ਜਲੰਧਰ ਸੂਬੇ ਦੀ ਸਭ ਤੋਂ ਮਸ਼ਹੂਰ ਸੀਟ ਬਣ ਗਿਆ ਹੈ। ਮੁਕਾਬਲੇ ਵਿੱਚ ਕਾਂਗਰਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਭਾਜਪਾ ਵੱਲੋਂ ਸੁਸ਼ੀਲ ਕੁਮਾਰ ਰਿੰਕੂ, ਆਮ ਆਦਮੀ ਪਾਰਟੀ ਵੱਲੋਂ ਪਵਨ ਕੁਮਾਰ ਟੀਨੂੰ ਅਤੇ ਬਸਪਾ ਵੱਲੋਂ ਬਲਵਿੰਦਰ ਕੁਮਾਰ ਦੇ ਨਾਂ ਸਾਹਮਣੇ ਆਏ ਹਨ। ਹਾਲਾਂਕਿ ਅਕਾਲੀ ਦਲ ਨੇ ਅਜੇ ਤੱਕ ਕੋਈ ਨਾਂ ਫਾਈਨਲ ਨਹੀਂ ਕੀਤਾ ਹੈ। ਸਾਰੀਆਂ ਪਾਰਟੀਆਂ ਨੇ ਆਪਣੇ ਤਰੀਕੇ ਨਾਲ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।
ਇਸ ਦੌਰਾਨ ਕੁਝ ਅਜਿਹੀਆਂ ਫੋਟੋਆਂ ਵੀਡਿਓ ਸਾਹਮਣੇ ਆਈਆਂ ਹਨ, ਜੋਕਿ ਸਿਆਸਤ ਵਿਚ ਘੱਟ ਹੀ ਵੇਖਣ ਨੂੰ ਮਿਲਦੀਆਂ ਹਨ। ਇਨ੍ਹਾਂ ‘ਚ ਸਾਰੀਆਂ ਪਾਰਟੀਆਂ ਦੇ ਆਗੂ ਇੱਕੋ ਮੰਚ ‘ਤੇ ਇਕੱਠੇ ਨਜ਼ਰ ਆ ਰਹੇ ਹਨ। ਜਲੰਧਰ ਦੇ ਸ਼੍ਰੀ ਦੇਵੀ ਤਾਲਾਬ ਮੰਦਿਰ ‘ਚ ਸ਼੍ਰੀ ਰਾਮ-ਨਵਮੀ ਦੇ ਸਬੰਧ ‘ਚ ਇਕ ਪ੍ਰੋਗਰਾਮ ਦੌਰਾਨ ਸਾਰੀਆਂ ਪਾਰਟੀਆਂ ਦੇ ਨੇਤਾ ਇਕ-ਦੂਜੇ ਨਾਲ ਮੰਚ ਸਾਂਝਾ ਕਰਦੇ ਨਜ਼ਰ ਆਏ।
ਦੱਸ ਦੇਈਏ ਕਿ ਸ਼੍ਰੀ ਦੇਵੀ ਤਾਲਾਬ ਮੰਦਿਰ ਵਿੱਚ ਕੱਲ ਯਾਨੀ ਮੰਗਲਵਾਰ ਨੂੰ ਸ਼੍ਰੀ ਰਾਮ ਨੌਮੀ ਦੇ ਸਬੰਧ ਵਿੱਚ ਇੱਕ ਵੱਡਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਮੁੱਖ ਤੌਰ ‘ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।
ਇਸ ਵਿੱਚ ਭਾਜਪਾ ਤੋਂ ਐਮਪੀ ਉਮੀਦਵਾਰ ਸੁਸ਼ੀਲ ਰਿੰਕੂ, ਵਿਧਾਇਕ ਸ਼ੀਤਲ ਅੰਗੁਰਾਲ, ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਦੀ ਮਾਤਾ, ਆਮ ਆਦਮੀ ਪਾਰਟੀ ਤੋਂ ਪਵਨ ਟੀਨੂੰ, ਮੰਤਰੀ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਪੰਜਾਬ ਦੇ ਸਾਬਕਾ ਸੀਐਮ ਅਤੇ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਇੱਕੋ ਹੀ ਮੰਚ ‘ਤੇ ਬੈਠੇ ਨਜ਼ਰ ਆਏ। ਸਾਬਕਾ ਸੀਐਮ ਚੰਨੀ ਨੇ ਮੰਤਰੀ ਬਲਕਾਰ ਸਿੰਘ ਨੂੰ ਜੱਫੀ ਵੀ ਪਾਈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਜਾਅਲੀ ਦਸਤਖ਼ਤ ਕਰ ਲੁਆਈ ਪੈਨਸ਼ਨ, ਬਲਕੌਰ ਸਿੰਘ ਪਹੁੰਚੇ ਥਾਣੇ
ਪ੍ਰੋਗਰਾਮ ਦੌਰਾਨ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਅਤੇ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਇੱਕ ਦੂਜੇ ਦੇ ਗਲ ਲੱਗੇ। ਇਸੇ ਤਰ੍ਹਾਂ ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੌਜੂਦਾ ਮੰਤਰੀ ਬਲਕਾਰ ਸਿੰਘ ਦੇ ਗਲੇ ਲੱਗੇ, ਉਥੇ ਹੀ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਂ ਦੇ ਪੈਰ ਛੂ ਕੇ ਅਸ਼ੀਰਵਾਦ ਵੀ ਲਿਆ।