ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਦਰਅਸਲ ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ‘ਚ ਬਾਰਿਸ਼ ਦੇ ਨਾਲ-ਨਾਲ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 17 ਸਤੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿਣ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਹ ਵੀ ਪਤਾ ਲੱਗਾ ਹੈ ਕਿ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
ਇਸ ਦੇ ਨਾਲ ਹੀ ਪੀਏਯੂ ਵਿਖੇ 14 ਅਤੇ 15 ਸਤੰਬਰ ਨੂੰ ਹੋਣ ਵਾਲੇ ਕਿਸਾਨ ਮੇਲੇ ‘ਤੇ ਸੰਕਟ ਦੇ ਬੱਦਲ ਮੰਡਰਾ ਸਕਦੇ ਹਨ। ਮੇਲੇ ਵਾਲੇ ਦਿਨ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿੱਚ 13 ਤੋਂ 16 ਸਤੰਬਰ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : CM ਮਾਨ ਨੇ ਰੱਖਿਆ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਨੀਂਹ ਪੱਥਰ, ਬੋਲੇ- ‘ਸਾਰਾ ਖਰਚਾ ਝੱਲੇਗੀ ਸਰਕਾਰ’
ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਸੀ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਲੁਧਿਆਣਾ ਵਿੱਚ 0.8 ਮਿਲੀਮੀਟਰ, ਚੰਡੀਗੜ੍ਹ ਵਿੱਚ 9.8 ਮਿਲੀਮੀਟਰ, ਪਠਾਨਕੋਟ ਵਿੱਚ 0.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: