ਭਾਜਪਾ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਗ੍ਰਹਿ ਮੰਤਰੀ ਸ਼ਾਹ 6 ਅਪ੍ਰੈਲ ਨੂੰ ਅਰੁਣਾਚਲ ਪ੍ਰਦੇਸ਼ ਦੇ ਪੱਛਮੀ ਸਿਆਂਗ ਜ਼ਿਲੇ ਦੇ ਆਲੋ ‘ਚ ਇਕ ਚੋਣ ਰੈਲੀ ਨੂੰ ਸੰਬੋਧਿਤ ਕਰਨਗੇ ਅਤੇ ਚੋਣਾਂ ਨਾਲ ਜੁੜੇ ਮਾਮਲਿਆਂ ‘ਤੇ ਚਰਚਾ ਕਰਨ ਲਈ ਪ੍ਰਦੇਸ਼ ਭਾਜਪਾ ਨੇਤਾਵਾਂ ਨਾਲ ਬੈਠਕ ਕਰਨਗੇ। ਅਰੁਣਾਚਲ ਪ੍ਰਦੇਸ਼ ਦਾ ਦੌਰਾ ਕਰਨ ਤੋਂ ਬਾਅਦ ਗ੍ਰਹਿ ਮੰਤਰੀ 2 ਦਿਨਾਂ ਚੋਣ ਪ੍ਰਚਾਰ ਲਈ 7 ਅਪ੍ਰੈਲ ਨੂੰ ਤ੍ਰਿਪੁਰਾ ਪਹੁੰਚਣਗੇ। ਉੱਥੇ ਉਹ ਅਗਰਤਲਾ ‘ਚ ਰੋਡ ਸ਼ੋਅ ਕਰਨਗੇ ਅਤੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। 8 ਅਪ੍ਰੈਲ ਨੂੰ ਰਾਜ ਛੱਡਣ ਤੋਂ ਪਹਿਲਾਂ ਅਮਿਤ ਸ਼ਾਹ ਸੂਬੇ ਦੇ ਪਾਰਟੀ ਆਗੂਆਂ ਨਾਲ ਅਹਿਮ ਮੀਟਿੰਗ ਕਰਨਗੇ। ਦੱਸ ਦਈਏ ਕਿ ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਵੀਰਵਾਰ ਰਾਤ ਪਾਰਟੀ ਨੇਤਾਵਾਂ ਨਾਲ ਬੈਠਕ ਕੀਤੀ, ਜਿਸ ‘ਚ ਉਨ੍ਹਾਂ ਨੇ ਗ੍ਰਹਿ ਮੰਤਰੀ ਦੇ ਸੂਬੇ ਦੇ ਆਉਣ ਵਾਲੇ ਦੌਰੇ ‘ਤੇ ਚਰਚਾ ਕੀਤੀ। ਅਮਿਤ ਸ਼ਾਹ ਅਸਾਮ ਸਮੇਤ ਹੋਰ ਉੱਤਰ-ਪੂਰਬੀ ਰਾਜਾਂ ਵਿੱਚ ਵੀ ਭਾਜਪਾ ਦੇ ਪ੍ਰਚਾਰ ਵਿੱਚ ਹਿੱਸਾ ਲੈਣਗੇ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .