ਫਾਜ਼ਿਲਕਾ ਦੇ ਅਬੋਹਰ ਤੋਂ ਕੱਪੜਾ ਵਪਾਰੀ ਸੰਜੇ ਵਰਮਾ ਕਤਲਕਾਂਡ ਮਾਮਲੇ ਵਿਚ ਅਬੋਹਰ ਦੇ ਥਾਣਾ ਇਕ ਦੀ ਪੁਲਿਸ ਨੇ ਮਹਾਰਾਸ਼ਟਰ ਜੇਲ੍ਹ ਵਿਚ ਬੰਦ ਇਕ ਮੁਲਜ਼ਮ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਹੈ ਜਿਸ ਨੂੰ ਕੋਰਟ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ‘ਤੇ ਲੈ ਕੇ ਪੁੱਛਗਿਛ ਕੀਤੀ ਜਾਵੇਗੀ। ਐੱਸਐੱਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਅਬੋਹਰ ਵਿਚ ਕੱਪੜਾ ਵਪਾਰੀ ਸੰਜੇ ਵਰਮਾ ਦੇ ਕਤਲ ਮਾਮਲੇ ਵਿਚ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸ ਤਹਿਤ ਅਬੋਹਰ ਪੁਲਿਸ ਹੁਣ ਮਹਾਰਾਸ਼ਟਰ ਦੀ ਜੇਲ੍ਹ ਵਿਚ ਬੰਦ ਪ੍ਰਵੀਨ ਲੌਂਕਰ ਨਾਂ ਦੇ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਹੈ।
ਪੁਲਿਸ ਨੇ ਆਪਣੀ ਜਾਂਚ ਦੌਰਾਨ ਅੱਗੇ ਵਧਦੇ ਹੋਏ ਉਕਤ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਹੈ। ਮੁਲਜ਼ਮ ਨੂੰ ਅੱਜ ਕੋਰਟ ਵਿਚ ਪੇਸ਼ ਕੀਤਾ ਗਿਆ ਤੇ ਹੁਣ ਉਸ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ। ਬਾਬਾ ਸਿੱਦਕੀ ਕਤਲਕਾਂਡ ਵਿਚ ਵੀ ਪ੍ਰਵੀਨ ਦੀ ਸ਼ਮੂਲੀਅਤ ਦਾ ਪੁਲਿਸ ਨੂੰ ਸ਼ੱਕ ਹੈ ਤੇ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ, ਮੁੜ ਭੇਜਿਆ ਨਿਆਇਕ ਹਿਰਾਸਤ ‘ਚ
ਦੱਸ ਦੇਈਏ ਕਿ ਅਬੋਹਰ ਵਿਚ ਮਸ਼ਹੂਰ ਕੱਪੜਾ ਵਪਾਰੀ ਸੰਜੇ ਵਰਮਾ ਦਾ 7 ਜੁਲਾਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਪੁਲਿਸ ਹੁਣ ਤੱਕ ਲਗਭਗ 5 ਮੁਲਜ਼ਮਾਂ ਨੂੰ ਫੜ ਚੁੱਕੀ ਹੈ। ਇਸ ਵਿਚੋਂ 2 ਮੁਲਜ਼ਮ ਮਾਰੇ ਗਏ ਜਿਨ੍ਹਾਂ ਨੂੰ ਪੁਲਿਸ ਹਥਿਆਰਾਂ ਦੀ ਰਿਕਵਰੀ ਲਈ ਉਨ੍ਹਾਂ ਦੀ ਨਿਾਨਦੇਹੀ ‘ਤੇ ਮੌਕੇ ‘ਤੇ ਲੈ ਕੇ ਗਈ ਸੀ ਜਿਥੇ ਮੁਲਜ਼ਮਾਂ ਦੇ ਸਾਥੀਆਂ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿਚ ਦੋਵੇਂ ਮੁਲਜ਼ਮ ਮਾਰੇ ਗਏ। ਫਿਲਹਾਲ ਬਾਕੀ ਕਾਤਲਾਂ ਦੀ ਭਾਲ ਕੀਤੀ ਜਾ ਰਹੀ ਹੈ।






















