ਇੰਟਰਨੈੱਟ ਮੀਡੀਆ ਦੇ ਬਹੁਤ ਚਰਚਿਤ ਬਲੌਗਰ ਕਾਕਾ ਸਿੱਧੂ ਉਰਫ ਭਾਨਾ ਸਿੱਧੂ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਉਸ ਨੂੰ ਇੱਕ ਕੇਸ ਵਿੱਚ ਜ਼ਮਾਨਤ ਮਿਲੀ ਹੀ ਸੀ ਕਿ ਹੁਣ ਪਟਿਆਲਾ ਵਿੱਚ ਕੇਸ ਦਰਜ ਹੋ ਗਿਆ।
ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਭਾਨਾ ਸਿੱਧੂ ਨੂੰ 20 ਜਨਵਰੀ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਬੀਤੇ ਦਿਨ ਹੀ ਉਸ ਨੂੰ ਜ਼ਮਾਨਤ ਮਿਲੀ ਸੀ। ਯੂਟਿਊਬਰ ਕਾਕਾ ਸਿੱਧੂ ਉਰਫ ਭਾਨਾ ਸਿੱਧੂ ਨੂੰ ਲੁਧਿਆਣਾ ‘ਚ ਜ਼ਮਾਨਤ ਮਿਲਣ ਤੋਂ ਬਾਅਦ ਪਟਿਆਲਾ ‘ਚ ਉਸ ਖਿਲਾਫ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਸਿੱਧੂ ਖ਼ਿਲਾਫ਼ ਧਾਰਾ 379 ਬੀ, 323, 341, 506, 34 ਆਈ.ਪੀ.ਸੀ ਤਹਿਤ ਕੇਸ ਨੰਬਰ 8 ਦਰਜ ਕੀਤਾ ਹੈ।
20 ਜਨਵਰੀ ਨੂੰ ਦਰਜ ਕੀਤੇ ਗਏ ਇਸ ਮਾਮਲੇ ਵਿੱਚ ਸਿੱਧੂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 26 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 29 ਜਨਵਰੀ ਤੱਕ ਪੁਲਿਸ ਰਿਮਾਂਡ ’ਤੇ ਲਿਆ ਹੈ। ਇਸ ਤੋਂ ਪਹਿਲਾਂ ਇੱਕ ਮਹਿਲਾ ਟਰੈਵਲ ਏਜੰਟ ਨੇ ਇਸ ਮਾਮਲੇ ਵਿੱਚ ਭਾਨਾ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ।
ਇਹ ਵੀ ਪੜ੍ਹੋ : 4 ਬੱਚਿਆਂ ਨਾਲ ਆਸ਼ਿਕ ਦਾ ਵਿਆਹ ਤੁੜਵਾਉਣ ਗੁਰਦੁਆਰੇ ਪਹੁੰਚੀ ਔਰਤ, ਪਿਆ ਭੜਥੂ
ਚੰਡੀਗੜ੍ਹ ਰੋਡ ਦੀ ਰਹਿਣ ਵਾਲੀ ਟਰੈਵਲ ਏਜੰਟ ਇੰਦਰਜੀਤ ਕੌਰ ਦੇ ਬਿਆਨਾਂ ‘ਤੇ ਉਸ ਨੂੰ ਧਮਕਾ ਕੇ ਪੈਸੇ ਮੰਗਣ ਦੀ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਫਿਲਹਾਲ ਪੁਲਿਸ ਪੁੱਛਗਿੱਛ ਕਰ ਰਹੀ ਹੈ ਅਤੇ ਉਸ ਨੂੰ ਐਤਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
ਇੰਦਰਜੀਤ ਕੌਰ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਹ ਇਮੀਗ੍ਰੇਸ਼ਨ ਵਿੱਚ ਕੰਮ ਕਰਦੀ ਹੈ। 30 ਅਗਸਤ 2023 ਨੂੰ ਭਾਨਾ ਸਿੱਧੂ ਨੇ ਫ਼ੋਨ ਕਰਕੇ ਕਿਹਾ ਕਿ ਮੇਰੇ ਫ਼ੋਨ ‘ਤੇ 10 ਹਜ਼ਾਰ ਰੁਪਏ ਪਾਏ ਨਹੀਂ ਤਾਂ ਅਸੀਂ ਤੇਰੇ ਘਰ ਦੇ ਬਾਹਰ ਧਰਨਾ ਦਿਆਂਗੇ। ਜਦੋਂ ਔਰਤ ਨੇ ਉਸ ਦੀ ਬੇਨਤੀ ਨੂੰ ਨਜ਼ਰਅੰਦਾਜ਼ ਕੀਤਾ ਤਾਂ ਕਿਸਾਨ ਯੂਨੀਅਨ ਨੇ ਸ਼ਾਮ ਨੂੰ ਉਸ ਦੇ ਘਰ ਦੇ ਬਾਹਰ ਧਰਨਾ ਦਿੱਤਾ। ਔਰਤ ਨੇ 112 ‘ਤੇ ਸ਼ਿਕਾਇਤ ਦਰਜ ਕਰਵਾਈ ਅਤੇ ਧਰਨਾ ਚੁਕਵਾਇਆ।
ਵੀਡੀਓ ਲਈ ਕਲਿੱਕ ਕਰੋ –