ਵਾਤਾਵਰਨ ਪ੍ਰਦੂਸ਼ਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਉੱਤਮ ਸਿੰਘ ਨੇ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰਨ ਦੇ ਹੁਕਮ ਜਾਰੀ ਕਰਦਿਆਂ ਸਨਅਤੀ, ਰਿਹਾਇਸ਼ੀ ਜਾਂ ਪੇਂਡੂ ਖੇਤਰਾਂ ਵਿੱਚ ਕੂੜਾ, ਪੱਤੇ, ਪਲਾਸਟਿਕ, ਰਬੜ ਅਤੇ ਹੋਰ ਜਲਣਸ਼ੀਲ ਪਦਾਰਥਾਂ ਨੂੰ ਸਾੜਨ ‘ਤੇ ਪਾਬੰਦੀ ਲਗਾ ਦਿੱਤੀ ਹੈ।
ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਰਦੀਆਂ ਦੇ ਮੌਸਮ ਵਿੱਚ ਪ੍ਰਤੀਕੂਲ ਮੌਸਮੀ ਹਾਲਾਤਾਂ ਦੀ ਸ਼ੁਰੂਆਤ ਕਾਰਨ ਹਿਸਾਰ ਦੀ ਹਵਾ ਦੀ ਗੁਣਵੱਤਾ ਵਿਗੜ ਗਈ ਹੈ, ਹਵਾ ਵਿੱਚ ਕਣਾਂ ਅਤੇ ਜ਼ਹਿਰੀਲੀਆਂ ਗੈਸਾਂ ਤੋਂ ਸਿਹਤ ਸੁਰੱਖਿਆ ਲਈ ਤੁਰੰਤ ਅਤੇ ਪ੍ਰਭਾਵੀ ਉਪਾਅ ਕੀਤੇ ਜਾਣੇ ਜ਼ਰੂਰੀ ਹਨ। ਇਸ ਲਈ ਖੁੱਲ੍ਹੇ ਸਥਾਨਾਂ, ਸੜਕਾਂ, ਵਿਹੜਿਆਂ ਵਿੱਚ ਕਿਸੇ ਵੀ ਕਿਸਮ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਸਖ਼ਤ ਮਨਾਹੀ ਹੈ। ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ, ਸਮੂਹਾਂ ਜਾਂ ਸੰਸਥਾਵਾਂ ਨੂੰ ਕਾਨੂੰਨ ਦੇ ਸੰਬੰਧਿਤ ਉਪਬੰਧਾਂ ਅਨੁਸਾਰ ਸਜ਼ਾ ਦਿੱਤੀ ਜਾਵੇਗੀ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਸਾਰੀਆਂ ਮਿਊਂਸੀਪਲ ਸੰਸਥਾਵਾਂ, ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਇਸ ਹੁਕਮ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਗੀਆਂ ਅਤੇ ਕੂੜਾ ਸਾੜਨ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖੀ ਜਾਵੇਗੀ। ਜੇਕਰ ਕੋਈ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਭਾਰਤੀ ਦੰਡਾਵਲੀ ਦੀ ਧਾਰਾ 188 ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।