ਗੁਰਦਾਸਪੁਰ ਕੇਂਦਰੀ ਜੇਲ੍ਹ ‘ਚ ਵੀਰਵਾਰ ਨੂੰ ਕੈਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਝੜਪ ਤੋਂ ਬਾਅਦ ਜੇਲ੍ਹ ਦੇ ਪ੍ਰਬੰਧਾਂ ‘ਤੇ ਸਵਾਲ ਉਠਾਏ ਜਾ ਰਹੇ ਹਨ। ਜਦੋਂ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕੈਦੀਆਂ ਨੇ ਪੁਲਿਸ ਮੁਲਾਜ਼ਮਾਂ ’ਤੇ ਹਮਲਾ ਕਰ ਦਿੱਤਾ। ਜ਼ਖ਼ਮੀ ਹੋਏ ਜੇਲ੍ਹ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਨੂੰ ਛੁੱਟੀ ’ਤੇ ਭੇਜ ਦਿੱਤਾ ਗਿਆ ਹੈ, ਜੇਲ੍ਹ ਵਿੱਚ ਤਿੰਨ ਨਵੇਂ ਅਧਿਕਾਰੀ ਤਾਇਨਾਤ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਕੇਂਦਰੀ ਜੇਲ੍ਹ ਗੁਰਦਾਸਪੁਰ ‘ਚ ਕੈਦੀਆਂ ਅਤੇ ਪੁਲਸ ਵਿਚਾਲੇ ਝੜਪ ਹੋਈ ਸੀ, ਜੋ ਕਰੀਬ 8 ਘੰਟੇ ਤੱਕ ਜਾਰੀ ਰਹੀ, ਜੇਲ ਸੁਪਰਡੈਂਟ ਚੰਡੀਗੜ੍ਹ ‘ਚ ਮੀਟਿੰਗ ‘ਚ ਰੁੱਝੇ ਹੋਏ ਸਨ, ਜਿਸ ਤੋਂ ਬਾਅਦ ਡਿਪਟੀ ਸੁਪਰਡੈਂਟ ਹੰਗਾਮੇ ‘ਤੇ ਕਾਬੂ ਨਾ ਪਾ ਸਕੇ। ਜੇਲ੍ਹ ਅਤੇ ਜੇਲ੍ਹ ਵਿੱਚ ਬੰਦ ਕੈਦੀਆਂ ਵਿੱਚ ਲੜਾਈ ਸ਼ੁਰੂ ਹੋ ਗਈ ਅਤੇ ਉਨ੍ਹਾਂ ਨੇ ਭੰਨਤੋੜ ਕਰਨੀ, ਅੱਗ ਲਗਾਉਣੀ ਅਤੇ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਏਡੀਜੀਪੀ ਦੇਰ ਸ਼ਾਮ ਜੇਲ੍ਹ ਗੁਰਦਾਸਪੁਰ ਪਹੁੰਚੇ ਅਤੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ।
ਇਹ ਵੀ ਪੜ੍ਹੋ : ਦੋਆਬੇ ਵਾਲਿਆਂ ਲਈ ਖਸ਼ਖਬਰੀ, 31 ਮਾਰਚ ਤੋਂ ਸ਼ੁਰੂ ‘ਹੋਣਗੀਆਂ ਆਦਮਪੁਰ ਏਅਰਪੋਰਟ ਤੋਂ ਘਰੇਲੂ ਉਡਾਣਾਂ
ਦੱਸ ਦਈਏ ਕਿ ਇਸ ਮਾਮਲੇ ‘ਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ, ਜਿਸ ਕਾਰਨ ਉਨ੍ਹਾਂ ਐੱਸ.ਡੀ.ਐੱਮ ਗੁਰਦਾਸਪੁਰ ਕਰਮਜੀਤ ਸਿੰਘ ਨੂੰ ਜਾਂਚ ਕਰਕੇ ਤਿੰਨ ਦਿਨਾਂ ‘ਚ ਰਿਪੋਰਟ ਸੌਂਪਣ ਲਈ ਕਿਹਾ ਹੈ। ਇਸ ਮਾਮਲੇ ਵਿੱਚ ਸਾਰੇ ਅਧਿਕਾਰੀਆਂ, ਜੇਲ੍ਹ ਸਟਾਫ਼ ਅਤੇ ਕੈਦੀਆਂ ਦੇ ਬਿਆਨ ਦਰਜ ਕੀਤੇ ਜਾਣੇ ਹਨ, ਜਿਸ ਵਿੱਚ ਤਿੰਨ ਦਿਨ ਤੋਂ ਵੱਧ ਸਮਾਂ ਲੱਗ ਸਕਦਾ ਹੈ।ਉਨ੍ਹਾਂ ਕਿਹਾ ਕਿ ਪੂਰੀ ਜਾਂਚ ਤੋਂ ਬਾਅਦ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: