ਕਣਕ ਦੀ ਬੀਜਾਈ ਦਾ ਸੀਜ਼ਨ ਨੇੜੇ ਆਉਂਦਿਆਂ ਹੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਕਣਕ ਦੇ ਲਗਭਗ ਦੋ ਲੱਖ ਕੁਇੰਟਲ ਪ੍ਰਮਾਣਿਤ ਬੀਜ ਵੰਡਣ ਲਈ ਪੂਰੀ ਤਰ੍ਹਾਂ ਤਿਆਰ ਹੈ।ਇਹ ਪ੍ਰਗਟਾਵਾ ਅੱਜ ਇੱਥੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਕੀਤਾ। ਉਨ੍ਹਾਂ ਕਿਹਾ ਕਿ ਪ੍ਰਮਾਣਿਤ ਕਣਕ ਦੇ ਬੀਜ ਕਿਸਾਨਾਂ ਨੂੰ ਬੀਜ ਦੀ ਕੁੱਲ ਲਾਗਤ ਦੀ 50 ਫੀਸਦੀ ਸਬਸਿਡੀ ਜਾਂ ਅਧਿਕਤਮ 1000 ਰੁਪਏ ਪ੍ਰਤੀ ਕੁਇੰਟਲ ਉਪਲਬਧ ਕਰਾਏ ਜਾਣਗੇ। ਰਬੀ ਮੌਸਮ, ਕਿਸਾਨਾਂ ਨੂੰ ਕਣਕ ਬੀਜ ਦੀ ਖਰੀਦ ‘ਤੇ ਸਬਸਿਡੀ ਦੀ ਰਕਮ ਘੱਟ ਹੋਣ ਦੇ ਬਾਅਦ ਬਚੀ ਰਕਮ ਦਾ ਹੀ ਭੁਗਤਾਨ ਕਰਨਾ ਹੋਵੇਗਾ।
ਕਣਕ ਦੇ ਬੀਜ ‘ਤੇ ਸਬਸਿਡੀ ਪ੍ਰਤੀ ਕਿਸਾਨ ਅਿਕਤਮ 5 ਏਕੜ (2 ਕੁਇੰਟਲ) ਖੇਤਰ ਲਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਅਨੁਸੂਚਿਤ ਜਾਤੀ, ਲਘੂ (2.5 ਏਕੜ ਤੋਂ 5 ਏਕੜ) ਤੇ ਸਰਹੱਦੀ ਕਿਸਾਨਾਂ (2.5 ਏਕੜ) ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਇੱਛੁਕ ਕਿਸਾਨ ਕਣਕ ਦੇ ਬੀਜ ‘ਤੇ ਸਬਸਿਡੀ ਦਾ ਫਾਇਦਾ ਚੁੱਕਣ ਲਈ 31 ਅਕਤੂਬਰ 2023 ਤੱਕ ਨਿਰਧਾਰਤ ਪਰਫਾਰਮੇ ਵਿਚ ਆਨਲਾਈਨ ਪੋਰਟਲ http://agrimachinerypb.com ‘ਤੇ ਅਪਲਾਈ ਕਰ ਸਕਦੇ ਹਨ।
ਇਹ ਵੀ ਪੜ੍ਹੋ : ਗ੍ਰੰਥੀ ਸਿੰਘ ਨੇ ਰਚਿਆ ਇਤਿਹਾਸ: ਅਮਰੀਕੀ ਪ੍ਰਤੀਨਿਧੀ ਸਭਾ ਦੀ ਕਾਰਵਾਈ ਤੋਂ ਪਹਿਲਾਂ ਕੀਤੀ ਅਰਦਾਸ
ਉਨ੍ਹਾਂ ਨੇ ਵਿਸ਼ੇਸ਼ ਮੁੱਖ ਸਕੱਤਰ ਸ਼੍ਰੀ ਕੇਪੀ ਸਿਨ੍ਹਾ ਨੂੰ ਸੂਬੇ ਵਿਚ ਵੇਚੇ ਜਾ ਰਹੇ ਬੀਜਾਂ ਦੀ ਸਖਤ ਨਿਗਰਾਨੀ ਨਿਸ਼ਚਿਤ ਕਰਨ ਲਈ ਕਹਿੰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਸਿਰਫ ਗੁਣਵੱਤਾ ਵਾਲੇ ਬੀਜ ਹੀ ਉਪਲਬਧ ਕਰਾਏ ਜਾਣੇ ਚਾਹੀਦੇ ਹਨ। ਮੰਤਰੀ ਖੁੱਡੀਆਂ ਨੇ ਬੀਜ ਏਜੰਸੀਆਂ ਨਾਲ ਸਬੰਧਤ ਅਧਿਕਾਰੀਆਂ ਨਾਲ ਜ਼ਿਲ੍ਹਾ ਤੇ ਬਲਾਕ ਪੱਧਰ ਦੇ ਖੇਤੀਬਾੜੀ ਅਧਿਕਾਰੀਆਂ ਨੂੰ ਸਖਤ ਚੇਤਾਵਨੀ ਜਾਰੀ ਕਰਦੇ ਹੋਏ ਸਪੱਸ਼ਟ ਤੌਰ ‘ਤੇ ਕਿਹਾ ਕਿ ਬੀਜ ਵੰਡ ਦੌਰਾਨ ਘਪਲਾ ਕਰਨ ਵਿਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵਿਅਕਤੀ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: