ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ ਤਿੰਨ ਦਿਨ ਬਾਕੀ ਹਨ। 20 ਫਰਵਰੀ ਨੂੰ ਵੋਟਾਂ ਪੈਣਗੀਆਂ, ਪਰ ਇਸ ਤੋਂ ਪਹਿਲਾਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਅੱਜ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।
ਉਹ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਸੀ.ਐੱਮ. ਫ਼ੇਸ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਅੱਜਕਲ੍ਹ ਪੰਜਾਬ ਵਿੱਚ ਹੀ ਹਨ। ਚੋਣਾਂ ਹੋਣ ਤੱਕ ਉਹ ਇਥੇ ਹੀ ਰਹਿਣਗੇ।
ਅੱਜ ਕੇਜਰੀਵਾਲ ਜਲੰਧਰ ਵਿੱਚ ਆਮ ਆਦਮੀ ਪਾਰਟੀ ਲਈ ਨਾਰਥ, ਸੈਂਟਰਲ ਅਤੇ ਕੈਂਟ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਪਹਿਲਾਂ ਉਹ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਵਿੱਚ ਸਥਿਤ ਗੁਰੂ ਰਵਿਦਾਸ ਮੰਦਰ ਵਿੱਚ ਮੱਥਾ ਟੇਕਣਗੇ।
ਇਸ ਪਿੱਛੋਂ ਕੇਜਰੀਵਾਲ ਲੋਕਾਂ ਨਾਲ ਨੁੱਕੜ ਮੀਟਿੰਗਾਂ ਵੀ ਕਰਨਗੇ। ਇਸ ਦੇ ਨਾਲ ਹੀ ਖੁੱਲ੍ਹੀ ਕਾਰ ‘ਚ ਜਾ ਕੇ ਰੋਡ ਸ਼ੋਅ ਵੀ ਕਰਨਗੇ। ਜਲੰਧਰ ਦੇ ਭਗਤ ਸਿੰਘ ਚੌਕ ਤੋਂ ਲੈ ਕੇ ਪਟੇਲ ਚੌਂਕ ਤੱਕ ਪਾਰਟੀ ਦੇ ਉਮੀਦਵਾਰ ਦਿਨੇਸ਼ ਢੱਲੇ ਦੇ ਹੱਕ ਵਿੱਚ ਉਹ ਇੱਕ ਵਜੇ ਖੁੱਲ੍ਹੀ ਗੱਡੀ ਵਿੱਚ ਬੈਠ ਕੇ ਪੈਦਲ ਚੋਣ ਪ੍ਰਚਾਰ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਬੀਤੇ ਦਿਨੀਂ ਉਹ ਲੁਧਿਆਣਾ ਵਿਖੇ ਸਨ। ਉਨ੍ਹਾਂ ਆਪਣਾ ਚੋਣ ਪ੍ਰਚਾਰ ਸਫ਼ਰ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ। ਫਗਵਾੜਾ ‘ਚ ਰੋਡ ਸ਼ੋਅ ਕੱਢ ਕੇ ਲੋਕਾਂ ਤੋਂ ਆਮ ਆਦਮੀ ਪਾਰਟੀ ਦੇ ਹੱਕ ‘ਚ ਵੋਟਾਂ ਮੰਗੀਆਂ।