ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੱਦੇ ‘ਤੇ ਚੰਡੀਗੜ੍ਹ ਮਾਰਚ ਦੀ ਤਿਆਰੀ ‘ਚ ਕਿਸਾਨਾਂ ਨੇ ਚੰਡੀਗੜ੍ਹ ਦਾ ਘਿਰਾਓ ਕੀਤਾ ਹੈ। ਪੰਜਾਬ ਤੇ ਹਰਿਆਣਾ ਤੋਂ ਆਏ ਕਿਸਾਨਾਂ ਨੇ ਚੰਡੀਗੜ੍ਹ ਦੀਆਂ ਸਰਹੱਦਾਂ ’ਤੇ ਡੇਰੇ ਲਾਏ ਹੋਏ ਹਨ। ਇਸ ਦੇ ਨਾਲ ਹੀ ਪੁਲਿਸ ਨੇ ਇਨ੍ਹਾਂ ਨੂੰ ਰੋਕਣ ਲਈ ਠੋਸ ਪ੍ਰਬੰਧ ਕੀਤੇ ਹਨ। ਪੰਚਕੂਲਾ ਅਤੇ ਮੋਹਾਲੀ ਬਾਰਡਰ ‘ਤੇ ਭਾਰੀ ਪੁਲਸ ਫੋਰਸ ਤਾਇਨਾਤ ਹੈ।
ਰੋਡ ਜਾਮ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਐਮ ਐਸ ਪੀ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਨੂੰ ਲੈ ਕੇ 26 ਤੋਂ 28 ਨਵੰਬਰ ਤੱਕ ਚੰਡੀਗੜ੍ਹ ਵਿੱਚ ਧਰਨੇ ਦਾ ਐਲਾਨ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਵਿੱਚ ਅੰਦੋਲਨ ਵਾਪਸ ਲੈਣ ਸਮੇਂ ਸਰਕਾਰ ਨੇ ਐਮਐਸਪੀ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ, ਪਰ ਲਾਗੂ ਨਹੀਂ ਕੀਤਾ
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਐਤਵਾਰ ਸਵੇਰ ਤੋਂ ਹੀ ਪੰਜਾਬ ਦੇ ਦੂਰ-ਦੁਰਾਡੇ ਇਲਾਕਿਆਂ ਤੋਂ ਕਿਸਾਨ ਟਰੈਕਟਰ-ਟਰਾਲੀਆਂ ਅਤੇ ਹੋਰ ਵਾਹਨਾਂ ‘ਤੇ ਬਾਵਾ ਵਾਈਟ ਹਾਊਸ ਫੇਜ਼-11 ਤੋਂ ਜਗਤਪੁਰਾ ਚੌਕ ਤੱਕ ਸੜਕ ਦੇ ਦੋਵੇਂ ਪਾਸੇ ਬੈਠ ਗਏ। ਉਨ੍ਹਾਂ ਨੇ ਆਪਣੀਆਂ ਟਰਾਲੀਆਂ ਸੜਕ ਕਿਨਾਰੇ ਖੜ੍ਹੀਆਂ ਕਰ ਦਿੱਤੀਆਂ। ਉਨ੍ਹਾਂ ਨੇ ਐਤਵਾਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨਾ ਸੀ ਪਰ ਕਿਸਾਨ ਯੂਨੀਅਨ ਨੇ ਉਨ੍ਹਾਂ ਨੂੰ ਫਿਲਹਾਲ ਸਰਹੱਦ ‘ਤੇ ਹੀ ਰੁਕਣ ਲਈ ਕਿਹਾ ਹੈ।