ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀਐਸਪੀਸੀ) ਦੇ ਰਜਿਸਟਰਾਰ-ਅਧਿਕਾਰੀਆਂ ਦੀ ਮਿਲੀਭੁਗਤ ਨਾਲ ਉਮੀਦਵਾਰਾਂ ਨੂੰ ਦਾਖ਼ਲਾ ਦੇਣ ਅਤੇ ਡੀ-ਫ਼ਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ ਚਾਰ ਹੋਰ ਗ੍ਰਿਫ਼ਤਾਰੀਆਂ ਕੀਤੀਆਂ ਹਨ। ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਅਯੋਗ ਵਿਦਿਆਰਥੀਆਂ ਨੂੰ ਦਾਖਲੇ, ਰਜਿਸਟ੍ਰੇਸ਼ਨ ਅਤੇ ਡੀ-ਫਾਰਮੇਸੀ ਲਾਇਸੈਂਸ ਜਾਰੀ ਕਰਨ ਵਿੱਚ ਬੇਨਿਯਮੀਆਂ ਲਈ ਪੀਐਸਪੀਸੀ ਦੇ ਸਾਬਕਾ ਰਜਿਸਟਰਾਰਾਂ ਅਤੇ ਅਧਿਕਾਰੀਆਂ ਵਿਰੁੱਧ ਪਹਿਲਾਂ ਹੀ ਐਫਆਈਆਰ ਦਰਜ ਕੀਤੀ ਹੈ।
ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਅੱਜ ਇਸ ਕੇਸ ਵਿੱਚ ਇਹ ਹੁਕਮ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਐਂਡ ਰਿਸਰਚ ਬਠਿੰਡਾ ਦੇ ਮਾਲਕ ਗੁਰਪ੍ਰੀਤ ਸਿੰਘ ਗਿੱਲ, ਪ੍ਰਿੰਸੀਪਲ ਸਰਬਜੀਤ ਸਿੰਘ ਬਰਾੜ, ਆਰ.ਐਸ. ਰਾਮਕੋੜੀ ਜੋ ਕਿ 2013 ਵਿੱਚ ਬਰਨਾਲਾ ਜ਼ਿਲ੍ਹੇ ਦੇ ਲਾਲਾ ਲਾਜਪਤ ਰਾਏ ਕਾਲਜ ਸਹਾਣਾ ਦੇ ਪ੍ਰਿੰਸੀਪਲ ਰਹੇ RS ਰਾਮਾਕੋੜੀ ਤੇ 2011 ਵਿੱਚ ਲਾਲਾ ਲਾਜਪਤ ਕਾਲਜ ਆਫ ਫਾਰਮੇਸੀ ਮੋਗਾ ਦੇ ਪ੍ਰਿੰਸੀਪਲ ਰਹੇ ਬਲਜਿੰਦਰ ਸਿੰਘ ਬਾਜਵਾ ਨੂੰ ਫੜਿਆ ਹੈ।
ਵਿਜੀਲੈਂਸ ਵੱਲੋਂ PSPC ਦੇ ਸਾਬਕਾ ਰਜਿਸਟਰਾਰਮੁਲਜ਼ਮ ਪ੍ਰਵੀਨ ਕੁਮਾਰ ਭਾਰਦਵਾਜ ਤੇ ਡਾ. ਤੇਜਵੀਰ ਸਿੰਘ, ਸੁਪਰਿਟੇਂਡੇਂਟ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ 9 ਫਾਰਮਾਸਿਸਟਾਂ ਨੂੰ ਵੀ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।
ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਉਕਤ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਦੂਜੇ ਰਾਜਾਂ ਦੇ ਵਿਦਿਆਰਥੀਆਂ ਤੋਂ ਮੋਟੀ ਰਿਸ਼ਵਤ ਲੈ ਕੇ ਲਾਜ਼ਮੀ ਮਾਈਗ੍ਰੇਸ਼ਨ ਸਰਟੀਫਿਕੇਟ ਲਏ ਬਿਨਾਂ ਹੀ ਦਾਖਲਾ ਲਿਆ।
ਇਸ ਤੋਂ ਇਲਾਵਾ ਡੀ-ਫਾਰਮੇਸੀ ਕੋਰਸ ਵਿੱਚ ਦਾਖ਼ਲਾ ਲੈਣ ਲਈ ਕਈ ਵਿਦਿਆਰਥੀ ਮੈਡੀਕਲ ਜਾਂ ਨਾਨ-ਮੈਡੀਕਲ ਸਟਰੀਮ ਵਿੱਚੋਂ 12ਵੀਂ ਪ੍ਰਾਈਵੇਟ ਪਾਸ ਕਰ ਚੁੱਕੇ ਹਨ। ਜਦਕਿ ਇਸ ਦੇ ਲਈ ਰੈਗੂਲਰ ਕਲਾਸਾਂ ਅਤੇ ਸਾਇੰਸ ਪ੍ਰੈਕਟੀਕਲ ਪਾਸ ਕਰਨਾ ਲਾਜ਼ਮੀ ਹੈ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ‘ਚ ਵੱਡੀ ਘਟਨਾ, ਬੇਅਦਬੀ ਕਰਨ ਵਾਲੇ ਨੂੰ ਉਤਾਰਿਆ ਮੌ.ਤ ਦੇ ਘਾਟ, ਛਾਉਣੀ ਬਣਿਆ ਇਲਾਕਾ
ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਕਰਮਚਾਰੀ 12ਵੀਂ ਅਤੇ ਡੀ-ਫਾਰਮੇਸੀ ਦੇ ਜਾਅਲੀ ਸਰਟੀਫਿਕੇਟ ਅਤੇ ਪੀਐਸਪੀਸੀ ਤੋਂ ਜਾਅਲੀ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ ਲਈ ਵੱਖ-ਵੱਖ ਅਦਾਰਿਆਂ ਤੋਂ ਪ੍ਰਾਈਵੇਟ ਫਾਰਮੇਸੀ ਕਾਲਜਾਂ ਦੇ ਮਾਲਕਾਂ ਅਤੇ ਪ੍ਰਿੰਸੀਪਲਾਂ ਤੋਂ ਰਿਸ਼ਵਤ ਲੈਣ ਵਿੱਚ ਸ਼ਾਮਲ ਪਾਏ ਗਏ ਸਨ। ਗ੍ਰਿਫ਼ਤਾਰ ਕੀਤੇ ਗਏ ਸਾਰੇ ਦੋਸ਼ੀਆਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਪੀਐਸਪੀਸੀ ਦੇ ਹੋਰ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਜੁੜੇ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”