ਪੰਜਾਬ ਦੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਦਿਨ ਪਹਿਲਾਂ ਨਸ਼ੀਲੇ ਪਦਾਰਥਾਂ ਦੇ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਨ ਵਾਲੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਤੋਂ ਇਕੱਠੀ ਹੋਈ ਰਕਮ ਹਵਾਲਾ ਰਾਹੀਂ ਪਾਕਿਸਤਾਨ ਭੇਜਦੇ ਸਨ। ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ ਆਲਟੋ ਕਾਰ ਵੀ ਬਰਾਮਦ ਕੀਤੀ ਹੈ।
Amritsar Cross Border Smuggling
ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਕਾਰਵਾਈ ਕਰਦਿਆਂ ਜਗਨਨਾਥ ਸਿੰਘ (40) ਵਾਸੀ ਦਿੱਲੀ ਅਤੇ ਰਾਜ ਕੁਮਾਰ (42) ਵਾਸੀ ਸ਼ਾਹਬਾਦ, ਹਰਿਆਣਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਦੋਵੇਂ ਫਰਵਰੀ 2024 ਤੋਂ ਪਾਕਿਸਤਾਨੀ ਸਮੱਗਲਰਾਂ ਲਈ ਕੰਮ ਕਰ ਰਹੇ ਸਨ। ਇਹ ਦੋਵੇਂ ਖੇਤੀ ਅਤੇ ਫਰਨੀਚਰ ਦਾ ਕੰਮ ਕਰਦੇ ਸਨ ਅਤੇ ਪਾਕਿਸਤਾਨ ਨੂੰ ਨਿਰਯਾਤ ਕਰਦੇ ਸਨ। ਇਸ ਦੇ ਨਾਲ ਹੀ ਮੁਲਜ਼ਮ ਹਵਾਲਾ ਰਾਹੀਂ ਪਾਕਿਸਤਾਨ ਪੈਸੇ ਭੇਜਦੇ ਸਨ। ਜਾਂਚ ਦੌਰਾਨ ਪੁਲੀਸ ਨੇ ਦੋਵਾਂ ਮੁਲਜ਼ਮਾਂ ਕੋਲੋਂ 27 ਲੱਖ ਰੁਪਏ ਵੀ ਬਰਾਮਦ ਕੀਤੇ ਹਨ, ਜੋ ਕਿ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਪੈਦਾ ਹੋਏ ਸਨ।
ਇਸ ਮਾਮਲੇ ‘ਚ ਦੋਵਾਂ ਦੀ ਗ੍ਰਿਫਤਾਰੀ ਤੋਂ ਬਾਅਦ ਡਰੱਗ ਮਨੀ ਦੀ ਕੁੱਲ 29.17 ਲੱਖ ਰੁਪਏ, ਡਰੱਗ 4.10 ਕਿਲੋਗ੍ਰਾਮ, ਦੋ ਪਿਸਤੌਲ, 45 ਜਿੰਦਾ ਕਾਰਤੂਸ ਅਤੇ 8 ਗੱਡੀਆਂ ਦੀ ਬਰਾਮਦਗੀ ਹੋਈ ਹੈ। ਇਸ ਤੋਂ ਪਹਿਲਾਂ ਪੁਲੀਸ ਨੇ ਇਸ ਮਾਮਲੇ ਵਿੱਚ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਅੱਗੇ-ਪਿੱਛੇ ਸਬੰਧਾਂ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਲਗਾਤਾਰ ਗ੍ਰਿਫ਼ਤਾਰੀਆਂ ਕਰ ਰਹੀ ਹੈ। ਇਸ ਪੂਰੇ ਮਾਮਲੇ ਦਾ ਸਰਗਨਾ ਰਣਜੀਤ ਸਿੰਘ ਉਰਫ਼ ਰਾਜਾ ਹੈ, ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .