aishwarya aardhaya corona positive:ਅਦਾਕਾਰਾ ਐਸ਼ਵਰਿਆ ਰਾਏ ਬੱਚਨ ਅਤੇ ਉਨ੍ਹਾਂ ਦੀ ਬੇਟੀ ਆਰਾਧਿਆ ਕੋਰੋਨਾ ਪਾਜੀਟਿਵ ਪਾਈ ਗਈ ਹੈ।ਐਸ਼ਵਰਿਆ ਅਤੇ ਆਰਾਧਿਆ ਦੀ ਦੂਜੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਬੀਤੀ ਰਾਤ ਖਬਰ ਆਈ ਕਿ ਅਮਿਤਾਭ ਬੱਚਨ ਅਤੇ ਅਭਿਸ਼ੇਕ ਬੱਚਨ ਕੋਰੋਨਾ ਪਾਜੀਟਿਵ ਪਾਏ ਗਏ ਹਨ। ਜਿਸ ਤੋਂ ਬਾਅਦ ਤੋਂ ਉਨ੍ਹਾਂ ਦੇ ਪਰਿਵਾਰ ਨੂੰ ਲੈ ਕੇ ਕਾਫੀ ਚਿੰਤਾਵਾਂ ਵੱਧ ਗਈਆਂ ਹਨ। ਹੁਣ ਇਹ ਖਬਰ ਸੁਣ ਕੇ ਅਮਿਤਾਭ ਬੱਚਨ ਦੇ ਲਈ ਦੁਆ ਕਰਨ ਵਾਲੇ ਉਨ੍ਹਾਂ ਦੇ ਫੈਨਜ਼ ਨੂੰ ਇੱਕ ਹੋਰ ਵੱਡਾ ਸਦਮਾ ਲੱਗ ਸਕਦਾ ਹੈ। ਬੀਐਮਸੀ ਦੇ ਅਸਿਸਟੈਂਟ ਕਮਿਸ਼ਨਰ ਵਿਸ਼ਵਾਸ ਮੋਟੇ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ ਕਿ ਤਾਜਾ ਰਿਪੋਰਟ ਅਨੁਸਾਰ ਐਸ਼ਵਰਿਆ ਰਾਏ ਬੱਚਨ ਅਤੇ ਉਨ੍ਹਾਂ ਦੀ ਬੇਟੀ ਆਰਾਧਿਆ ਬੱਚਨ ਦੋਹਾਂ ਦੀ ਰਿਪੋਰਟ ਪਾਜੀਟਿਵ ਹੈ। ਇਸ ਰਿਪੋਰਟ ਤੋਂ ਬਾਅਦ ਲੋਕਾਂ ਦੀਆਂ ਚਿੰਤਾਵਾਂ ਹੋਰ ਵੱਧ ਚੁੱਕੀਆਂ ਹਨ। ਬੀਐਮਸੀ ਦੇ ਅਸਿਸਟੈਂਟ ਕਮਿਸ਼ਨਰ ਵਿਸ਼ਵਾਸ ਮੋਟੇ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਐਸ਼ਵਰਿਆ ਰਾਏ ਬੱਚਨ ਅਤੇ ਉਨ੍ਹਾਂ ਦੀ ਬੇਟੀ ਆਰਾਧਿਆ ਬੱਚਨ ਦੋਹਾਂ ਦੀ ਰਿਪੋਰਟ ਪਾਜੀਟਿਵ ਹੈ। ਇਸ ਰਿਪੋਰਟ ਤੋਂ ਬਾਅਦ ਲੋਕਾਂ ਦੀ ਚਿੰਤਾਵਾਂ ਵੱਧ ਗਈਆਂ ਹਨ।
ਐਸ਼ਵਰਿਆ ਰਾਏ ਬੱਚਨ -ਪਾਜੀਟਿਵ
ਆਰਾਧਿਆ ਬੱਚਨ -ਪਾਜੀਟਿਵ
ਜਯਾ ਬੱਚਨ-ਨੈਗੇਟਿਵ
ਸ਼ਵੇਤਾ ਬੱਚਨ ਨੰਦਾ-ਨੈਗੇਟਿਵ
ਅਗਸਿਤਿਆ ਨੰਦਾ-ਨੈਗੇਟਿਵ
ਨਵਿਆ ਨਵੇਲੀ ਨੰਦਾ-ਨੈਗੇਟਿਵ
ਮਾਂ ਬੇਟੀ ਦੀ ਸਵੈਬ ਟੈਸਟ ਦੀ ਰਿਪੋਰਟ ਸਾਹਮਣੇ ਆ ਚੁੱਕੀ ਹੈ ਜਿਸ ਵਿੱਚ ਐਸ਼ਵਰਿਆ ਰਾਏ ਬੱਚਨ ਅਤੇ ਉਨ੍ਹਾਂ ਦੀ ਬੇਟੀ ਆਰਾਧਿਆ ਕੋਰੋਨਾ ਪਾਜੀਟਿਵ ਪਾਈ ਗਈ ਹੈ।ਹਾਲਾਂਕਿ ਪਰਿਵਾਰ ਦੇ ਹੋਰ ਮੈਂਬਰ ਦੀ ਦੂਜੀ ਰਿਪੋਰਟ ਨੈਗੇਟਿਵ ਆਈ ਹੈ।ਅਮਿਤਾਭ ਅਤੇ ਅਭਿਸ਼ੇਕ ਬੱਚਨ ਕੋਰੋਨਾ ਪਾਜੀਟਿਵ ਹੋਣ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਹਨ।ਬੱਚਨ ਪਰਿਵਾਰ ਦੇ ਚਾਰ ਮੈਂਬਰ ਹੋਰ ਕੋਰੋਨਾ ਪਾਜੀਟਿਵ ਹਨ।ਅਮਿਤਾਭ ਬੱਚਨ ਨੇ ਪਿਛਲੇ ਦੱਸ ਦਿਨਾਂ ਵਿੱਚ ਸੰਪਰਕ ਵਿੱਚ ਆਏ ਲੋਕਾਂ ਤੋਂ ਆਪਣਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।