ਅੰਮ੍ਰਿਤਸਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਨਸ਼ੀਲੇ ਪਦਾਰਥ, ਕਾਰਤੂਸ ਤੇ ਮੋਟਰਸਾਈਕਲ ਸਣੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਪੁਲਿਸ ਨੂੰ ਇਹ ਸਫਲਤਾ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਏਜੰਸੀ ਦੀ ਅਗਵਾਈ ਵਾਲੀ ਮੁਹਿੰਮ ਦੌਰਾਨ ਮਿਲੀ ਹੈ। CI ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 7.5 ਕਿਲੋ ਹੈਰੋਇਨ, 16 ਜਿੰਦਾ ਕਾਰਤੂਸ ਅਤੇ 1 ਮੋਟਰ ਸਾਈਕਲ ਬਰਾਮਦ ਕੀਤਾ ਹੈ।
ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਕਿਹਾ ਕਿ ਡਰੋਨਾਂ ਦੀ ਵਰਤੋਂ ਕਰਕੇ ਪਾਕਿਸਤਾਨ ਸਥਿਤ ਡਰੱਗ ਸਮੱਗਲਰ ਤੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਜਾਂਦੀ ਸੀ
ਇਹ ਵੀ ਪੜ੍ਹੋ : ਝੋਨੇ ਦੀ ਲਵਾਈ ਸ਼ੁਰੂ ਹੁੰਦੇ ਹੀ ਕਿਸਾਨਾਂ ਨੂੰ ਵੱਡਾ ਝਟਕਾ ! ਪੰਜਾਬ ‘ਚ DAP ਖਾਦ ਦੇ ਸੈਂਪਲ ਫੇਲ੍ਹ
ਗ੍ਰਿਫਤਾਰ ਕੀਤੇ ਗਏ ਦੋਵਾਂ ਦੋਸ਼ੀਆਂ ਖਿਲਾਫ NDPS ਐਕਟ ਅਤੇ ਆਰਮਜ਼ ਐਕਟ ਦੇ ਤਹਿਤ SSOC ਅੰਮ੍ਰਿਤਸਰ ਵਿਖੇ FIR ਦਰਜ ਕੀਤੀ ਗਈ ਹੈ। ਜਾਂਚ ਵਿਚ ਪਤਾ ਚੱਲੇਗਾ ਕਿ ਉਨ੍ਹਾਂ ਨਾਲ ਹੋਰ ਇਧਰੋਂ ਤੇ ਸਰਹੱਦ ਪਾਰੋਂ ਹੋਰ ਕੌਣ ਲੋਕ ਜੁੜੇ ਹੋਏ ਹਨ।
ਡੀਜੀਪੀ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -: