ਲਾਹੌਰ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ ‘ਚ ਉਨ੍ਹਾਂ ਦੀ ਪਾਰਟੀ ‘ਪਾਕਿਸਤਾਨ ਤਹਿਰੀਕ-ਏ-ਇਨਸਾਫ’ (ਪੀ. ਟੀ. ਆਈ.) ਦੀ ਸ਼ਾਨਦਾਰ ਜਿੱਤ ਤੋਂ ਬਾਅਦ ਦੇਸ਼ ‘ਚ ਨਵੀਆਂ ਆਮ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ।
ਇਮਰਾਨ ਖਾਨ ਦੀ ਪਾਰਟੀ ਪੀਟੀਆਈ ਅਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਵਿਚਕਾਰ ਅਪ੍ਰੈਲ ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਲਾਂਭੇ ਹੋਣ ਤੋਂ ਬਾਅਦ ਇਹ ਪਹਿਲਾ ਵੱਡਾ ਚੋਣ ਮੁਕਾਬਲਾ ਸੀ।
ਮੁੱਖ ਮੰਤਰੀ ਦੇ ਅਹੁਦੇ ਲਈ ਚੋਣ ਸੁਪਰੀਮ ਕੋਰਟ ਦੇ ਹੁਕਮਾਂ ’ਤੇ 22 ਜੁਲਾਈ ਨੂੰ ਹੋਵੇਗੀ ਅਤੇ ਪੀਟੀਆਈ-ਪੀਐਮਐਲਕਿਊ ਦੇ ਸਾਂਝੇ ਉਮੀਦਵਾਰ ਚੌਧਰੀ ਪਰਵੇਜ਼ ਇਲਾਹੀ ਦੇ ਸਿਆਸੀ ਤੌਰ ’ਤੇ ਅਹਿਮ ਸੂਬੇ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਨ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਪੀਟੀਆਈ ਦੇ ਪ੍ਰਧਾਨ ਖਾਨ ਨੇ ਐਤਵਾਰ ਨੂੰ ਇੱਕ ਟਵੀਟ ਵਿੱਚ ਪਾਰਟੀ ਵਰਕਰਾਂ ਅਤੇ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ ਪੀ.ਐੱਮ.ਐੱਲ.-ਐੱਨ. ਦੇ ਉਮੀਦਵਾਰਾਂ ਨੂੰ ਹਰਾਇਆ ਹੈ, ਸਗੋਂ ਪੂਰੀ ਰਾਜ ਦੇ ਤੰਤਰ, ਖਾਸ ਤੌਰ ‘ਤੇ ਪੁਲਿਸ ਨੂੰ ਅਤੇ “ਪੂਰੀ ਤਰ੍ਹਾਂ ਪੱਖਪਾਤੀ” ਪਾਕਿਸਤਾਨ ਦੇ ਚੋਣ ਕਮਿਸ਼ਨ ਨੂੰ ਹਰਾਇਆ ਹੈ। ਖਾਨ ਨੇ ਕਿਹਾ ਇਥੋਂ ਅੱਗੇ ਦਾ ਇੱਕੋ ਇੱਕ ਰਸਤਾ ਇੱਕ ਭਰੋਸੇਯੋਗ ਚੋਣ ਕਮਿਸ਼ਨ ਦੀ ਨਿਗਰਾਨੀ ਹੇਠ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣਾ ਹੈ। ਕੋਈ ਵੀ ਹੋਰ ਰਸਤਾ ਸਿਆਸੀ ਅਨਿਸ਼ਚਿਤਤਾ ਅਤੇ ਆਰਥਿਕ ਉਥਲ-ਪੁਥਲ ਵਧਾਏਗਾ।