ਪੰਜਾਬ ਵਿੱਚ ਕੜਾਕੇ ਦੀ ਠੰਡ ਜਾਰੀ ਹੈ। ਦਿਨ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਸਿਰਫ਼ ਤਿੰਨ ਤੋਂ ਚਾਰ ਡਿਗਰੀ ਦਾ ਫ਼ਰਕ ਹੈ। ਪੰਜਾਬ, ਹਰਿਆਣਾ ਚੰਡੀਗੜ੍ਹ ‘ਚ ਸੀਤ ਲਹਿਰ ਦਾ ਆਰੈਂਜ ਅਲਰਟ ਜਾਰੀਕੀਤਾ ਗਿਆ ਹੈ। ਪੱਛਮੀ ਗੜਬੜੀ ਕਰਕੇ ਤਿੰਨਾਂ ਥਾਵਾਂ ‘ਤੇ ਮੀਂਹ ਦੇ ਆਸਾਰ ਵੀ ਬਣੇ ਹੋਏ ਹਨ। ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ‘ਚ ਅੱਜ ਯਾਨੀ ਮੰਗਲਵਾਰ 25 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।
ਸੋਮਵਾਰ ਨੂੰ ਦਿਨ ਦਾ ਤਾਪਮਾਨ ਆਮ ਨਾਲੋਂ 9.2 ਡਿਗਰੀ ਸੈਲਸੀਅਸ ਹੇਠਾਂ ਪਹੁੰਚ ਗਿਆ। 10 ਜਨਵਰੀ ਤੋਂ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਏ.ਕੇ.ਸਿੰਘ ਮੁਤਾਬਕ 10 ਜਨਵਰੀ ਤੋਂ ਧੁੰਦ ਤੋਂ ਕੁਝ ਰਾਹਤ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਦੌਰਾਨ ਕੁਝ ਥਾਵਾਂ ‘ਤੇ ਹਲਕੀ ਧੁੱਪ ਵੀ ਆ ਸਕਦੀ ਹੈ। ਸੋਮਵਾਰ ਨੂੰ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 7.2 ਡਿਗਰੀ ਤੋਂ 12.0 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।
ਇਹ ਵੀ ਪੜ੍ਹੋ : ਸੂਬੇ ਦੇ ਹਰ ਪਿੰਡ ‘ਚ ਜਾਣਗੀਆਂ ਗਣਤੰਤਰ ਦਿਵਸ ਪਰੇਡ ਦੀਆਂ ਰਿਜੈਕਟ ਝਾਂਕੀਆਂ- CM ਮਾਨ ਦਾ ਫੈਸਲਾ
ਉਥੇ ਹੀ ਸੰਘਣੀ ਧੁੰਦ ਕਰਕੇ ਗੱਡੀਆਂ ਧਿਆਨ ਨਾਲ ਚਲਾਉਣ ਦੀ ਹਿਦਾਇਤ ਦਿੱਤੀ ਜਾ ਰਹੀ ਹੈ। ਮੋਹਾਲੀ ‘ਚ ਸੰਘਣੀ ਧੁੰਦ ਸੜਕਾਂ ‘ਤੇ ਵਾਹਨ ਚਾਲਕਾਂ ਲਈ ਕਾਲ ਬਣ ਰਿਹਾ ਹੈ। ਧੁੰਦ ਕਾਰਨ ਜ਼ਿਲ੍ਹੇ ਵਿੱਚ ਵਾਪਰੇ ਤਿੰਨ ਵੱਖ-ਵੱਖ ਸੜਕ ਹਾਦਸਿਆਂ ਵਿੱਚ ਇੱਕ ਨੌਜਵਾਨ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”