ਅੰਮ੍ਰਿਤਸਰ ਤੋਂ ਕੁਝ ਦਿਨ ਪਹਿਲਾਂ ਮਾਮਲਾ ਸਾਹਮਣੇ ਆਇਆ ਸੀ ਜਿਸ ਵਿਚ ਪਤੰਗਬਾਜ਼ੀ ਨੂੰ ਲੈ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਹੁਣ ਇਸ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ। IPS ਪ੍ਰਗਿਆ ਜੈਨ ਨੇ ਦੱਸਿਆ ਕਿ ਬੀਤੀ 5 ਫਰਵਰੀ ਨੂੰ ਸਾਨੂੰ ਸ਼ਿਕਾਇਤ ਮਿਲੀ ਸੀ ਕਿ ਦੋ ਧਿਰਾਂ ਵਿਚਾਲੇ ਲੜਾਈ-ਝਗੜਾ ਹੋ ਗਿਆ ਹੈ। ਸੂਚਨਾ ਮਿਲਣ ਦੇ ਬਾਅਦ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਉਥੇ ਜਾ ਕੇ ਪਤਾ ਲੱਗਾ ਕਿ ਦੋਵੇਂ ਧਿਰਾਂ ਵਿਚਾਲੇ ਪਤੰਗਬਾਜ਼ੀ ਨੂੰ ਲੈ ਕੇ ਬਹਿਸ ਹੋ ਗਈ ਸੀ।
ਝਗੜਾ ਇੰਨਾ ਵੱਧ ਗਿਆ ਕਿ ਇਸ ਦੌਰਾਨ ਗੋਲੀ ਚੱਲ ਗਈ। ਗੋਲੀ ਹਰਮਨਜੀਤ ਸਿੰਘ ਨਾਂ ਦੇ ਨੌਜਵਾਨ ਨੂੰ ਲੱਗੀ, ਜਿਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਤੇ ਪਰਿਵਾਰਕ ਮੈਂਬਰਾਂ ਵੱਲੋਂ ਦਰਜ ਸ਼ਿਕਾਇਤ ਦੇ ਆਧਾਰ ‘ਤੇ ਤੁਰੰਤ ਹੀ ਮਾਮਲਾ ਦਰਜ ਕਰ ਲਿਆ ਗਿਆ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਤੇ ਉਨ੍ਹਾਂ ਨੂੰ ਲੁਧਿਆਣੇ ਤੋਂ ਗ੍ਰਿਫਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ : ‘ਜਿਸ ਕੋਲ ਆਪਣੇ ਲੀਡਰ ਦੀ ਗਾਰੰਟੀ ਨਹੀਂ, ਉਹ ਮੋਦੀ ਦੀ ਗਾਰੰਟੀ ‘ਤੇ ਸਵਾਲ ਚੁੱਕ ਰਹੇ ਹਨ’: PM ਮੋਦੀ ਦਾ ਕਾਂਗਰਸ ‘ਤੇ ਨਿਸ਼ਾਨਾ
ਮੁਲਜ਼ਮਾਂ ਵਿਚੋਂ 3 ਨੂੰ ਕਾਬੂ ਕਰ ਲਿਆ ਗਿਆ ਹੈ। ਫੜੇ ਗਏ ਵਿਅਕਤੀਆਂ ਵਿਚੋਂ 2 ਖਿਲਾਫ ਪਹਿਲਾਂ ਹੀ ਮਾਮਲਾ ਦਰਜ ਸੀ। ਜਿਹੜੇ ਤਿੰਨ ਵਿਅਕਤੀ ਗ੍ਰਿਫਤਾਰ ਕੀਤੇ ਗਏ ਹਨ ਉਨ੍ਹਾਂ ਵਿਚੋਂ ਸ਼ਮਸ਼ੇਰ ਸਿੰਘ ਸ਼ੇਰਾ ਰੇਹੜੀ ਲਗਾਉਂਦਾ ਹੈ, ਆਦਿਤਯ ਜਿੰਮ ਟ੍ਰੇਨਰ ਹੈ ਤੇ ਤੀਜਾ ਮੁਲਜ਼ਮ ਜੋਗਰਾਜ ਦਿੱਲੀ ਵਿਚ ਕੰਮ ਕਰਦਾ ਹੈ। ਮੁਲਜ਼ਮਾਂ ਦਾ ਦੋ ਦਿਨਾ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਬਾਕੀ ਬੰਦਿਆਂ ਦੀ ਵੀ ਪਛਾਣ ਕਰ ਲਈ ਗਈ ਹੈ ਤੇ ਜਲਦ ਹੀ ਉਨ੍ਹਾਂ ਨੂੰ ਫੜ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ –