ਨਵੇਂ ਸੰਸਦ ਭਵਨ ਦੇ ਉਦਘਾਟਨ ਨੂੰ ਲੈ ਕੇ ਜਾਰੀ ਵਿਵਾਦ ਵਿਚ ਅਕਾਲੀ ਦਲ ਨੇ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਦਲਜੀਤ ਚੀਮਾ ਨੇ ਇਸ ਸਬੰਧੀ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਿਰੋਧੀਆਂ ਵੱਲੋਂ ਚੁੱਕੇ ਗਏ ਮੁੱਦਿਆਂ ਨਾਲ ਸਹਿਮਤ ਨਹੀਂ ਹੈ।
ਦਲਜੀਤ ਚੀਮਾ ਨੇ ਮੋਹਾਲੀ ਵਿਚ ਕਿਹਾ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਦੇਸ਼ ਲਈ ਮਾਣ ਵਾਲੀ ਗੱਲ ਹੈ, ਇਸ ਲਈ ਅਸੀਂ ਫੈਸਲਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ 28 ਮਈ ਨੂੰ ਉਦਘਾਟਨ ਸਮਾਰੋਹ ਵਿਚ ਸ਼ਾਮਲ ਹੋਵੇਗਾ। ਅਸੀਂ ਵਿਰੋਧੀਆਂ ਵੱਲੋਂ ਚੁੱਕੇ ਗਏ ਮੁੱਦਿਆਂ ਨਾਲ ਸਹਿਮਤ ਨਹੀਂ ਹਾਂ।
ਇਸ ਤੋਂ ਪਹਿਲਾਂ ਕਾਂਗਰਸ ਸਣੇ 19 ਵਿਰੋਧੀਆਂ ਪਾਰਟੀਆਂ ਨੇ ਸੰਸਦ ਦੇ ਨਵੇਂ ਭਵਨ ਦੇ ਉੁਦਘਾਟਨ ਸਮਾਰੋਹ ਦਾ ਸਮੂਹਿਕ ਤੌਰ ‘ਤੇ ਬਾਈਕਾਰਟ ਕਰਨ ਦਾ ਐਲਾਨ ਕਰਦੇ ਹੋਏ ਦੋਸ਼ ਲਗਾਇਆ ਕਿ ਇਸ ਸਰਕਾਰ ਦੇ ਕਾਰਜਕਾਲ ਵਿਚ ਸੰਸਦ ਤੋਂ ਲੋਕਤੰਤਰ ਦੀ ਆਤਮਾ ਨੂੰ ਕੱਢ ਦਿੱਤਾ ਗਿਆ ਹੈ ਤੇ ਸਮਾਰੋਹ ਤੋਂ ਰਾਸ਼ਟਰਪਤੀ ਨੂੰ ਦੂਰ ਰੱਖਣਾ ‘ਗਲਤ ਹਰਕਤ’ ਅਤੇ ਲੋਕਤੰਤਰ ‘ਤੇ ਸਿੱਧਾ ਹਮਲਾ ਹੈ। ਦੂਜੇ ਪਾਸੇ ਸਰਕਾਰ ਨੇ ਵਿਰੋਧੀ ਧਿਰ ਦੇ ਇਸ ਕਦਮ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : WHO ਚੀਫ ਨੇ ਦਿੱਤੀ ਚੇਤਾਵਨੀ-‘ਆਉਣ ਵਾਲਾ ਹੈ ਕੋਰੋਨਾ ਤੋਂ ਵੀ ਖਤਰਨਾਕ ਵਾਇਰਸ’
ਇਸ ਉਦਘਾਟਨ ਸਮਾਰੋਹ ਦਾ ਬਾਈਕਾਰਟ ਕਰਨ ਦਾ ਐਲਾਨ ਕਰਨ ਵਾਲੀਆਂ ਵਿਰੋਧੀ ਪਾਰਟੀਆਂ ਵਿਚ ਕਾਂਗਰਸ, ਤ੍ਰਿਣਮੂਲ ਕਾਂਗਰਸ, ਡੀਐੱਮਕੇ, ਜਨਤਾ ਦਲ (ਯੂਨਾਈਟਿਡ), ਆਮ ਆਦਮੀ ਪਾਰਟੀ, ਰਾਟਰਵਾਦੀ ਪਾਰਟੀ, ਸ਼ਿਵ ਸੈਨਾ, ਮਾਰਕਸਵਾਦੀ ਕਮਿਊਨਿਸਟ ਪਾਰਟੀ, ਸਮਾਜਵਾਦੀ ਪਾਰਟੀ, ਰਾਸ਼ਟਰੀ ਜਨਤਾ ਦਲ, ਭਾਰਤੀ ਕਮਿਊਨਿਸਟ ਪਾਰਟੀ, ਇੰਡੀਅਨ ਯੂਨੀਅਨ ਮੁਸਲਿਮ ਲੀਗ ਝਾਰਖੰਡ ਮੁਕਤੀ, ਮੋਰਚਾ, ਨੈਸ਼ਨਲ ਕਾਨਫਰੰਸ ਕੇਰਲ ਕਾਂਗਰਸ (ਮਣੀ) ਰਿਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਤੇ ਰਾਸ਼ਟਰੀ ਲੋਕ ਦਲ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: