ਵਿਦੇਸ਼ ਜਾਣ ਦੇ ਚਾਹਵਾਨ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਕੈਨੇਡਾ ਅਤੇ ਭਾਰਤ ਵਿਚਾਲੇ ਤਣਾਅ ਕਾਰਨ ਰਿਸ਼ਤਿਆਂ ‘ਚ ਵਿਗੜਨ ਤੋਂ ਬਾਅਦ ਹੁਣ ਆਸਟ੍ਰੇਲੀਆ ਨੇ ਵੀ ਪੰਜਾਬੀ ਵਿਦਿਆਰਥੀਆਂ ‘ਤੇ ਸਖਤੀ ਕਰ ਦਿੱਤੀ ਹੈ। ਖ਼ਬਰਾਂ ਆਈਆਂ ਹਨ ਕਿ 50 ਫੀਸਦੀ ਪੰਜਾਬੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਹੋ ਰਿਹਾ ਹੈ।
ਖਾਸ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ 12ਵੀਂ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਬਹੁਤ ਘੱਟ ਵੀਜ਼ੇ ਮਿਲ ਰਹੇ ਹਨ। ਇੱਥੋਂ ਤੱਕ ਕਿ ਆਸਟ੍ਰੇਲੀਆ ਦੀਆਂ ਯੂਨੀਵਰਸਿਟੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਪਾਸ ਵਿਦਿਆਰਥੀਆਂ ਨੂੰ ਆਫਰ ਲੈਟਰ ਦੇਣਾ ਬੰਦ ਕਰ ਦਿੱਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਨੂੰ ਜੀ.ਟੀ.ਈ. ਕਲੀਅਰ ਕਰਨਾ ਪੈਂਦਾ ਹੈ। ਇਸ ਵਿੱਚ ਐਸ.ਓ.ਪੀ. (ਸਟੇਟਮੈਂਟ ਆਫ ਪਟਪਸ), ਵਿੱਤ ਦਸਤਾਵੇਜ਼, ਮੌਖਿਕ ਇੰਟਰਵਿਊ ਅਤੇ ਤਿੰਨਾਂ ਨੂੰ ਕਲੀਅਰ ਕਰਨਾ ਜ਼ਰੂਰੀ ਹੈ। ਇਸ ਦੇ ਨਾਲ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹ ਰਹੇ ਵਿਦਿਆਰਥੀਆਂ ਨੂੰ ਪਹਿਲੇ ਪੜਾਅ ਵਿੱਚ ਹੀ ਝਟਕਾ ਲੱਗ ਰਿਹਾ ਹੈ।
ਇਹ ਵੀ ਪੜ੍ਹੋ : ਟੀਚਰ ਦੀ ਬੇਟੀ ਯਸ਼ਿਕਾ ਦੀ NDA ‘ਚ ਲੈਫਟੀਨੈਂਟ ਦੇ ਅਹੁਦੇ ਲਈ ਹੋਈ ਚੋਣ, ਟਾਪ-5 ‘ਚ ਹੋਈ ਸ਼ਾਮਿਲ
ਵਿਦਿਆਰਥੀਆਂ ਦੇ 90 ਫੀਸਦੀ ਨੰਬਰ ਹੋਣ ਦੇ ਬਾਵਜੂਦ ਯੂਨੀਵਰਸਿਟੀ ਉਨ੍ਹਾਂ ਨੂੰ ਆਫਰ ਲੈਟਰ ਨਹੀਂ ਦੇ ਰਹੀ। ਦੱਸ ਦੇਈਏ ਕਿ ਪਿਛਲੇ ਸਾਲ ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ 30 ਹਜ਼ਾਰ ਦੇ ਕਰੀਬ ਸੀ ਪਰ ਇਸ ਸਾਲ ਇਹ ਅੰਕੜਾ 7 ਹਜ਼ਾਰ ਨੂੰ ਵੀ ਪਾਰ ਨਹੀਂ ਕਰ ਸਕਿਆ।
ਵੀਡੀਓ ਲਈ ਕਲਿੱਕ ਕਰੋ : –