ਪੰਜਾਬ ਦੇ ਅੰਮ੍ਰਿਤਸਰ ਪੁਲਿਸ ਨੇ ਦੇਹਰਾਦੂਨ ਵਿਚ ਇੱਕ ਫੈਕਟਰੀ ‘ਤੇ ਛਾਪਾ ਮਾਰਿਆ ਹੈ। ਇੱਥੇ ਪੁਲਿਸ ਨੇ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਹੀ ਨਹੀਂ ਉਥੋਂ 3 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਦੱਸ ਦੇਈਏ ਕਿ ਦੋ ਦਿਨ ਪਹਿਲਾਂ ਅੰਮ੍ਰਿਤਸਰ ਪੁਲਿਸ ਵੱਲੋਂ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ‘ਚ ਪੁਲਿਸ ਨੇ ਦੋਵਾਂ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ। ਜਿਸ ‘ਤੋਂ ਬਾਅਦ ਮੁਲਜ਼ਮਾਂ ਦੀ ਸੂਹ ’ਤੇ ਅੰਮ੍ਰਿਤਸਰ ਪੁਲਿਸ ਦੇਹਰਾਦੂਨ ਪੁੱਜੀ ਅਤੇ ਉੱਥੇ ਰੇਡ ਕੀਤੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ BSF ਵੱਲੋਂ ਪਾਕਿ ਦੀ ਨਾਪਾਕ ਕੋਸ਼ਿਸ਼ ਨਾਕਾਮ, 1 ਮਹੀਨੇ ‘ਚ ਛੇਵਾਂ ਡਰੋਨ ਕੀਤਾ ਬਰਾਮਦ
ਜਾਣਕਾਰੀ ਅਨੁਸਾਰ ਇਸ ਛਾਪੇਮਾਰੀ ਦੌਰਾਨ ਸਿਹਤ ਵਿਭਾਗ ਦੀ ਟੀਮ ਦੇ ਡਰੱਗ ਇੰਸਪੈਕਟਰ ਵੀ ਮੌਜੂਦ ਸਨ। ਪੁਲਿਸ ਨੇ ਪਹਿਲਾਂ ਫੈਕਟਰੀ ਦੀ ਘੇਰਾਬੰਦੀ ਕੀਤੀ। ਘੇਰਾਬੰਦੀ ‘ਤੋਂ ਬਾਅਦ ਫੈਕਟਰੀ ਵਿੱਚ ਕੰਮ ਕਰਦੇ ਲੋਕਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਟੀਮ ਵੱਲੋਂ ਉਨ੍ਹਾਂ ਨੂੰ ਫੜ ਲਿਆ ਗਿਆ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਜਲਦੀ ਹੀ ਅੰਮ੍ਰਿਤਸਰ ਲਿਆਂਦਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: