ਭੋਜਪੁਰੀ ਅਦਾਕਾਰਾ ਅੰਨਪੂਰਨਾ ਉਰਫ ਅੰਮ੍ਰਿਤਾ ਪਾਂਡੇ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ ਆਈ ਹੈ। ਰਿਪੋਰਟ ‘ਚ ਅਦਾਕਾਰਾ ਦੀ ਮੌਤ ਨੂੰ ਲੈ ਕੇ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਪੋਸਟਮਾਰਟਮ ਰਿਪੋਰਟ ‘ਚ ਮੌਤ ਦਾ ਕਾਰਨ ਗਲਾ ਘੁੱਟਣਾ ਸਾਹਮਣੇ ਆਇਆ ਹੈ, ਜਿਸ ਕਾਰਨ ਅੰਮ੍ਰਿਤਾ ਪਾਂਡੇ ਦੀ ਮੌਤ ‘ਤੇ ਕਈ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਹਾਲਾਂਕਿ ਐਫਐਸਐਲ ਟੀਮ ਵੱਲੋਂ ਕੀਤੀ ਜਾਂਚ ਵਿੱਚ ਮੌਤ ਦਾ ਕਾਰਨ ਖ਼ੁਦਕੁਸ਼ੀ ਦੱਸਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਹਫਤੇ ਹੀ ਅਦਾਕਾਰਾ ਦੀ ਸ਼ੱਕੀ ਹਾਲਾਤਾਂ ‘ਚ ਮੌਤ ਦੀ ਖਬਰ ਸਾਹਮਣੇ ਆਈ ਸੀ, ਜਿਸ ਨੇ ਪੂਰੀ ਫਿਲਮ ਇੰਡਸਟਰੀ ‘ਚ ਹਲਚਲ ਮਚਾ ਦਿੱਤੀ ਸੀ।
ਦੱਸ ਦੇਈਏ ਕਿ ਭਾਗਲਪੁਰ ਦੇ ਆਦਮਪੁਰ ਜਹਾਜ਼ ਘਾਟ ਸਥਿਤ ਇੱਕ ਅਪਾਰਟਮੈਂਟ ਵਿੱਚ ਅੰਮ੍ਰਿਤਾ ਪਾਂਡੇ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਜਦੋਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਤਾਂ ਪਹਿਲੀ ਨਜ਼ਰੇ ਇਸ ਨੂੰ ਖੁਦਕੁਸ਼ੀ ਮੰਨਿਆ ਗਿਆ। ਹਾਲਾਂਕਿ ਅਗਲੇ ਦਿਨ ਅਦਾਕਾਰਾ ਦੇ ਪਤੀ ਚੰਦਰਮਣੀ ਭਾਗਲਪੁਰ ਪਹੁੰਚੇ, ਜਿਸ ਤੋਂ ਬਾਅਦ ਅੰਮ੍ਰਿਤਾ ਪਾਂਡੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪਤੀ ਅਤੇ ਪਰਿਵਾਰ ਨੇ ਅਦਾਕਾਰਾ ਦੀ ਮੌਤ ਦਾ ਕਾਰਨ ਖੁਦਕੁਸ਼ੀ ਦੱਸਿਆ ਹੈ। ਹਾਲਾਂਕਿ ਹੁਣ ਰਿਪੋਰਟ ‘ਚ ਕੁਝ ਹੋਰ ਹੀ ਸਾਹਮਣੇ ਆ ਰਿਹਾ ਹੈ।
ਦਰਅਸਲ ਅੰਮ੍ਰਿਤਾ ਪਾਂਡੇ ਦੀ ਮੌਤ ਦੀ ਜਾਂਚ ਲਈ ਜਦੋਂ ਐੱਫਐੱਸਐੱਲ ਟੀਮ ਮੌਕੇ ‘ਤੇ ਪਹੁੰਚੀ ਤਾਂ ਸ਼ੁਰੂਆਤੀ ਜਾਂਚ ‘ਚ ਉਨ੍ਹਾਂ ਨੇ ਮੌਤ ਦਾ ਕਾਰਨ ਖੁਦਕੁਸ਼ੀ ਦੱਸਿਆ। ਪੋਸਟ ਮਾਰਟਮ ਦੀ ਰਿਪੋਰਟ ਵਿੱਚ ਗਲਾ ਘੁੱਟਣ ਦੀ ਗੱਲ ਕਹੀ ਗਈ ਹੈ ਕਿਉਂਕਿ ਦੋਵੇਂ ਰਿਪੋਰਟਾਂ ਵੱਖਰੀਆਂ ਹਨ। ਇਸ ਲਈ ਪੁਲਿਸ ਨੇ ਪੋਸਟਮਾਰਟਮ ਕਰਨ ਵਾਲੇ ਡਾਕਟਰ ਤੋਂ ਦੁਬਾਰਾ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਪੇਸ਼ੀ ਦੌਰਾਨ ਫਰਾਰ ਹੋਇਆ ਹਵਾਲਾਤੀ ਪੁਲਿਸ ਨੇ 2 ਦਿਨ ‘ਚ ਮੁੜ ਫੜਿਆ, ਭਜਾਉਣ ਵਾਲਾ ਵੀ ਕਾਬੂ
ਦੂਜੇ ਪਾਸੇ ਅਦਾਕਾਰਾ ਦੇ ਪਤੀ ਚੰਦਰਮਣੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਤਨੀ ਪਹਿਲਾਂ ਵੀ ਖੁਦਕੁਸ਼ੀ ਦੀ ਕੋਸ਼ਿਸ਼ ਕਰ ਚੁੱਕੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਚੰਦਰਮਣੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਪਤਨੀ ਨੂੰ OCD ਦੀ ਸਮੱਸਿਆ ਸੀ। ਉਹ ਡਿਪ੍ਰੈਸ਼ਨ ਵਿੱਚ ਸੀ, ਇਸ ਲਈ ਮੁੰਬਈ ਵਿੱਚ ਰਹਿੰਦਿਆਂ ਅੰਮ੍ਰਿਤਾ ਨੇ ਦੋ ਵਾਰ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਇਲਾਵਾ ਅਦਾਕਾਰਾ ਦੀ ਭੈਣ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਇਸ ਪੂਰੇ ਮਾਮਲੇ ਨੂੰ ਖੁਦਕੁਸ਼ੀ ਨਾਲ ਜੋੜਿਆ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ। ਪੋਸਟਮਾਰਟਮ ਦੀ ਰਿਪੋਰਟ ‘ਤੇ ਡਾਕਟਰ ਦੀ ਮੁੜ ਰਾਏ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: