ਮੋਦੀ ਸਰਕਾਰ ਦੀ ਤੀਤੇ ਕਾਰਜਕਾਲ ਵਿਚ ਅਜੀਤ ਡੋਭਾਲ ਤੀਜੀ ਵਾਰ NSA ਬਣੇ ਰਹਿਣਗੇ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀਕੇ ਮਿਸ਼ਰਾ ਵੀ ਇਸ ਅਹੁਦੇ ‘ਤੇ ਬਣੇ ਰਹਿਣਗੇ। ਇਸ ਤਰ੍ਹਾਂ ਉਨ੍ਹਾਂ ਦਾ ਕਾਰਜਕਾਲ ਪ੍ਰਧਾਨ ਮੰਤਰੀ ਮੋਦੀ ਦੇ ਕਾਰਜਕਾਲ ਦੇ ਨਾਲ ਪੂਰਾ ਹੋਵੇਗਾ। ਅਜੀਤ ਡੋਭਾਲ ਨੂੰ ਐਨਐਸਏ, ਪੀਕੇ ਮਿਸ਼ਰਾ ਨੂੰ ਪ੍ਰਧਾਨ ਮੰਤਰੀ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਦਕਿ ਅਮਿਤ ਖਰੇ ਅਤੇ ਤਰੁਣ ਕਪੂਰ ਨੂੰ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਪ੍ਰਧਾਨ ਮੰਤਰੀ ਦੇ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ।
ਇਸ ਸਬੰਧੀ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਅਜੀਤ ਡੋਭਾਲ, ਆਈਪੀਐਸ (ਸੇਵਾਮੁਕਤ) ਨੂੰ ਕੌਮੀ ਸੁਰੱਖਿਆ ਸਲਾਹਕਾਰ ਵਜੋਂ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਕਿ 10 ਜੂਨ ਤੋਂ ਲਾਗੂ ਹੋਵੇਗਾ। ਡੋਭਾਲ ਦੀ ਨਿਯੁਕਤੀ ਸਬੰਧੀ ਜਾਰੀ ਇਸ ਪੱਤਰ ਵਿੱਚ ਅੱਗੇ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਨਿਯੁਕਤੀ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੇ ਨਾਲ ਜਾਂ ਅਗਲੇ ਹੁਕਮਾਂ ਤੱਕ, ਜੋ ਵੀ ਪਹਿਲਾਂ ਹੋਵੇ, ਖਤਮ ਹੋ ਜਾਵੇਗੀ।
ਕਾਰਜਕਾਲ ਦੌਰਾਨ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੂੰ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਜਾਵੇਗਾ। ਉਨ੍ਹਾਂ ਦੀ ਨਿਯੁਕਤੀ ਦੇ ਨਿਯਮਾਂ ਅਤੇ ਸ਼ਰਤਾਂ ਨੂੰ ਵੱਖਰੇ ਤੌਰ ‘ਤੇ ਸੂਚਿਤ ਕੀਤਾ ਜਾਵੇਗਾ। ਰਾਸ਼ਟਰੀ ਸੁਰੱਖਿਆ ਸਲਾਹਕਾਰ ਇੱਕ ਸੰਵਿਧਾਨਕ ਅਹੁਦਾ ਹੈ। ਪ੍ਰਧਾਨ ਮੰਤਰੀ ਦਾ ਸਭ ਤੋਂ ਭਰੋਸੇਮੰਦ ਅਧਿਕਾਰੀ NSA ਹੈ। ਰਣਨੀਤਕ ਮਾਮਲਿਆਂ ਦੇ ਨਾਲ-ਨਾਲ ਉਹ ਅੰਦਰੂਨੀ ਸੁਰੱਖਿਆ ਦੇ ਮਾਮਲਿਆਂ ਵਿੱਚ ਵੀ ਪ੍ਰਧਾਨ ਮੰਤਰੀ ਦੀ ਮਦਦ ਕਰਦਾ ਹੈ। ਉਹ ਸਲਾਹ ਦਿੰਦਾ ਹੈ ਕਿ ਕਦੋਂ ਅਤੇ ਕਿਹੜਾ ਫੈਸਲਾ ਲੈਣਾ ਸਹੀ ਹੋਵੇਗਾ।
ਅਜੀਤ ਡੋਭਾਲ ਆਪਣੇ ਅਕਸ ਅਤੇ ਕੰਮ ਕਰਨ ਦੀ ਸ਼ੈਲੀ ਲਈ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ। ਅਮਰੀਕਾ ਵੀ ਉਸਦਾ ਪ੍ਰਸ਼ੰਸਕ ਹੈ। ਇਸ ਦਾ ਸਬੂਤ ਉਦੋਂ ਦੇਖਣ ਨੂੰ ਮਿਲਿਆ ਜਦੋਂ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਨੇ ਕਿਹਾ ਸੀ ਕਿ ਭਾਰਤ ਦਾ ਐਨਐਸਏ ਨਾ ਸਿਰਫ਼ ਰਾਸ਼ਟਰੀ ਸਗੋਂ ਅੰਤਰਰਾਸ਼ਟਰੀ ਖਜ਼ਾਨਾ ਹੈ।
ਇਹ ਵੀ ਪੜ੍ਹੋ : AGTF ਪੰਜਾਬ ਨੂੰ ਮਿਲੀ ਵੱਡੀ ਸਫਲਤਾ, 2 ਵੱਡੇ ਬ.ਦਮਾ.ਸ਼ਾਂ ਦਾ ਸਾਥੀ ਹਥਿਆਰ ਸਣੇ ਕੀਤਾ ਕਾਬੂ
ਗਾਰਸੇਟੀ ਨੇ ਇਹ ਗੱਲ ਪਿਛਲੇ ਸਾਲ ‘ਸੰਯੁਕਤ ਰਾਜ-ਭਾਰਤ ਇਨੀਸ਼ੀਏਟਿਵ ਆਨ ਕ੍ਰਿਟੀਕਲ ਐਂਡ ਐਮਰਜਿੰਗ ਟੈਕਨਾਲੋਜੀ (ICET)’ ਪ੍ਰੋਗਰਾਮ ‘ਚ ਕਹੀ ਸੀ। ਉਨ੍ਹਾਂ ਕਿਹਾ ਸੀ ਕਿ ਮੈਨੂੰ ਅਮਰੀਕਾ ਅਤੇ ਭਾਰਤ ਦੀ ਨੀਂਹ ਬਹੁਤ ਮਜ਼ਬੂਤ ਲੱਗਦੀ ਹੈ। ਇਸ ਕਰਕੇ ਭਾਰਤੀ ਅਮਰੀਕੀਆਂ ਨੂੰ ਪਿਆਰ ਕਰਦੇ ਹਨ ਅਤੇ ਅਮਰੀਕੀ ਭਾਰਤੀਆਂ ਨੂੰ ਪਿਆਰ ਕਰਦੇ ਹਨ।
ਵੀਡੀਓ ਲਈ ਕਲਿੱਕ ਕਰੋ -: