ਮੋਹਾਲੀ ਵਿਚ ਹੋਏ ਐਨਕਾਊਂਟਰ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਕੀਤੀ, ਜਿਸ ਵਿੱਚ ਉਨ੍ਹਾਂ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਜੇਕਰ ਸਿੱਧੇ ਨਹੀਂ ਸਗੋਂ ਅਸਿੱਧੇ ਤੌਰ ‘ਤੇ ਵੀ ਵਿਰੋਧੀ ਧਿਰ ‘ਤੇ ਹਮਲਾ ਬੋਲਿਆ।
ਸੀਐਮ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ ਕਿ “ਪੰਜਾਬ ਪੁਲਿਸ ਨੇ ਦੋ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ…ਪੰਜਾਬ ਵਿੱਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ, ਜੋ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਂਦਾ ਹੈ ਉਸਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹੁਣ ਪੰਜਾਬ ਵਿੱਚ ਉਹਨਾਂ ਨੂੰ “ਸਰਪ੍ਰਸਤੀ” ਨਹੀਂ ਹੈ, ਸਿੱਧੀ ਕਾਰਵਾਈ ਕੀਤੀ ਜਾਂਦੀ ਹੈ…
ਦਰਅਸਲ, ਮੁਹਾਲੀ ਜ਼ਿਲ੍ਹੇ ਦੇ ਮੁੱਲਾਂਪੁਰ ਇਲਾਕੇ ਵਿੱਚ ਪੁਲਿਸ ਐਨਕਾਊਂਟਰ ਵਿੱਚ ਜ਼ਖ਼ਮੀ ਹੋਏ ਮਨੀਸ਼ ਕੁਮਾਰ ਉਰਫ਼ ਮਨੀ ਰਾਣਾ ਦੇ ਕਤਲ ਕੇਸ ਵਿੱਚ ਦੋ ਗੈਂਗਸਟਰ ਦੋਸ਼ੀ ਸਨ। ਮੋਹਾਲੀ ਦੇ ਐਸਐਸਪੀ ਸੰਦੀਪ ਗਰਗ ਦਾ ਕਹਿਣਾ ਹੈ, “ਮਨੀ ਰਾਣਾ ਨਾਂ ਦੇ ਇੱਕ ਬੰਦੇ ਦਾ ਪਰਸੋਂ ਕਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : PU ‘ਚ ਵਿਦੇਸ਼ੀ ਵਿਦਿਆਰਥੀਆਂ ਲਈ ਵਧਣਗੀਆਂ 25 ਫੀਸਦੀ ਸੀਟਾਂ, ਨਿਯਮਾਂ ‘ਚ ਹੋਏ ਕਈ ਬਦਲਾਅ
ਸਾਡੇ ਸਪੈਸ਼ਲ ਸੈੱਲ ਦੀ ਟੀਮ ਨੇ ਜਾਣਕਾਰੀ ਤਿਆਰ ਕੀਤੀ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਇਹ ਦੋ ਵਿਅਕਤੀ ਕਤਲ ਕੇਸ ਵਿੱਚ ਸ਼ਾਮਲ ਹੋ ਸਕਦੇ ਹਨ। ਦੋਸ਼ੀ ਵਿਕਰਮ ਰਾਣਾ ਉਰਫ ਹੈਪੀ ਅਤੇ ਕਿਰਨ ਸਿੰਘ ਉਰਫ ਧਨੁਆ ਨੇ ਪੁਲਿਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਜਵਾਬ ‘ਚ ਅਸੀਂ ਵੀ ਫਾਇਰਿੰਗ ਕੀਤੀ, ਜਿਸ ਦੌਰਾਨ ਉਸ ਦੀ ਇਕ ਲੱਤ ਅਤੇ ਪੇਟ ‘ਚ ਗੋਲੀ ਲੱਗ ਗਈ, ਜਿਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: