ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਤੋਂ ਹਿੰਡਨ ਦੀਆਂ ਉਡਾਣਾਂ ਦਾ ਉਦਘਾਟਨ ਕੀਤਾ ਜਿਸ ਨਾਲ ਹਵਾਈ ਆਵਾਜਾਈ ਮੁੜ ਸ਼ੁਰੂ ਹੋ ਗਈ। ਦੋ ਸਾਲਾਂ ਤੋਂ ਵੱਧ ਦੇ ਵਕਫ਼ੇ ਤੋਂ ਇਹ ਉਡਾਣਾਂ ਸ਼ੁਰੂ ਹੋਈਆਂ। ਉਨ੍ਹਾਂ ਐਲਾਨ ਕੀਤਾ ਕਿ ਸ਼ੁਰੂਆਤੀ ਤਿੰਨ ਮਹੀਨਿਆਂ ਲਈ ਲੁਧਿਆਣਾ ਤੋਂ ਐਨਸੀਆਰ ਤੱਕ ਦਾ ਹਵਾਈ ਸਫ਼ਰ ਦਾ ਕਿਰਾਇਆ ਮਹਿਜ਼ 999 ਰੁਪਏ ਹੋਵੇਗਾ, ਜੋ ਕਿ ਬੱਸ ਨਾਲੋਂ ਵੀ ਸਸਤਾ ਹੋਵੇਗਾ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸ਼ੁਰੂਆਤੀ ਬੋਨਾਂਜ਼ਾ ਪੇਸ਼ਕਸ਼ ਵਜੋਂ ਏਅਰਲਾਈਨ ਉਡਾਣ ਸ਼ੁਰੂ ਕਰਨ ਦੇ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਵਿੱਚ ਹਵਾਈ ਯਾਤਰਾ ਲਈ ਟਿਕਟ ਦੀ ਪੇਸ਼ਕਸ਼ ਕਰੇਗੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਲੁਧਿਆਣਾ ਤੋਂ ਐੱਨ.ਸੀ.ਆਰ ਤੱਕ ਦਾ ਇਕ ਤਰਫਾ ਹਵਾਈ ਸਫਰ ਮਹਿਜ਼ 999 ਰੁਪਏ ਦਾ ਹੋਵੇਗਾ ਜੋ ਬੱਸ ਸਫਰ ਨਾਲੋਂ ਵੀ ਸਸਤਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਇੱਕੋ ਇੱਕ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ, ਸਸਤੀ ਅਤੇ ਆਰਾਮਦਾਇਕ ਹਵਾਈ ਯਾਤਰਾ ਦੀ ਸਹੂਲਤ ਮਿਲ ਸਕੇ।
ਇਹ ਵੀ ਪੜ੍ਹੋ : ਪਾਕਿਸਤਾਨ : ਖੈਬਰ ਪਖਤੂਨਖਵਾ ‘ਚ ਘਰ ‘ਤੇ ਮੋਰਟਾਰ ਦਾ ਗੋਲਾ ਦਾਗਿਆ, ਔਰਤ ਸਣੇ ਇਕ ਹੀ ਪਰਿਵਾਰ ਦੇ ਚਾਰ ਬੱਚਿਆਂ ਦੀ ਮੌ.ਤ
ਇਸ ਦਿਨ ਨੂੰ ਲਾਲ ਪੱਤਰ ਦਿਵਸ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਲੁਧਿਆਣਾ ਹਵਾਈ ਅੱਡੇ ਤੋਂ ਦੋ ਸਾਲਾਂ ਤੋਂ ਵੱਧ ਸਮੇਂ ਬਾਅਦ ਉਡਾਣ ਸ਼ੁਰੂ ਹੋਈ ਹੈ ਜਿਸ ਨਾਲ ਸਨਅਤੀ ਸ਼ਹਿਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਇਹ ਉਡਾਣ ਮੈਸਰਜ਼ ਬਿਗ ਚਾਰਟਰ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਫਲਾਈ ਬਿਗ ਏਅਰਲਾਈਨਜ਼ ਦੇ ਨਾਂ ਨਾਲ ਚਲਾਈ ਜਾਵੇਗੀ ਅਤੇ ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ ‘ਤੇ ਇਹ ਉਡਾਣ ਪੰਜ ਦਿਨਾਂ ਲਈ ਸ਼ੁਰੂ ਕੀਤੀ ਗਈ ਹੈ ਪਰ ਅਗਲੇ ਮਹੀਨੇ ਤੋਂ ਇਹ ਪੂਰੇ ਹਫ਼ਤੇ ਚੱਲੇਗੀ।