ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਵਿਰੁੱਧ ਚਲਾਈ ਮੁਹਿੰਮ ਦੌਰਾਨ ਤਹਿਸੀਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਾਇਨਾਤ ਰਘਬੀਰ ਸਿੰਘ ਨਾਇਬ ਤਹਿਸੀਲਦਾਰ ਨੂੰ ਗ੍ਰਿਫ਼ਤਾਰ ਕੀਤਾ ਹੈ ।
ਜਿਸ ਉਪਰ ਦੋਸ਼ ਹੈ ਕਿ ਉਸਨੇ ਕੁੱਝ ਪ੍ਰਾਈਵੇਟ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ 54 ਏਕੜ ਜ਼ਮੀਨ ਸਰਕਾਰ ਨੂੰ ਕੁਲੈਕਟਰ ਰੇਟ ਨਾਲੋਂ ਵੱਧ ਕੀਮਤ ਉੱਤੇ ਰਜਿਸਟਰੀ ਕਰਵਾਈ ਹੈ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ 48 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਪਹਿਲਾਂ ਹੀ ਥਾਣਾ ਨੂਰਪੁਰਬੇਦੀ ਜ਼ਿਲ੍ਹਾ ਰੂਪਨਗਰ ਵਿਖੇ ਮੁਕੱਦਮਾ ਨੰਬਰ 69 ਮਿਤੀ 28.06.2022 ਨੂੰ ਆਈਪੀਸੀ ਦੀ ਧਾਰਾ 420, 465, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 13 ਤਹਿਤ ਉਕਤ ਨਾਇਬ ਤਹਿਸੀਲਦਾਰ ਅਤੇ ਹੋਰਨਾਂ ਵਿਅਕਤੀਆਂ ਦੇ ਖਿਲਾਫ ਦਰਜ ਹੋਇਆ ਸੀ ਜਿਸ ਦੀ ਤਫਤੀਸ਼ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਾਬਕਾ ਵਿਧਾਇਕ ਨਵਤੇਜ ਚੀਮਾ ਨੂੰ ਝੂਠੇ ਕੇਸ ‘ਚ ਫਸਾਉਣ ਦਾ ਡਰਾਵਾ ਦੇ ਕੇ ਫਿਰੌਤੀ ਮੰਗਣ ਵਾਲਾ ਕਾਬੂ
ਜਾਂਚ ਵਿਚ ਪਾਇਆ ਗਿਆ ਕਿ ਇਹ ਰਕਬਾ 54 ਏਕੜ ਦੀ ਬਜਾਏ ਕਰੀਬ 46 ਏਕੜ ਹੀ ਹੈ। ਇਸ ਜ਼ਮੀਨ ਦੀ ਰਜਿਸਟਰੀ ਰਘਵੀਰ ਸਿੰਘ ਨਾਇਬ ਤਹਿਸੀਲਦਾਰ ਨੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਨੂਰਪੁਰਬੇਦੀ ਤਹਿਸੀਲ ਵਿੱਚ ਜਾ ਕੇ ਮਿਤੀ 01–09–2020 ਨੂੰ ਵਸੀਕਾ ਦਰਜ- ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਉਪਰੰਤ ਇਸ ਮੁਕੱਦਮੇ ਵਿੱਚ ਦੋਸ਼ੀ ਰਘਵੀਰ ਸਿੰਘ ਨਾਇਬ ਤਹਿਸੀਲਦਾਰ ਉਕਤ ਨੂੰ ਵਿਜੀਲੈਂਸ ਬਿਊਰੋ ਗ੍ਰਿਫਤਾਰ ਕਰ ਲਿਆ ਗਿਆ ਹੈ ।
ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “























