ਬਠਿੰਡਾ ਦੇ ਮਾਡਲ ਟਾਊਨ ਫੇਜ਼-1 ਵਿੱਚ ਇੱਕ ਥਾਣੇਦਾਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਥਾਣੇਦਾਰ ਦੀ ਮ੍ਰਿਤਕ ਦੇਹ ਉਸ ਦੀ ਕਾਰ ਵਿੱਚੋਂ ਬਰਾਮਦ ਹੋਈ। ਪੁਲਿਸ ਅਜੇ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਹੈ ਜਾਂ ਖੁਦਕੁਸ਼ੀ। ਮ੍ਰਿਤਕ ਥਾਣੇਦਾਰ ਦੀ ਪਛਾਣ ਰਣਧੀਰ ਸਿੰਘ ਭੁੱਲਰ ਵਜੋਂ ਹੋਈ ਹੈ, ਜੋ ਇਸ ਸਮੇਂ ਜਗਰਾਉਂ ਵਿਖੇ ਤਾਇਨਾਤ ਸੀ।
ਘਟਨਾ ਤੋਂ ਬਾਅਦ ਇਲਾਕੇ ਨੂੰ ਅਲਰਟ ਕਰ ਦਿੱਤਾ ਗਿਆ ਹੈ ਅਤੇ ਬਠਿੰਡਾ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਘਟਨਾ ਦੀ ਜਾਂਚ ਲਈ ਫੋਰੈਂਸਿਕ ਟੀਮ ਵੀ ਪਹੁੰਚ ਗਈ। SP ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਪੁਲਿਸ ਟੀਮ ਨਾਲ ਮੌਕੇ ’ਤੇ ਪੁੱਜੇ। ਗੋਲੀ ਲੱਗਣ ਕਾਰਨ ਥਾਣੇਦਾਰ ਰਣਧੀਰ ਸਿੰਘ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸੀ ਜਾਂ ਖੁਦਕੁਸ਼ੀ ਇਸ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਉਕਤ ਇੰਸਪੈਕਟਰ ਨੂੰ ਆਖਰੀ ਵਾਰ ਕੌਣ ਮਿਲਿਆ ਸੀ। ਪੁਲਿਸ ਨੇ ਫ਼ੋਨ ਵੀ ਜਾਂਚ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਬਿਸਤਰੇ ਤੋਂ ਡਿੱਗੀ ਔਰਤ ਨੂੰ ਚੁੱਕਣ ਲਈ ਬੁਲਾਉਣੀ ਪਈ ਫਾਇਰ ਬ੍ਰਿਗੇਡ, ਜਾਣੋ ਮਾਮਲਾ
ਇਸ ਮਾਮਲੇ ਦੀ ਸੂਚਨਾ ਵੀਰਵਾਰ ਦੁਪਹਿਰ ਕਰੀਬ 3 ਵਜੇ ਪੁਲਿਸ ਕੰਟਰੋਲ ਰੂਮ ‘ਚ ਦਿੱਤੀ ਗਈ। ਇੰਸਪੈਕਟਰ ਦੀ ਰਿਹਾਇਸ਼ ਮਾਡਲ ਟਾਊਨ ਫੇਜ਼-1 ਵਿੱਚ ਹੀ ਹੈ। ਇੰਸਪੈਕਟਰ ਦੀ ਮ੍ਰਿਤਕ ਉਸ ਦੇ ਕੋਲ ਕਾਰ ਵਿੱਚ ਪਈ ਸੀ। ਜਦੋਂ ਤੱਕ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਸੀ, ਉਦੋਂ ਤੱਕ ਉਕਤ ਇੰਸਪੈਕਟਰ ਦੀ ਮੌਤ ਹੋ ਚੁੱਕੀ ਸੀ।
ਵੀਡੀਓ ਲਈ ਕਲਿੱਕ ਕਰੋ -: