ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੇ ਬਦਮਾਸ਼ ਦੇ ਦੋ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਰਸ਼ਦੀਪ ਸਿੰਘ ਤੇ ਸ਼ੁਭਮ ਕੁਮਾਰ ਵਜੋਂ ਹੋਈ ਹੈ। ਮੁਲਜ਼ਮਾਂ ਤੋਂ ਪੁਲਿਸ ਨੇ ਇਕ 30 ਬੋਰ ਦੀ ਪਿਸਤੌਲ, ਜ਼ਿੰਦਾ ਕਾਰਤੂਸ ਤੇ 2 ਗਲਾਕ ਪਿਸਤੌਲ ਬਰਾਮਦ ਕੀਤੀ। ਦੋਵੇਂ ਮੁਲਜ਼ਮਾਂ ਨੂੰ ਪੁਲਿਸ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿਛ ਕਰੇਗੀ। ਮੁਲਜ਼ਮ ਰਾਜਸਥਾਨ ਦੇ ਗੈਂਗਸਟਰ ਭੁਪਿੰਦਰ ਸਿੰਘ ਤੋਂ ਉਕਤ ਹਥਿਆਰ ਲੈ ਕੇ ਆਏ ਸਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤ ਪੁਲਿਸ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜਿਸ ਵਿਚ ਦੱਸਿਆ ਗਿਆ ਸੀ ਕਿ ਉਕਤ ਮੁਲਜ਼ਮ ਅੰਮ੍ਰਿਤਸਰ ਦਿਹਾਤੀ ਏਰੀਆ ਵਿਚ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, ਗੈਂਗ/ਸਟਰ ਇਕਬਾਲਪ੍ਰੀਤ ਸਿੰਘ ਦੇ 2 ਸਾਥੀ ਹਥਿ/ਆਰਾਂ ਸਣੇ ਕੀਤੇ ਗ੍ਰਿਫਤਾਰ
ਮੁਲਜ਼ਮਾਂ ਦੇ ਲਿੰਕ ਭੁਪਿੰਦਰ ਸਿੰਘ ਨਾਲ ਹਨ ਜਿਸ ਤੋਂ ਉਹ ਹਥਿਆਰ ਲੈ ਕੇ ਆਏ ਸਨ ਤੇ ਇਨ੍ਹਾਂ ਹਥਿਆਰਾਂ ਨਾਲ ਮੁਲਜ਼ਮਾਂ ਨੇ ਪੰਜਾਬ ਵਿਚ ਵਾਰਦਾਤ ਕਰਨੀ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਡੀਜੀਪੀ ਯਾਦਵ ਨੇ ਦੱਸਿਆ ਕਿ ਉਕਤ ਮੁਲਜ਼ਮ ਲਾਰੈਂਸ ਗੈਂਗ ਨਾਲ ਜੁੜੇ ਸੰਗਠਿਤ ਅਪਰਾਧ ਵਿਚ ਵੀ ਸ਼ਾਮਲ ਸੀ। ਦੋਵਾਂ ਖਿਲਾਫ ਪਹਿਲਾਂ ਦੇ ਕਿੰਨੇ ਕੇਸ ਦਰਜ ਹਨ, ਇਨ੍ਹਾਂ ਰਿਕਾਰਡਸ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: