ਅੰਮ੍ਰਿਤਸਰ ‘ਚ ਪੁਲਿਸ ਅਤੇ ਤਸਕਰਾਂ ਵਿਚਾਲੇ ਮੁੱਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮੁਕਾਬਲਾ ਅੰਮ੍ਰਿਤਸਰ-ਜਲੰਧਰ ਰੋਡ ‘ਤੇ ਸਥਿਤ ਖਿਲਚੀਆਂ ‘ਚ ਹੋਇਆ। ਖਬਰ ਮੁਤਾਬਕ ਜਦੋਂ ਪੁਲਿਸ ਨੇ ਕਾਰਵਾਈ ਕੀਤੀ ਤਾਂ ਦੋਸ਼ੀਆਂ ਨੇ ਪੁਲਿਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੂੰ ਵੀ ਜਵਾਬੀ ਕਾਰਵਾਈ ਕਰਨੀ ਪਈ। ਫਿਲਹਾਲ ਤਸਕਰਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਥਾਣਾ ਖਿਲਚੀਆਂ ਅਧੀਨ ਪੈਂਦੇ ਚੰਡੀ ਪੈਲੇਸ ਨੇੜੇ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਦੋਸ਼ੀ ਚੰਦੀ ਪੈਲੇਸ ਨੇੜੇ ਸਵਿਫਟ ਕਾਰ ਵਿੱਚ ਕਿਸੇ ਦਾ ਇੰਤਜ਼ਾਰ ਕਰ ਰਹੇ ਸਨ। ਜਾਣਕਾਰੀ ਮੁਤਾਬਕ ਪੁਲਿਸ ਨੇ ਕਾਰ ਨੂੰ ਘੇਰ ਲਿਆ ਪਰ ਦੋਸ਼ੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਪੁਲਿਸ ਨੇ ਜਵਾਬ ਵਿੱਚ ਗੋਲੀਬਾਰੀ ਸ਼ੁਰੂ ਕਰ ਦਿੱਤੀ। ਗੋਲੀ ਇੱਕ ਤਸਕਰ ਦੇ ਮੋਢੇ ਅਤੇ ਦੂਜੇ ਦੀ ਛਾਤੀ ਵਿੱਚ ਲੱਗੀ,ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਤਸਕਰਾਂ ਨੂੰ ਅਮਨਦੀਪ ਹਸਪਤਾਲ ਵਿੱਚ ਦਾਖਲ ਕਰਵਾਇਆ।
ਤਸਕਰਾਂ ਦੀ ਪਛਾਣ ਸੁਖਜਿੰਦਰ ਸਿੰਘ ਵਾਸੀ ਸਮਾਣਾ ਕਲਾਂ ਥਾਣਾ ਮੋਰਿੰਡਾ ਰੂਪ ਨਗਰ ਅਤੇ ਅਕਾਸ਼ਦੀਪ ਸਿੰਘ ਵਾਸੀ ਈਦ ਮੋਰਿੰਡਾ ਰੂਪ ਨਗਰ ਵਜੋਂ ਹੋਈ ਹੈ। ਦੋਵਾਂ ਤਸਕਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਦੋਵੇਂ ਪੁਲਸ ਹਿਰਾਸਤ ‘ਚ ਅਮਨਦੀਪ ਹਸਪਤਾਲ ‘ਚ ਜ਼ੇਰੇ ਇਲਾਜ ਹਨ।
ਇਹ ਵੀ ਪੜ੍ਹੋ : ਗੁ. ਕਰਤਾਰਪੁਰ ਸਾਹਿਬ ਨੇ ਮਿਲਾਏ 76 ਸਾਲਾਂ ਤੋਂ ਵਿਛੜੇ ਦੋ ਦੋਸਤ, ਇੱਕ-ਦੂਜੇ ਨੂੰ ਵੇਖਦਿਆਂ ਹੀ ਪਾ ਲਈ ਜੱਫੀ
ਡੀਐਸਪੀ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਦੋਵਾਂ ਤਸਕਰਾਂ ਕੋਲੋਂ ਇੱਕ ਸਵਿਫਟ ਕਾਰ ਬਰਾਮਦ ਕੀਤੀ ਹੈ। ਜੋ ਕਿ ਰੂਪਨਗਰ ਤੋਂ ਦਰਜ ਹੈ। ਇਸ ਤੋਂ ਇਲਾਵਾ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ, ਜਿਸ ਤੋਂ ਮੁਲਜ਼ਮਾਂ ਨੇ ਪੁਲਿਸ ‘ਤੇ ਫਾਇਰਿੰਗ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ : –