ਬੀਤੀ ਰਾਤ ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਵਿੱਚ ਇੱਕ ਮਰੀਜ਼ ਨੂੰ ਬਠਿੰਡਾ ਲਿਜਾ ਰਹੀ ਇੱਕ ਨਿੱਜੀ ਹਸਪਤਾਲ ਦੀ ਐਂਬੂਲੈਂਸ ਤੂੜੀ ਦੀਆਂ ਗੰਢਾਂ ਨਾਲ ਭਰੀ ਟਰਾਲੀ ਨਾਲ ਟਕਰਾ ਗਈ। ਟੱਕਰ ਕਾਰਨ ਐਂਬੂਲੈਂਸ ‘ਚ ਸਵਾਰ ਮਰੀਜ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਮਰੀਜ਼ ਦੇ ਦੋ ਰਿਸ਼ਤੇਦਾਰਾਂ ਅਤੇ ਹਸਪਤਾਲ ਦੇ ਦੋ ਮੁਲਾਜ਼ਮਾਂ ਸਮੇਤ ਕੁੱਲ ਚਾਰ ਲੋਕ ਜ਼ਖਮੀ ਹੋ ਗਏ। ਤਲਵੰਡੀ ਸਾਬੋ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਦੱਸਿਆ ਕਿ ਉਸ ਦੇ ਚਾਚਾ ਉਦੈ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਰਾਮਾ ਮੰਡੀ ਨੂੰ ਬੀਤੇ ਦਿਨ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਸ ਨੂੰ ਇਲਾਜ ਲਈ ਤਲਵੰਡੀ ਸਾਬੋ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੋਂ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ।
ਜਦੋਂ ਉਹ ਉਕਤ ਨਿੱਜੀ ਹਸਪਤਾਲ ਦੀ ਐਂਬੂਲੈਂਸ ਰਾਹੀਂ ਬਠਿੰਡਾ ਜਾ ਰਹੇ ਸਨ ਤਾਂ ਪਿੰਡ ਜੀਵਨ ਸਿੰਘ ਵਾਲਾ ਨੇੜੇ ਸੜਕ ’ਤੇ ਖੜ੍ਹੀ ਤੂੜੀ ਦੀਆਂ ਬੋਰੀਆਂ ਨਾਲ ਭਰੀ ਟਰਾਲੀ ਨਾਲ ਐਂਬੂਲੈਂਸ ਦੀ ਟੱਕਰ ਹੋ ਗਈ, ਜਿਸ ’ਤੇ ਕੋਈ ਰਿਫਲੈਕਟਰ ਆਦਿ ਨਹੀਂ ਲੱਗਾ ਹੋਇਆ ਸੀ, ਜਿਸ ‘ਚ ਉਸ ਦੇ ਚਾਚਾ ਉਦੈ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਉਹ (ਸਰੂਪ ਸਿੰਘ), ਜਸਪਾਲ ਸਿੰਘ, ਐਂਬੂਲੈਂਸ ਚਾਲਕ ਲਵਪ੍ਰੀਤ ਸਿੰਘ ਅਤੇ ਹਸਪਤਾਲ ਮੁਲਾਜ਼ਮ ਲਵਦੀਪ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਤਲਵੰਡੀ ਸਾਬੋ ਲਿਆਂਦਾ ਗਿਆ।
ਇਹ ਵੀ ਪੜ੍ਹੋ : ਵਿਆਹ ਵਾਲੇ ਘਰ ਛਾਇਆ ਮਾਤਮ, ਭਤੀਜੀ ਦੀ ਡੋਲੀ ਉੱਠਣ ਤੋਂ ਪਹਿਲਾਂ ਤਿਆਰਿਆਂ ‘ਚ ਲੱਗੇ ਚਾਚੇ ਦੀ ਮੌ.ਤ
ਦੂਜੇ ਪਾਸੇ ਮ੍ਰਿਤਕ ਉਦੈ ਸਿੰਘ ਦੀ ਲਾਸ਼ ਦਾ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਇਸ ਦੇ ਨਾਲ ਹੀ ਥਾਣਾ ਤਲਵੰਡੀ ਸਾਬੋ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ : –