ਗੁਰੂਹਰਸਹਾਏ ਦੇ ਪਿੰਡ ਮੋਹਣਕੇ ਤੋਂ ਦਿਲ ਨੂੰ ਝਿੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਨਸ਼ੇੜੀ ਪੁੱਤ ਵੱਲੋਂ ਆਪਣੀ ਮਾਂ ਦੇ ਸਾਹ ਕੱਢ ਲਏ ਗਏ ਹਨ। ਉਸ ਨੇ ਬੇਰਹਿਮੀ ਨਾਲ ਆਪਣੀ ਹੀ ਮਾਂ ਦਾ ਕਤਲ ਕਰ ਦਿੱਤਾ। ਮ੍ਰਿਤਕ ਮਹਿਲਾ ਦੀ ਪਛਾਣ ਕੋੜੀ ਬੀਬੀ ਵਜੋਂ ਹੋਈ ਹੈ। ਕਤਲ ਮਗਰੋਂ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ।
ਜਾਣਕਾਰੀ ਮੁਤਾਬਕ ਨੌਜਵਾਨ ਨਸ਼ੇ ਕਰਨ ਦਾ ਆਦੀ ਹੈ ਤੇ ਮਾਂ ਵੱਲੋਂ ਅਕਸਰ ਨਸ਼ਾ ਕਰਨ ਤੋਂ ਰੋਕਿਆ ਜਾਂਦਾ ਸੀ ਜਿਸ ਕਰਕੇ ਘਰ ਵਿਚ ਕਲੇਸ਼ ਰਹਿੰਦਾ ਸੀ। ਬੀਤੀ ਰਾਤ ਵੀ ਨਸ਼ੇੜੀ ਪੁੱਤ ਨੇ ਨਸ਼ਾ ਕਰਨ ਲਈ ਮਾਂ ਕੋਲੋਂ ਪੈਸ ਮੰਗੇ ਪਰ ਮਾਂ ਕੋਲ ਪੈਸੇ ਨਹੀਂ ਸਨ। ਇਸ ਕਰਕੇ ਪੁੱਤ ਨੇ ਗੁੱਸੇ ਵਿਚ ਆ ਕੇ ਬੇਰਹਿਮੀ ਨਾਲ ਕੁੱਟ ਕੇ ਉਸ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਕਰੂ ਮੈਂਬਰਾਂ ਦੀ ਕਮੀ ਕਾਰਨ ਅੱਜ ਵੀ ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਹੋਈਆਂ ਰੱਦ, ਯਾਤਰੀ ਹੋ ਰਹੇ ਪ੍ਰੇਸ਼ਾਨ
ਪਿੰਡ ਦੇ ਮੋਹਤਬਰ ਬੰਦੇ ਵੀ ਘਟਨਾ ਵਾਲੀ ਥਾਂ ‘ਤੇ ਪਹੁੰਚੇ। ਉਨ੍ਹਾਂ ਵੱਲੋਂ ਨੌਜਵਾਨ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਨਾ ਮੰਨਿਆ। ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਨਸ਼ੇੜੀ ਪੁੱਤ ਨੇ ਇਕ ਗਿਲਾਸ ਨਾਲ ਮਾਂ ਦਾ ਗਲਾ ਘੁੱਟ ਦਿੱਤਾ ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਿਸ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਮੌਕੇ ‘ਤੇ ਪਹੁੰਚ ਕੇ ਪੁਲਿਸ ਨੇ ਪੁੱਤ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਉਸ ਖਿਲਾਫ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























