੍ਰਾਮ ‘ਤੇ ਵੀ ਅਪਲੋਡ ਕੀਤਾ ਸੀ। ਇੰਨਾ ਹੀ ਨਹੀਂ, ਸੂਤਰਾਂ ਦਾ ਕਹਿਣਾ ਹੈ ਕਿ ਸਾਰੇ ਮੁਲਜ਼ਮਾਂ ਦੇ ਮੋਬਾਈਲ ਫ਼ੋਨ ਵੀ ਉਸ ਕੋਲ ਸਨ। ਸੂਤਰਾਂ ਦੀ ਮੰਨੀਏ ਤਾਂ ਜਦੋਂ ਅਮੋਲ ਸ਼ਿੰਦੇ ਅਤੇ ਨੀਲਮ ਸੰਸਦ ਭਵਨ ਦੇ ਬਾਹਰ ਹੰਗਾਮਾ ਕਰ ਰਹੇ ਸਨ ਤਾਂ ਲਲਿਤ ਝਾਅ ਉਨ੍ਹਾਂ ਦੀ ਵੀਡੀਓ ਬਣਾ ਰਹੇ ਸਨ। ਸੋਸ਼ਲ ਮੀਡੀਆ ਰਾਹੀਂ ਇਕ-ਦੂਜੇ ਨਾਲ ਜੁੜਨ ਤੋਂ ਬਾਅਦ ਇਹ ਸਾਰੇ ਸਿਗਨਲ ਐਪ ਨਾਲ ਵੀ ਜੁੜ ਗਏ। ਜਿਵੇਂ ਹੀ ਹੰਗਾਮਾ ਹੋਇਆ ਤਾਂ ਲਲਿਤ ਸਾਰਿਆਂ ਦੇ ਮੋਬਾਈਲ ਲੈ ਕੇ ਭੱਜ ਗਿਆ। ਇੰਨਾ ਹੀ ਨਹੀਂ ਸਾਰੇ ਦੋਸ਼ੀ 10 ਦਸੰਬਰ ਦੀ ਰਾਤ ਨੂੰ ਵਿੱਕੀ ਅਤੇ ਵਰਿੰਦਾ ਦੇ ਗੁਰੂਗ੍ਰਾਮ ਸਥਿਤ ਘਰ ਪਹੁੰਚੇ ਸਨ ਅਤੇ ਲਲਿਤ ਝਾਅ ਵੀ ਦੇਰ ਰਾਤ ਗੁਰੂਗ੍ਰਾਮ ਪਹੁੰਚ ਗਏ ਸਨ। ਇਹ ਵੀ ਦੱਸਿਆ ਗਿਆ ਹੈ ਕਿ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਦੀ ਘਟਨਾ ਤੋਂ ਬਾਅਦ, ਉਸਨੇ ਤੁਰੰਤ ਆਪਣੇ ਸਾਥੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ।
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਹਾਲਾਂਕਿ ਲੋਕ ਸਭਾ ਸਕੱਤਰੇਤ ਦੀ ਬੇਨਤੀ ‘ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੰਸਦ ਦੀ ਸੁਰੱਖਿਆ ‘ਚ ਕੁਤਾਹੀ ਦੀ ਘਟਨਾ ਦੀ ਜਾਂਚ ਦੇ
ਹੁਕਮ ਦਿੱਤੇ ਹਨ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਡਾਇਰੈਕਟਰ ਜਨਰਲ ਅਨੀਸ਼ ਦਿਆਲ ਸਿੰਘ ਦੀ ਅਗਵਾਈ ਵਾਲੀ ਕਮੇਟੀ ਇਸ ਘਟਨਾ ਦੀ ਜਾਂਚ ਕਰੇਗੀ। ਉਨ੍ਹਾਂ ਕਿਹਾ ਕਿ ਕਮੇਟੀ ਵਿੱਚ ਹੋਰ ਸੁਰੱਖਿਆ ਏਜੰਸੀਆਂ ਦੇ ਮੈਂਬਰ ਅਤੇ ਮਾਹਿਰ ਵੀ ਸ਼ਾਮਲ ਕੀਤੇ ਜਾਣਗੇ। ਕਮੇਟੀ ਸੰਸਦ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਕਾਰਨਾਂ ਦਾ ਪਤਾ ਲਗਾ ਕੇ ਕਾਰਵਾਈ ਦੀ ਸਿਫਾਰਸ਼ ਕਰੇਗੀ। ਪੁਲਿਸ ਸੂਤਰਾਂ ਅਨੁਸਾਰ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਕਰਨ ਵਾਲੇ ਛੇ ਵਿਅਕਤੀ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਨੇ ਮੈਸੇਜਿੰਗ ਪਲੇਟਫਾਰਮਾਂ ਰਾਹੀਂ ਗੱਲਬਾਤ ਕਰਕੇ ਇਸ ਘਟਨਾ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ, ਜਿਸ ਲਈ ਉਹ ਹਰਿਆਣਾ ਦੇ ਗੁਰੂਗ੍ਰਾਮ ਸਥਿਤ ਇੱਕ ਫਲੈਟ ਵਿੱਚ ਇਕੱਠੇ ਹੋਏ ਸਨ। ਇਹ ਘਟਨਾ ਲੋਕ ਸਭਾ ਦੇ ਚੈਂਬਰ ਵਿੱਚ ਦੁਪਹਿਰ 1:01 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਖਗੇਨ ਮੁਰਮੂ ਸਿਫ਼ਰ ਕਾਲ ਦੌਰਾਨ ਇੱਕ ਮੁੱਦਾ ਉਠਾ ਰਹੇ ਸਨ।